ਜਲੰਧਰ 'ਚ ਸ਼ਰਮਨਾਕ ਘਟਨਾ, ਗੈਸ ਸਿਲੰਡਰ ਡਿਲਿਵਰ ਕਰਨ ਵਾਲੇ ਨੇ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Friday, Mar 10, 2023 - 05:43 PM (IST)

ਜਲੰਧਰ 'ਚ ਸ਼ਰਮਨਾਕ ਘਟਨਾ, ਗੈਸ ਸਿਲੰਡਰ ਡਿਲਿਵਰ ਕਰਨ ਵਾਲੇ ਨੇ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਜਲੰਧਰ (ਜ.ਬ.)- ਮਹਾਨਗਰ ਜਲੰਧਰ ’ਚ ਨਾਬਾਲਗਾਂ ਦੇ ਨਾਲ ਔਰਤਾਂ ਨੂੰ ਵੀ ਕੁਝ ਹੈਵਾਨ ਦਰਿੰਦੇ ਰੋਜ਼ ਉਨ੍ਹਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ। ਅਜਿਹਾ ਹੀ ਮਾਮਲਾ ਜਲੰਧਰ ਦੀ ਇਕ ਬਸਤੀ ਤੋਂ ਸਾਹਮਣੇ ਆਇਆ ਹੈ, ਜਿੱਥੇ ਗੈਸ ਸਿਲੰਡਰ ਡਿਲਿਵਰ ਕਰਨ ਵਾਲੇ ਵੱਲੋਂ ਕੁੜੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ।  ਮਿਲੀ ਜਾਣਕਾਰੀ ਮੁਤਾਬਕ ਬਸਤੀ ਗੁਜ਼ਾਂ ਦੇ ਇਕ ਇਲਾਕੇ ’ਚ ਗੈਸ ਸਿਲੰਡਰ ਦੀ ਡਿਲਿਵਰੀ ਕਰਨ ਵਾਲੇ ਵਿਅਕਤੀ ਨੇ ਇਕ 30 ਸਾਲਾ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਪੀੜਤਾ ਆਪਣੀ ਮਾਂ ਨਾਲ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚੀ। ਹਸਪਤਾਲ ’ਚ ਬਣੇ ਸਖੀ ਵਨ ਸਟਾਪ ਸੈਂਟਰ ਮਦਦ ਲਈ ਪਹੁੰਚੀ, ਜਿੱਥੇ ਕਾਊਂਸਲਿੰਗ ਕਰਨ ਵਾਲੀ ਔਰਤ ਨੇ ਪੀੜਤਾ ਦਾ ਐੱਮ. ਐੱਲ. ਆਰ. ਕਟਵਾਉਣ ਦੇ ਨਾਲ-ਨਾਲ ਥਾਣਾ ਬਸਤੀ ਬਾਵਾ ਖੇਲ ਨੂੰ ਸੂਚਨਾ ਦਿੱਤੀ, ਤਾਂ ਜੋ ਪੀੜਤਾ ਨੂੰ ਇਨਸਾਫ਼ ਮਿਲ ਸਕੇ। ਪੀੜਤਾ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਮਾਂ ਕੰਮ ਕਰਦੀ ਹੈ।

ਇਹ ਵੀ ਪੜ੍ਹੋ : Punjab Bugdet 2023: ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਲਈ ਕੀਤੇ ਗਏ ਵੱਡੇ ਐਲਾਨ

ਦੁਪਹਿਰ ਸਮੇਂ ਉਹ ਘਰ ਵਿਚ ਇਕੱਲੀ ਸੀ ਅਤੇ ਗੈਸ ਸਿਲੰਡਰ ਦੀ ਡਿਲਿਵਰੀ ਕਰਨ ਵਾਲਾ ਨੌਜਵਾਨ ਉਸ ਦੇ ਘਰ ਆਇਆ। ਜਦੋਂ ਉਸ ਨੇ ਵੇਖਿਆ ਕਿ ਉਹ ਘਰ ਵਿਚ ਇਕੱਲੀ ਹੈ ਤਾਂ ਇਸ ਦਾ ਫਾਇਦਾ ਉਠਾਉਂਦੇ ਹੋਏ ਉਸ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ :  ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ, ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਦੇ ਬਾਥਰੂਮ ’ਚ ਮਿਲੀ ਨਿਹੰਗ ਸਿੰਘ ਦੀ ਲਾਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News