ਸੱਪ ਨੇ ਵਿਅਕਤੀ ਦੇ ਮਾਰੇ ਕਈ ਡੰਗ, ਪਲਾਸ ਨਾਲ ਖਿੱਚਣ ਦੀ ਕੀਤੀ ਕੋਸ਼ਿਸ਼ ਪਰ ਵਾਪਰ ਗਈ ਅਣਹੋਣੀ

Thursday, Sep 07, 2023 - 06:23 PM (IST)

ਸੱਪ ਨੇ ਵਿਅਕਤੀ ਦੇ ਮਾਰੇ ਕਈ ਡੰਗ, ਪਲਾਸ ਨਾਲ ਖਿੱਚਣ ਦੀ ਕੀਤੀ ਕੋਸ਼ਿਸ਼ ਪਰ ਵਾਪਰ ਗਈ ਅਣਹੋਣੀ

ਫਾਜ਼ਿਲਕਾ (ਸੁਖਵਿੰਦਰ ਥਿੰਦ)- ਫਾਜ਼ਿਲਕਾ ਦੇ ਸਰਹੱਦੀ ਪਿੰਡ ਮਹਾਤਮ ਨਗਰ ਦੀ ਢਾਣੀ ਵਿਖੇ ਸੱਪ ਲੜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਫਾਜ਼ਿਲਕਾ ਦੇ ਸਰਹੱਦੀ ਖੇਤਰ ਅੰਦਰ ਪਿਛਲੇ ਕਈ ਮਹੀਨਿਆਂ ਤੋਂ ਹੜ੍ਹਾਂ ਨੇ ਦਸਤਕ ਦਿੱਤੀ ਹੋਈ ਹੈ, ਜਿਸਦੇ ਚੱਲਦੇ ਪਾਣੀ ਅੰਦਰ ਲਗਾਤਾਰ ਜ਼ਹਿਰੀਲੇ ਸੱਪ ਵੀ ਵੇਖਣ ਨੂੰ ਮਿਲ ਰਹੇ ਹਨ। ਬੀਤੀ ਰਾਤ ਸ਼ਿੰਗਾਰਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜੋ ਮਹਾਤਮ ਨਗਰ ਦੀ ਢਾਣੀ 'ਤੇ ਰਹਿੰਦਾ ਹੈ, ਉਸ ਦੇ ਪਰਿਵਾਰ ਨੇ ਦੱਸਿਆ ਕਿ ਜਦੋਂ  ਸ਼ਿੰਗਾਰਾ ਸਿੰਘ ਆਪਣੀ ਢਾਣੀ 'ਤੇ ਖੇਤਾਂ 'ਚ ਸੀ ਤਾਂ ਅਚਾਨਕ ਸੱਪ ਨੇ ਉਸਦੇ ਹੱਥ 'ਤੇ ਕਈ ਡੰਗ ਮਾਰ ਦਿੱਤੇ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਸਪਤਾਲ ’ਚ ਹੋਈ ਪਹਿਲੀ ਦਿਲ ਦੀ ਸਰਜਰੀ, ਨਕਲੀ ਦਿਲ ਨਾਲ ਚਲਾ ਦਿੱਤੀ ਮਰੀਜ਼ ਦੀ ਧੜਕਣ

PunjabKesari

ਇਹ ਸਭ ਦੇਖਦੇ ਹੋਏ ਨਾਲ ਦੇ ਮੈਂਬਰਾਂ ਵੱਲੋਂ ਲੋਹੇ ਦੇ ਪੇਚਕਸ ਨਾਲ ਸੱਪ ਪਿੱਛੇ ਖਿੱਚਣ ਦੀ ਕੋਸ਼ਿਸ ਕੀਤੀ ਪਰ ਸੱਪ ਦੇ ਦੰਦ ਉਸਦੀ ਉਂਗਲ 'ਚ ਫਸ ਗਏ ਤਾਂ ਉਕਤ ਵਿਅਕਤੀ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿੱਛੇ ਤਿੰਨ ਬੱਚੇ ਹਨ, ਜੋ ਅਜੇ ਛੋਟੇ ਹਨ। ਡਾਕਟਰਾਂ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨੰਗਲ 'ਚ ਸਰਕਾਰੀ ਮੁਲਾਜ਼ਮ ਦੀ ਮਿਲੀ ਲਾਸ਼, ਇਕ ਦਿਨ ’ਚ 3 ਜਣਿਆਂ ਦੀ ਮੌਤ ਨੇ ਫੈਲਾਈ ਸਨਸਨੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News