ਸਰਦੀ ਦੇ ਮੌਸਮ ਦੀ ਪਹਿਲੀ ਸੰਘਣੀ ਧੁੰਦ ਦਾ ਕਹਿਰ, ਸਵੇਰੇ ਰਹੀ ਜ਼ੀਰੋ ਵਿਜ਼ੀਬਿਲਿਟੀ
Thursday, Nov 14, 2024 - 11:09 AM (IST)
ਗੁਰਦਾਸਪੁਰ (ਹਰਮਨ)-ਇਸ ਸਾਲ ਨਵੰਬਰ ਮਹੀਨਾ ਤਕਰੀਬਨ ਅੱਧਾ ਬੀਤਣ ਦੇ ਬਾਵਜੂਦ ਠੰਡ ਦੀ ਉਡੀਕ ਕਰ ਰਹੇ ਲੋਕਾਂ ਨੂੰ ਅੱਜ ਸੰਘਣੀ ਧੁੰਦ ਦੇ ਨਾਲ ਨਾਲ ਮੌਸਮ ਵਿਚ ਕਾਫੀ ਠੰਡਕ ਦਾ ਅਹਿਸਾਸ ਹੋਇਆ ਹੈ। ਇਸ ਇਲਾਕੇ ਅੰਦਰ ਦਿਨ ਦਾ ਤਾਪਮਾਨ 29 ਡਿਗਰੀ ਤੋਂ ਘੱਟ ਕੇ 27 ਡਿਗਰੀ ਦੇ ਕਰੀਬ ਹੋਇਆ ਹੈ। ਜਿਸ ਕਾਰਨ ਅੱਜ ਮੌਸਮ ਵਿਚ ਪਿਛਲੇ ਦਿਨਾਂ ਦੇ ਮੁਕਾਬਲੇ ਵੱਧ ਠੰਡਕ ਰਹੀ। ਦੂਜੇ ਪਾਸੇ ਅੱਜ ਸਰਦੀ ਦੇ ਮੌਸਮ ਦੀ ਪਹਿਲੀ ਸੰਘਣੀ ਧੁੰਦ ਨੇ ਇਸ ਇਲਾਕੇ ਅੰਦਰ ਜਨ ਜੀਵਨ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕੀਤਾ ਹੈ।
ਇਹ ਵੀ ਪੜ੍ਹੋ- ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰਾਂ ਦੀ ਦਰਦਨਾਕ ਮੌਤ, ਦੋਵੇਂ ਨੌਜਵਾਨ ਜਿੰਮ ਤੋਂ ਆ ਰਹੇ ਸੀ ਘਰ
ਖਾਸ ਤੌਰ ’ਤੇ ਸਵੇਰ ਵੇਲੇ ਜ਼ੀਰੋ ਵਿਜੀਬਿਲਿਟੀ ਹੋਣ ਕਰਕੇ ਵਾਹਨਾਂ ਦੀ ਰਫਤਾਰ ਬਹੁਤ ਘੱਟ ਦਿਖਾਈ ਦਿੱਤੀ। ਜਿਸ ਦੇ ਚਲਦਿਆਂ ਨੈਸ਼ਨਲ ਹਾਈਵੇ ’ਤੇ ਆਉਣ ਜਾਣ ਵਾਲੇ ਵਾਹਨਾਂ ਸਮੇਤ ਹੋਰ ਲਿੰਕ ਸੜਕਾਂ ’ਤੇ ਵੀ ਆਵਾਜਾਈ ਆਮ ਦੇ ਮੁਕਾਬਲੇ ਘੱਟ ਦਿਖਾਈ ਦਿੱਤੀ। ਮੌਸਮ ਵਿਭਾਗ ਨੇ ਕੁਝ ਦਿਨ ਪਹਿਲਾਂ ਹੀ 15 ਨਵੰਬਰ ਤੱਕ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਸੀ ਜਿਸ ਦੇ ਚਲਦਿਆਂ ਅੱਜ ਰਾਤ ਸਮੇਂ ਤੋਂ ਹੀ ਸੰਘਣੀ ਧੁੰਦ ਦਾ ਕਹਿਰ ਸ਼ੁਰੂ ਹੋ ਗਿਆ ਸੀ ਜੋ ਸਵੇਰੇ ਕਰੀਬ 10 ਵਜੇ ਤੱਕ ਜਾਰੀ ਰਿਹਾ। ਇਸ ਦੇ ਬਾਅਦ ਵੀ ਸਾਰਾ ਦਿਨ ਮੌਸਮ ਸਾਫ ਨਹੀਂ ਹੋਇਆ ਅਤੇ ਅਸਮਾਨ ਵਿੱਚ ਧੁੰਦ ਦਿਖਾਈ ਦਿੱਤੀ। ਡਾਕਟਰਾਂ ਅਨੁਸਾਰ ਇਨ੍ਹਾਂ ਦਿਨਾਂ ਵਿੱਚ ਪੈ ਰਹੀ ਸੁੱਕੀ ਠੰਡ ਅਤੇ ਖੁਸ਼ਕ ਮੌਸਮ ਬੱਚਿਆਂ, ਬਜ਼ੁਰਗਾਂ ਸਮੇਤ ਹੋਰ ਲੋਕਾਂ ਲਈ ਨੁਕਸਾਨਦੇਹ ਹੈ।
ਇਹ ਵੀ ਪੜ੍ਹੋ- 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ
ਇਸੇ ਕਾਰਨ ਲੋਕਾਂ ਦੇ ਗਲੇ ਖਰਾਬ ਹੋ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਖਾਂਸੀ ਅਤੇ ਬੁਖਾਰ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਪਰ ਜੇਕਰ ਬਾਰਿਸ਼ ਹੁੰਦੀ ਹੈ ਤਾਂ ਠੰਢ ਵਿੱਚ ਵਾਧਾ ਹੋਵੇਗਾ ਪਰ ਬਾਰਿਸ਼ ਦੇ ਬਾਅਦ ਵਾਲੀ ਠੰਡ ਸਿਹਤ ਲਈ ਜ਼ਿਆਦਾ ਨੁਕਸਾਨਦੇ ਨਹੀਂ ਹੋਵੇਗੀ। ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਲੋਕ ਬੱਚਿਆਂ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ ਅਤੇ ਠੰਡ ਤੋਂ ਬਚਾ ਲਈ ਹਰ ਤਰ੍ਹਾਂ ਦਾ ਸੰਭਵ ਯਤਨ ਕਰਨ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8