ਜਲਦੀ ਵਿਆਹ ਕਰਵਾਉਣਾ ਚਾਹੁੰਦਾ ਸੀ ਪ੍ਰੇਮੀ, ਪ੍ਰੇਮਿਕਾ ਨੇ ਕੀਤਾ ਉਹ ਕਾਰਾ, ਜਿਸ ਨੂੰ ਵੇਖ ਪਰਿਵਾਰ ਦੇ ਵੀ ਉੱਡੇ ਹੋਸ਼

Monday, Dec 25, 2023 - 06:55 PM (IST)

ਜਲੰਧਰ (ਸ਼ੋਰੀ)- ਜਲੰਧਰ ਵਿਖੇ ਇਕ ਪ੍ਰੇਮਿਕਾ ਵੱਲੋਂ ਕੀਤੇ ਗਏ ਕਾਰੇ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ ਉਸ ਦਾ ਪ੍ਰੇਮੀ ਉਸ ਨਾਲ ਜਲਦੀ ਵਿਆਹ ਕਰਵਾਉਣ ਚਾਹੁੰਦਾ ਸੀ, ਜਿਸ ਦੇ ਕਾਰਨ ਪ੍ਰੇਮਿਕਾ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨਲੀਲਾ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ। ਦੁਪਹਿਰ ਸਮੇਂ ਨਾਗਰਾ ਫਾਟਕ ਨੇੜੇ ਇਕ 20 ਸਾਲਾ ਕੁੜੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਥੇ ਰੇਲਵੇ ਲਾਈਨਾਂ ’ਤੇ ਕੰਮ ਕਰ ਰਹੇ ਲੋਕਾਂ ਨੇ ਇਹ ਵੇਖਿਆ ਅਤੇ ਕੁੜੀ ਦੀ ਭੱਜ ਕੇ ਜਾਨ ਬਚਾਈ। ਉਪਰੰਤ ਕੁੜੀ ਦੇ ਮੂੰਹ ’ਚੋਂ ਝੱਗ ਨਿਕਲਣ ਕਾਰਨ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਪਤਾ ਲੱਗਾ ਕਿ ਕੁੜੀ ਨੇ ਫਿਨਾਇਲ ਪੀਤੀ ਹੈ ਤਾਂ ਡਾਕਟਰਾਂ ਨੇ ਉਸ ਦਾ ਇਲਾਜ ਕਰਕੇ ਉਸ ਦੀ ਜਾਨ ਬਚਾਈ।

ਜਾਣਕਾਰੀ ਅਨੁਸਾਰ ਬਸਤੀ ਬਾਵਾ ਖੇਲ ਦੀ ਰਹਿਣ ਵਾਲੀ ਉਕਤ ਕੁੜੀ ਦਾ ਇਲਾਕੇ ਦੇ ਹੀ ਰਹਿਣ ਵਾਲੇ ਇਕ ਨੌਜਵਾਨ ਨਾਲ ਪ੍ਰੇਮ ਸੰਬੰਧ ਸਨ । ਨੌਜਵਾਨ ਜਲਦੀ ਵਿਆਹ ਕਰਵਾਉਣਾ ਚਾਹੁੰਦਾ ਸੀ ਤਾਂ ਜੋ ਉਹ ਉਸ ਨਾਲ ਵਿਆਹੁਤਾ ਜੀਵਨ ਬਤੀਤ ਕਰ ਸਕੇ। ਸ਼ੁੱਕਰਵਾਰ ਨੂੰ ਉਸ ਦੇ ਪ੍ਰੇਮੀ ਨੇ ਉਸ ਨਾਲ ਵਿਵਾਦ ਕੀਤਾ ਅਤੇ ਉਸ ਨਾਲ ਜਲਦੀ ਵਿਆਹ ਕਰਨ ਲਈ ਜ਼ੋਰ ਪਾਇਆ ਪਰ ਕੁੜੀ ਨੇ ਦਲੀਲ ਦਿੱਤੀ ਕਿ ਵਿਆਹ ਤੋਂ ਪਹਿਲਾਂ ਨੌਜਵਾਨ ਨੂੰ ਆਪਣਾ ਘਰ ਖ਼ਰੀਦਣਾ ਚਾਹੀਦਾ ਹੈ ਅਤੇ ਆਰਥਿਕ ਤੌਰ ’ਤੇ ਮਜ਼ਬੂਤ​ਹੋਣਾ ਚਾਹੀਦਾ ਹੈ ਤਾਂ ਹੀ ਉਨ੍ਹਾਂ ਦੀ ਜ਼ਿੰਦਗੀ ਵਧੀਆ ਚੱਲ ਸਕਦੀ ਹੈ।

ਇਹ ਵੀ ਪੜ੍ਹੋ : ਪਾਵਰਕਾਮ ’ਚ ਨਵੀਂ ਪਾਲਿਸੀ ਲਾਗੂ, ਇਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਵਿੱਤੀ ਲਾਭ

ਇਸ ਤੋਂ ਬਾਅਦ ਦੋਵਾਂ ਵਿਚਾਲੇ ਝਗੜਾ ਹੋ ਗਿਆ ਅਤੇ ਨੌਜਵਾਨ ਨੇ ਕੁੜੀ ਨੂੰ ਥੱਪੜ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕੁੜੀ ਸ਼ਨੀਵਾਰ ਤੋਂ ਘਰੋਂ ਲਾਪਤਾ ਸੀ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਕੁੜੀ ਨਾਗਰਾ ਫਾਟਕ ਨੇੜੇ ਮਿਲੀ। ਜਾਂਚ ਅਧਿਕਾਰੀ ਏ. ਐੱਸ. ਆਈ. ਚੰਦ ਸਿੰਘ ਦਾ ਕਹਿਣਾ ਹੈ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ :  ਸ੍ਰੀ ਅਨੰਦਪੁਰ ਸਾਹਿਬ 'ਚ ਵੱਡੀ ਵਾਰਦਾਤ, 4500 ਰੁਪਏ ਪਿੱਛੇ ਕੀਤਾ ਵਿਅਕਤੀ ਦਾ ਕਤਲ


ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News