ਪੰਜਾਬ ’ਚ ਗਰਮੀ ਦਾ ਕਹਿਰ! ਮੌਸਮ ਵਿਭਾਗ ਦਾ ਅਲਰਟ, ਦੁਪਹਿਰ ਵੇਲੇ ਬਾਹਰ ਨਿਕਲਣਾ ਹੋਵੇਗਾ ਮੁਸ਼ਕਿਲ
Thursday, Apr 04, 2024 - 06:03 AM (IST)

ਪੰਜਾਬ ਡੈਸਕ– ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ। ਮੀਂਹ ਤੋਂ ਬਾਅਦ ਤਾਪਮਾਨ ’ਚ ਗਿਰਾਵਟ ਜ਼ਰੂਰ ਆਈ ਹੈ ਪਰ ਜਲਦ ਹੀ ਤਾਪਮਾਨ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਜਲਦ ਹੀ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਹਾਲਾਂਕਿ ਮੌਸਮ ਅਜੇ ਵੀ ਰਲਵਾਂ-ਮਿਲਵਾਂ ਹੈ, ਸਵੇਰ ਤੇ ਸ਼ਾਮ ਨੂੰ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਸਮੇਂ ਜ਼ਿਆਦਾ ਧੁੱਪ ਹੁੰਦੀ ਹੈ ਪਰ ਆਉਣ ਵਾਲੇ ਦਿਨਾਂ ਤੱਕ ਤੇਜ਼ ਧੁੱਪ ਲੋਕਾਂ ਦਾ ਪਸੀਨਾ ਵਹਾ ਦੇਵੇਗੀ।
ਇਹ ਖ਼ਬਰ ਵੀ ਪੜ੍ਹੋ : Exclusive : ਡਾਂਸਰ ਸਿਮਰ ਨੇ Podcast ’ਚ ਕੀਤੇ ਵੱਡੇ ਖ਼ੁਲਾਸੇ, ਰੋਂਗਟੇ ਖੜ੍ਹੇ ਕਰ ਦੇਵੇਗੀ ਇਸ ਕੁੜੀ ਦੀ ਕਹਾਣੀ
ਇਸ ਦੌਰਾਨ ਤਾਪਮਾਨ ਵੀ ਆਮ ਦਿਨਾਂ ਨਾਲੋਂ ਵਧੇਗਾ। ਦੁਪਹਿਰ ਵੇਲੇ ਘਰੋਂ ਨਿਕਲਣਾ ਵੀ ਔਖਾ ਹੋ ਜਾਵੇਗਾ।
ਮੌਸਮ ਵਿਭਾਗ ਮੁਤਾਬਕ ਅਪ੍ਰੈਲ-ਮਈ ਦੌਰਾਨ ਗਰਮੀ ਵਧਦੀ ਰਹੇਗੀ, ਹਾਲਾਂਕਿ ਇਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਸ ਵਾਰ ਮੌਸਮ ਸਾਫ਼ ਹੁੰਦਿਆਂ ਹੀ ਗਰਮੀ ਵਧੇਗੀ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ 3 ਤੋਂ 5 ਅਪ੍ਰੈਲ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।