ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗਿਰੋਹ ਬੇਨਕਾਬ, 3 ਮੈਂਬਰ ਚੜ੍ਹੇ ਪੁਲਸ ਹੱਥੇ

Wednesday, Sep 11, 2024 - 05:23 AM (IST)

ਜਲੰਧਰ (ਮਹੇਸ਼) : ਜਲੰਧਰ ਹਾਈਟਸ ਚੌਕੀ ਦੀ ਪੁਲਸ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿਚ ਮਿੱਠਾਪੁਰ ਕਾਲੋਨੀ ਅਤੇ ਮੁਹੱਲਾ ਈਦਗਾਹ ਨੇੜੇ ਦਯਾਨੰਦ ਚੌਕ ਗੜ੍ਹਾ ਦੇ ਰਹਿਣ ਵਾਲੇ 2 ਮੁਲਜ਼ਮ ਨਾਬਾਲਗ ਹਨ। ਇਸ ਕਾਰਨ ਪੁਲਸ ਵੱਲੋਂ ਉਨ੍ਹਾਂ ਦੇ ਨਾਂ ਜਨਤਕ ਨਹੀਂ ਕੀਤੇ ਗਏ। ਮੁੱਖ ਮੁਲਜ਼ਮ ਦੀ ਪਛਾਣ ਸੌਰਭ ਉਰਫ਼ ਸੋਨੂੰ ਪੁੱਤਰ ਰਾਮ ਵਾਸੀ ਪਿੰਡ ਅਲੀਪੁਰ ਜਲੰਧਰ ਵਜੋਂ ਹੋਈ।

ਇਹ ਵੀ ਪੜ੍ਹੋ : ਮੁਫ਼ਤ 'ਚ ਅਪਡੇਟ ਕਰੋ ਆਧਾਰ ਕਾਰਡ, ਜਾਣੋ ਆਫਲਾਈਨ-ਆਨਲਾਈਨ ਤਰੀਕਾ, ਦੇਰ ਕੀਤੀ ਤਾਂ ਦੇਣਾ ਹੋਵੇਗਾ ਚਾਰਜ

ਏ. ਸੀ. ਪੀ. ਜਲੰਧਰ ਕੈਂਟ ਸੁਖਨਿੰਦਰ ਸਿੰਘ ਕੈਰੋਂ ਨੇ ਦੱਸਿਆ ਕਿ ਐੱਸ. ਐੱਚ. ਓ. ਥਾਣਾ ਸਦਰ ਜਮਸ਼ੇਰ ਅਜਾਇਬ ਸਿੰਘ ਔਜਲਾ ਦੀ ਅਗਵਾਈ ਵਿਚ ਜਲੰਧਰ ਹਾਈਟਸ ਪੁਲਸ ਚੌਕੀ ਦੇ ਮੁਖੀ ਗੁਰਵਿੰਦਰ ਸਿੰਘ ਵਿਰਕ ਵੱਲੋਂ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕੀਤੇ ਗਏ ਉਕਤ ਮੁਲਜ਼ਮਾਂ ਦੇ ਕਬਜ਼ੇ ਵਿਚੋਂ 2 ਮੋਟਰਸਾਈਕਲ, 5 ਮੋਬਾਈਲ, ਇਕ ਦਾਤਰ ਅਤੇ ਇਕ ਖੰਡਾ ਬਰਾਮਦ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਵਿਚ ਬੀ. ਐੱਨ. ਐੱਸ. ਦੀ ਧਾਰਾ 304 (2), 317 (2), 3 (5) ਤਹਿਤ 196 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਏ. ਸੀ. ਪੀ. ਕੈਰੋਂ ਨੇ ਦੱਸਿਆ ਕਿ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਪਰ ਏ. ਐੱਸ. ਆਈ. ਗੁਰਵਿੰਦਰ ਸਿੰਘ ਵਿਰਕ ਦੀ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


Sandeep Kumar

Content Editor

Related News