ਘੁੰਮਣ ਜਾਣ ਦੀ ਜ਼ਿੱਦ ਪੂਰੀ ਨਾ ਹੋਣ ’ਤੇ ਲੜਕੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
Monday, Sep 13, 2021 - 01:33 AM (IST)
ਜਲੰਧਰ(ਸ਼ੋਰੀ,ਸੁਨੀਲ)- ਥਾਣਾ ਭਾਰਗੋ ਕੈਂਪ ਅਧੀਨ ਪੈਂਦੇ ਅਮਨ ਨਗਰ, ਮਾਡਲ ਹਾਊਸ ਵਿਖੇ 22 ਸਾਲਾ ਲੜਕੀ ਨੇ ਦੁਪਹਿਰੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ, ਜਦੋਂ ਉਸ ਦੇ ਭਰਾ ਨੇ ਖਾਣਾ-ਖਾਣ ਲਈ ਆਪਣੀ ਭੈਣ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਦਰਵਾਜ਼ਾ ਨਾ ਖੁੱਲ੍ਹਿਆ। ਦਰਵਾਜ਼ਾ ਤੋੜਨ ’ਤੇ ਉਸ ਨੇ ਦੇਖਿਆ ਕਿ ਉਸ ਦੀ ਭੈਣ ਦੀ ਲਾਸ਼ ਪੱਖੇ ਨਾਲ ਚੁੰਨੀ ਦੇ ਸਹਾਰੇ ਲਟਕ ਰਹੀ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਭਾਰਗੋ ਕੈਂਪ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕਾ ਮੁਸਕਾਨ ਪੁੱਤਰੀ ਰਾਜਿੰਦਰ ਕੁਮਾਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਇਹ ਵੀ ਪੜ੍ਹੋ- ਆਪਣੇ ਮੂੰਹ ’ਤੇ ਪਸ਼ਚਾਤਾਪ ਦੀ ਕਾਲਖ਼ ਮਲ਼ ਕੇ ਕਾਲਾ ਦਿਵਸ ਮਨਾਵੇ ਬਾਦਲ ਪਰਿਵਾਰ : ਸੰਧਵਾਂ
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਖਰਾਜ ਨੇ ਦੱਸਿਆ ਕਿ ਜਾਂਚ ਵਿਚ ਪਤਾ ਲੱਗਾ ਹੈ ਕਿ ਮ੍ਰਿਤਕਾ ਦਾ ਪਿਤਾ ਗੁਰੂ ਰਵਿਦਾਸ ਚੌਕ ਨੇੜੇ ਪਾਨ-ਬੀੜੀ ਦਾ ਖੋਖਾ ਲਾਉਂਦਾ ਹੈ। ਕੁਝ ਦਿਨਾਂ ਤੋਂ ਮੁਸਕਾਨ ਜ਼ਿੱਦ ਕਰ ਰਹੀ ਸੀ ਕਿ ਉਹ ਅੰਬਾਲਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾਣਾ ਚਾਹੁੰਦੀ ਹੈ ਪਰ ਉਸ ਦੇ ਪਿਤਾ ਨੇ ਕਿਹਾ ਕਿ ਉਸ ਕੋਲ ਪੈਸੇ ਨਹੀਂ ਹਨ। ਇਸ ਗੱਲ ਤੋਂ ਨਾਰਾਜ਼ ਹੋ ਕੇ ਮੁਸਕਾਨ ਆਪਣੇ ਕਮਰੇ ਵਿਚ ਗਈ ਅਤੇ ਆਪਣੇ ਮੋਬਾਇਲ ਫੋਨ ’ਤੇ ਗਾਣੇ ਲਾ ਲਏ। ਇਸ ਤੋਂ ਬਾਅਦ ਉਸ ਨੇ ਚੁੰਨੀ ਨੂੰ ਪੱਖੇ ਨਾਲ ਬੰਨ੍ਹ ਕੇ ਫਾਹਾ ਲੈ ਲਿਆ।