ਪ੍ਰੇਮ ਸਬੰਧਾਂ ਦੇ ਚਲਦਿਆਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੁਸਾਈਡ ਨੋਟ ''ਚ ਹੋਇਆ ਖੁਲਾਸਾ

Thursday, Mar 02, 2023 - 11:20 PM (IST)

ਪ੍ਰੇਮ ਸਬੰਧਾਂ ਦੇ ਚਲਦਿਆਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੁਸਾਈਡ ਨੋਟ ''ਚ ਹੋਇਆ ਖੁਲਾਸਾ

ਅੰਮ੍ਰਿਤਸਰ  : ਅਕਸਰ ਲੋਕ ਪਿਆਰ 'ਚ ਇੰਨੇ ਅੰਨ੍ਹੇ ਹੋ ਜਾਂਦੇ ਹਨ ਕਿ ਆਪਣੀ ਜਾਨ ਤੋਂ ਵੀ ਹੱਥ ਧੋ ਬੈਠਦੇ ਹਨ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਪਿੰਡ ਇੱਬਨ ਕਲਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਪਿਆਰ ਵਿੱਚ ਅੰਨ੍ਹੀ ਹੋਈ ਇਕ ਕੁੜੀ ਨੇ ਖੁਦਕੁਸ਼ੀ ਕਰ ਲਈ। ਇਸ ਮਾਮਲੇ 'ਚ ਥਾਣਾ ਚਾਟੀਵਿੰਡ ਦੀ ਪੁਲਸ ਨੇ ਦੱਸਿਆ ਕਿ ਇੱਬਨ ਕਲਾਂ ਦੀ ਕੁੜੀ ਦੇ ਅੰਮ੍ਰਿਤਸਰ ਦੇ ਮੀਰਕੋਟ ਇਲਾਕੇ ਦੇ ਰਹਿਣ ਵਾਲੇ ਤਜਿੰਦਰ ਸਿੰਘ ਨਾਲ ਪਿਛਲੇ 2-3 ਸਾਲਾਂ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ ਅਤੇ ਜਦੋਂ ਪਿਆਰ ਸਿਰੇ ਨਾ ਚੜ੍ਹਿਆ ਤਾਂ ਕੁੜੀ ਨੇ ਖੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ : ਜਲੰਧਰ : ਗੱਤਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਕੁੜੀ ਦੇ ਪਿਤਾ ਬਿਆਨਾਂ ਤੇ ਮਿਲੇ ਸੁਸਾਈਡ ਨੋਟ ਦੇ ਆਧਾਰ ’ਤੇ ਮੀਰਾਕੋਟ ਵਾਸੀ ਤਜਿੰਦਰ ਸਿੰਘ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Mandeep Singh

Content Editor

Related News