ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਦੇ ਬੱਚਿਆਂ ਦਾ ਭਵਿੱਖ ਦਾਅ ''ਤੇ, ਅੱਠਵੀਂ ਤੋਂ ਬਾਅਦ ਪੜ੍ਹਨ ਲਈ ਹੋਣਾ ਪੈ ਰਿਹੈ ਖੱਜਲ

Wednesday, Jul 10, 2024 - 05:55 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਪੰਜਾਬ ਵਿੱਚ ਹਰੇਕ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਅਤੇ ਹਰ ਜਗ੍ਹਾ ਬੱਚਿਆਂ ਦੀ ਪੜ੍ਹਾਈ ਲਈ ਕਈ ਤਰ੍ਹਾਂ ਦੇ ਖਾਸ ਪ੍ਰਬੰਧ ਕਰਨ ਦਾ ਵਾਅਦਾ ਕੀਤਾ ਜਾਂਦਾ ਹੈ ਪਰ ਇਹ ਵਾਅਦੇ ਵਧੇਰੇ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਹੁੰਦੇ ਨਜ਼ਰ ਆਉਂਦੇ ਹਨ। ਜਿਸ ਦੀ ਮਿਸਾਲ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ਦੇ ਰਾਵੀ ਦਰਿਆ ਤੋਂ ਪਾਰਲੇ ਪਾਸੇ ਵੱਸੇ ਸੱਤ ਪਿੰਡਾਂ ਦੇ ਕਰੀਬ 40 ਤੋਂ 50 ਬੱਚਿਆਂ ਦਾ ਅੱਠਵੀਂ ਜਮਾਤ ਤੋਂ ਬਾਅਦ ਉੱਚ ਕਲਾਸਾਂ ਦੀ ਪੜ੍ਹਾਈ ਕਰਨ ਲਈ ਭਵਿੱਖ ਦਾਅ 'ਤੇ ਲੱਗਾ ਹੋਇਆ ਹੈ।

ਇਹ ਵੀ ਪੜ੍ਹੋ- GNDU ’ਚ ਰਾਖਵਾਂਕਰਨ ਕੋਟਾ ਘਟਾਉਣ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ, ਵਿਦਿਆਰਥੀਆਂ ਨੇ ਦਿੱਤੀ ਇਹ ਚਿਤਾਵਨੀ

ਇਸ ਸਬੰਧੀ ਗੱਲਬਾਤ ਕਰਦੇ ਹੋਏ ਰਾਵੀ ਦਰਿਆ ਤੋਂ ਪਾਰਲੇ ਪਾਸੇ ਵਸੇ ਪਿੰਡਾਂ ਦੇ ਬੱਚਿਆਂ ਨੇ 'ਜਗ ਬਾਣੀ' ਨਾਲ ਟੈਲੀਫੋਨ ਰਾਹੀਂ ਗੱਲਬਾਤ ਕਰਦੇ ਹੋਇਆ ਦੱਸਿਆ ਕਿ ਸਾਡੇ ਸੱਤ ਪਿੰਡਾਂ ਦੇ ਕਰੀਬ 40 ਤੋਂ 50 ਬੱਚੇ ਹਨ। ਜਿਨ੍ਹਾਂ ਨੂੰ ਅੱਠਵੀਂ ਜਮਾਤ ਤੋਂ ਬਾਅਦ ਪਾਰਲੇ ਪਾਸੇ ਕਿਸ਼ਤੀ ਰਾਹੀਂ ਆ ਕੇ ਪੜ੍ਹਨ ਲਈ ਮਜ਼ਬੂਰ ਹੋਣਾ ਪੈਂਦਾ ਹੈ ਪਰ ਕਿਸ਼ਤੀ ਤੇ ਆਉਣ ਜਾਣ ਵਿੱਚ ਉਹਨਾਂ ਦਾ ਸਮਾਂ ਪੜ੍ਹਨ ਨਾਲੋਂ ਜ਼ਿਆਦਾ ਲਗਦਾ ਹੈ ਅਤੇ ਕਈ ਘੰਟੇ ਅੱਤ ਦੀ ਧੁੱਪ ਵਿੱਚ ਖੜ੍ਹ ਕੇ ਕਿਸ਼ਤੀ ਦੀ ਉਡੀਕ ਕਰਨੀ ਪੈਂਦੀ ਹੈ ਜਿਸ ਕਾਰਨ ਬੱਚਿਆਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ।

ਇਹ ਵੀ ਪੜ੍ਹੋ-ਕਿਸਾਨਾਂ ਨੂੰ ਸਤਾ ਰਿਹੈ ਉਜਾੜੇ ਦਾ ਡਰ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ

ਉਹਨਾਂ ਕਿਹਾ ਕਿ ਪਿਛਲੇ ਕੁਝ ਸਮਾਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਠਵੀਂ ਤੋਂ ਉੱਪਰਲੇ ਪੱਧਰ ਦੀਆਂ ਕਲਾਸਾਂ ਤੱਕ ਪੜ੍ਹਨ ਵਾਲੇ ਬੱਚਿਆਂ ਲਈ ਸਰਕਾਰੀ ਮਿਡਲ ਸਕੂਲ ਭਰਿਆਲ ਵਿਖੇ ਹੀ ਟੀਚਰਾਂ ਨੂੰ ਭੇਜ ਕੇ ਪ੍ਰਬੰਧ ਕੀਤਾ ਜਾਂਦਾ ਸੀ ਪਰ ਇਸ ਵਾਰ  ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਰਾਵੀ ਪਾਰਲੇ ਪਿੰਡਾਂ ਦੇ ਬੱਚਿਆਂ ਦਾ ਭਵਿੱਖ ਖੋਖਲਾ ਹੁੰਦਾ ਨਜ਼ਰ ਆ ਰਿਹਾ ਹੈ। ਇਹਨਾਂ ਬੱਚਿਆਂ ਨੇ ਦੱਸਿਆ ਕਿ ਇਸ ਸਬੰਧੀ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਾਂ ਪਰ ਫਿਰ ਵੀ ਕਿਸੇ ਤਰ੍ਹਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਹੈ ।

ਉਹਨਾਂ ਦੱਸਿਆ ਕਿ ਬੱਚਿਆਂ ਦੇ ਅੱਜ ਪੇਪਰ ਚੱਲ ਰਹੇ ਹਨ ਜੋ ਬੱਚਿਆਂ ਵੱਲੋਂ ਨਹੀਂ ਦਿੱਤੇ ਜਾ ਰਹੇ ਕਿਉਂਕਿ ਕਿਸ਼ਤੀ ਦੇ ਆਉਣ ਜਾਣ ਲਈ ਬੱਚਿਆਂ ਨੂੰ ਕਈ ਘੰਟੇ ਦਰਿਆ ਦੇ ਕਿਨਾਰੇ ਖੜ੍ਹੇ ਹੋਣਾ ਪੈਂਦਾ ਹੈ। ਜਦ ਵੀ ਕਿਸ਼ਤੀ ਸਵਾਰੀਆਂ ਨਾਲ ਪੂਰੀ ਤਰ੍ਹਾਂ ਨਾਲ ਭਰਦੀ ਹੈ ਤਾਂ ਫਿਰ ਕਿਸ਼ਤੀ ਚਲਾਈ ਜਾਂਦੀ ਹੈ ਜਿਸ ਕਾਰਨ ਬੱਚਿਆਂ ਨੂੰ ਸਕੂਲ ਨਾ ਤਾਂ ਸਮੇਂ ਸਿਰ ਪਹੁੰਚਿਆ ਜਾਂਦਾ ਹੈ ਅਤੇ ਨਾ ਹੀ ਘਰ ਸਮੇਂ ਸਿਰ ਪਹੁੰਚੀਆ ਜਾਂਦਾ ਹੈ ਜਿਸ ਕਾਰਨ ਬੱਚੇ ਅੱਤ ਦੀ ਗਰਮੀ ਵਿੱਚ ਖੱਜਲ ਖੁਆਰ ਹੁੰਦੇ ਹਨ।

ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ

ਇਸ ਮੌਕੇ ਇਹਨਾਂ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਪ੍ਰਸ਼ਾਸਨ ਕੋਲੋਂ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਸਾਡੇ ਬੱਚਿਆਂ ਦੇ ਭਵਿੱਖ ਨੂੰ ਖੋਖਲਾ ਹੋਣ ਤੋਂ ਬਚਾਉਣ ਲਈ ਜਲਦ ਤੋਂ ਜਲਦ ਰਾਵੀ ਪਾਰਲੇ ਪਾਸੇ ਸਕੂਲ ਵਿੱਚ ਨੌਵੀਂ ਤੋਂ ਬਾਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਸਾਡੇ ਬੱਚਿਆਂ ਦਾ ਭਵਿੱਖ ਖ਼ਰਾਬ ਨਾ ਹੋ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News