ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ

Thursday, Apr 18, 2024 - 06:31 PM (IST)

ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ

ਤਰਨਤਾਰਨ (ਰਮਨ)- ਤਰਨਤਾਰਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਿਵਲ ਹਸਪਤਾਲ ਤਰਨਤਾਰਨ ਵਿਖੇ ਪੁਲਸ ਸੁਰੱਖਿਆ 'ਚ ਜ਼ੇਰੇ ਇਲਾਜ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਨਿਵਾਸੀ ਪਿੰਡ ਸੰਘਾ ਜ਼ਿਲ੍ਹਾ ਤਰਨ ਤਰਨ ਗੈਂਗਸਟਰ ਬੀਤੀ ਰਾਤ 2 ਵਜੇ ਫ਼ਰਾਰ ਹੋ ਗਿਆ ਹੈ। ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕੇਂਦਰ 'ਚ ਕੰਮ ਕਰਵਾਉਣ ਆਈ ਔਰਤ ਨੂੰ ਨੌਜਵਾਨ ਨੇ ਕਿਰਚਾਂ ਨਾਲ ਵੱਡਿਆ

ਜ਼ਿਕਰਯੋਗ ਹੈ ਕਿ ਇਸ ਗੈਂਗਸਟਰ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੀ ਪਿੰਡ ਢੋਟੀਆਂ ਵਿਖੇ ਸ਼ਾਖਾ ਨੂੰ ਲੁੱਟਣ ਦੌਰਾਨ ਇੱਕ ਪੁਲਸ ਕਰਮਚਾਰੀ ਨੂੰ ਗੋਲੀ ਮਾਰ ਦਿੱਤੀ ਗਈ ਸੀ। 
ਜਿਸ ਦੇ ਖ਼ਿਲਾਫ਼ ਕਈ ਵੱਖ-ਵੱਖ ਲੁੱਟਾਂ ਖੋਹਾਂ ਅਤੇ ਹੋਰ ਸੰਗੀਨ ਧਰਾਵਾਂ ਨਾਲ ਵੱਡੀ ਗਿਣਤੀ ਵਿੱਚ ਪਰਚੇ ਦਰਜ ਸਨ ਅਤੇ ਪੁਲਸ ਨੂੰ ਕਾਫ਼ੀ ਸਮੇਂ ਤੋਂ ਲੋੜੀਂਦਾ ਸੀ। ਦੱਸ ਦੇਈਏ ਪੁਲਸ ਵਲੋਂ ਬੀਤੇ ਕੁਝ ਮਹੀਨੇ ਪਹਿਲਾਂ ਰਾਜੂ ਸ਼ੂਟਰ ਨੂੰ ਗ੍ਰਿਫ਼ਤਾਰ ਕਰਨ ਸਮੇਂ ਕੀਤੇ ਗਏ ਐਨਕਾਊਂਟਰ ਦੌਰਾਨ ਉਸ ਦੀ ਲੱਤ 'ਚ ਗੋਲੀ ਵੱਜ ਗਈ ਸੀ ਜਿਸ ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 

PunjabKesari

ਇਹ ਵੀ ਪੜ੍ਹੋ- ਪਤੀ-ਪਤਨੀ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ, ਘਰ 'ਚ ਦਾਖਲ ਹੋਏ ਦਿੱਤਾ ਵਾਰਦਾਤ ਨੂੰ ਅੰਜਾਮ

ਰਾਜੂ ਸ਼ੂਟਰ ਕੁਝ ਦਿਨਾਂ ਤੋਂ ਸਿਲ ਸਥਲ ਤਰਨਤਾਰਨ ਵਿਖੇ ਬੀਮਾਰ ਹੋਣ ਦਾ ਬਹਾਨਾ ਬਣਾ ਕੇ ਜ਼ੇਰੇ ਇਲਾਜ ਸੀ। ਜਿਸ ਨਾਲ ਬੀਤੀ ਰਾਤ ਦੋ ਹੋਰ ਦੋਸਤ ਵੀ ਕਮਰੇ ਵਿੱਚ ਬਿਨਾਂ ਮਨਜ਼ੂਰੀ ਮੌਜੂਦ ਸਨ। ਇਸ ਦੌਰਾਨ ਉਸ ਦਾ ਇੱਕ ਹੋਰ ਤੀਸਰੇ ਸਾਥੀ ਆਇਆ ਜਿਸ ਕੋਲ ਪਿਸਤੌਲ ਸੀ ਉਸ ਨੇ ਪਿਸਤੌਲ ਦੀ ਮਦਦ ਨਾਲ ਰਾਤ 2 ਵਜੇ ਹਸਪਤਾਲ ਦੇ ਕਮਰੇ ਵਿੱਚ ਦਾਖ਼ਲ ਹੋ ਰਾਜੂ ਨੂੰ ਫ਼ਰਾਰ ਕਰਵਾਉਣ ਵਿਚ ਕਾਮਯਾਬ ਹੋ ਗਏ। ਇਸ ਦੌਰਾਨ ਸੁਰੱਖਿਆ ਵੀ ਤਾਇਨਾਤ ਇਕ ਪੁਲਸ ਕਰਮਚਾਰੀ ਨੂੰ ਕਮਰੇ 'ਚ ਬੰਧਕ ਬਣਾ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਪੁਲਸ ਕਰਮਚਾਰੀ  ਬੜੀ ਮੁਸ਼ੱਕਤ ਨਾਲ ਦਰਵਾਜ਼ਾ ਤੋੜ ਕੇ ਬਾਹਰ ਆਇਆ। 

ਇਹ ਵੀ ਪੜ੍ਹੋ-  10 ਸਾਲਾ ਬੱਚੀ ਨਾਲ ਨੌਜਵਾਨ ਨੇ ਕੀਤਾ ਸ਼ਰਮਨਾਕ ਕਾਰਾ, ਫਿਰ ਧਮਕੀਆਂ ਦੇ ਕੇ ਹੋਇਆ ਫ਼ਰਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News