ਸ਼ਾਤਿਰ ਕੁੜੀ ਦਾ ਕਾਰਾ ਕਰੇਗਾ ਹੈਰਾਨ, ਕ੍ਰੈਡਿਟ ਕਾਰਡ ਜ਼ਰੀਏ ਇੰਝ ਕੀਤੀ ਲੱਖਾਂ ਦੀ ਧੋਖਾਦੇਹੀ
Sunday, Apr 09, 2023 - 06:42 PM (IST)
ਨਵਾਂਸ਼ਹਿਰ (ਤ੍ਰਿਪਾਠੀ) - ਕ੍ਰੈਡਿਟ ਕਾਰਡ ਨੂੰ ਕਬਜ਼ੇ ਵਿਚ ਰੱਖ ਕੇ ਗਲਤ ਵਰਤੋਂ ਕਰਕੇ 3 ਲੱਖ 80 ਹਜ਼ਾਰ ਰੁਪਏ ਦੀ ਬੈਂਕ ਦੇਣਦਾਰੀ ਕਰਨ ਦੇ ਦੋਸ਼ਾਂ ਤਹਿਤ ਪੁਲਸ ਨੇ ਕੁੜੀ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਸੁਰਿੰਦਰ ਪਾਲ ਪੁੱਤਰ ਨਿਰੰਜਣ ਦਾਸ ਵਾਸੀ ਪਿੰਡ ਜੱਬੋਵਾਲ ਨੇ ਦੱਸਿਆ ਕਿ ਉਸ ਦੇ ਪਿੰਡ ਵਿਚ ਹੀ ਸਥਿਤ ਬੈਂਕ ਵਿਚ ਖ਼ਾਤਾ ਹੈ। ਬੈਂਕ ਵੱਲੋਂ ਉਸ ਦੇ ਨੰਬਰ ’ਤੇ ਕ੍ਰੈਡਿਟ ਕਾਰਡ ਜਾਰੀ ਕੀਤਾ ਗਿਆ ਹੈ ਜੋ ਉਸ ਨੂੰ ਨਹੀਂ ਮਿਲਿਆ ਅਤੇ ਉਸ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
ਉਸ ਨੇ ਦੱਸਿਆ ਕਿ ਬੈਂਕ ਤੋਂ ਉਸ ਨੂੰ ਫੋਨ ਆਇਆ ਕਿ ਉਸ ਦੇ ਕ੍ਰੈਡਿਟ ਕਾਰਡ ’ਤੇ ਕਰੀਬ 3.80 ਲੱਖ ਰੁਪਏ ਦੀ ਦੇਣਦਾਰੀ ਹੈ। ਉਸ ਨੇ ਦੱਸਿਆ ਕਿ ਉਨ੍ਹਾਂ ਉਕਤ ਰਕਮ ਦੀ ਕਦੇ ਵਰਤੋਂ ਨਹੀਂ ਕੀਤੀ ਹੈ ਅਤੇ ਉਹ ਇੰਨੀ ਰਕਮ ਦੇਣ ਯੋਗ ਵੀ ਨਹੀਂ ਹਨ। ਉਸ ਨੇ ਦੱਸਿਆ ਕਿ ਉਹ ਇਕ ਗਰੀਬ ਘਰ ਨਾਲ ਸਬੰਧ ਰੱਖਦਾ ਹੈ ਅਤੇ ਅਨਪੜ੍ਹ ਵੀ ਹੈ। ਉਹ ਦੁਬਈ ਵਿਖੇ ਡੇਲੀ ਵੇਜ਼ਰ ਵੱਜੋਂ ਕੰਮ ਕਰਦਾ ਹੈ, ਜਦਕਿ ਉਸ ਦੀ ਪਤਨੀ ਇੰਡੀਆ ਵਿਖੇ ਡੇਲੀ ਵੇਜ਼ਰ ਹੈ।
ਇਹ ਵੀ ਪੜ੍ਹੋ : ਸਿਹਤ ਵਿਭਾਗ ’ਚ ਸਿਵਲ ਸਰਜਨਾਂ ਦੇ ਕੀਤੇ ਗਏ ਤਬਾਦਲੇ
ਉਸ ਨੇ ਦੱਸਿਆ ਕਿ ਉਹ ਮੋਬਾਇਲ ’ਤੇ ਆਉਣ ਵਾਲੇ ਮੈਸੇਜ ਵੀ ਨਹੀਂ ਪੜ੍ਹ ਸਕਦਾ ਅਤੇ ਉਸ ਨੂੰ ਪਤਾ ਨਹੀਂ ਹੈ ਕਿ ਉਸ ਦੇ ਮੋਬਾਇਲ ’ਤੇ ਟ੍ਰਾਂਜ਼ੈਕਸ਼ਨ ਦਾ ਕੋਈ ਮੈਸੇਜ ਆਇਆ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਦੋਸ਼ੀ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਸਾਈਬਰ ਸੈੱਲ ਦੇ ਇੰਚਾਰਜ ਐੱਸ. ਆਈ. ਰਾਧੇ ਕ੍ਰਿਸ਼ਨ ਵੱਲੋਂ ਕਰਨ ਉਪਰੰਤ ਅਤੇ ਡੀ. ਐੱਸ. ਪੀ. ਰੈਂਕ ਦੇ ਅਧਿਕਾਰੀ ਵੱਲੋਂ ਰਿਪੋਰਟ ’ਤੇ ਸਹਿਮਤੀ ਜ਼ਾਹਿਰ ਕਰਨ ਉਪਰੰਤ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਕ੍ਰੈਡਿਟ ਕਾਰਡ ਦੀ ਗਲਤ ਵਰਤੋਂ ਕਰਨ ਦੇ ਦੋਸ਼ ਤਹਿਤ ਪਿੰਡ ਦੀ ਕੁੜੀ ਮਨਪ੍ਰੀਤ ਕੌਰ ਖ਼ਿਲਾਫ਼ ਧਾਰਾ 406,420 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।