ਕੁੜੀ ਨੇ ਵਿਅਕਤੀ ਤੋਂ ਦੁੱਖੀ ਹੋ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼

05/07/2024 5:20:24 PM

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਰਾਜੋ ਕੇ ਗੱਟੀ ਵਿਖੇ ਇਕ ਕੁੜੀ ਵਲੋਂ ਇਕ ਵਿਅਕਤੀ ਤੋਂ ਦੁਖੀ ਹੋ ਕੇ ਪੱਖੇ ਨਾਲ ਦੁਪੱਟਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ 306 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਦੀਪ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਗੱਟੀ ਰਾਜੋ ਕੇ ਨੇ ਦੱਸਿਆ ਕਿ ਉਹ ਆਪਣੇ ਕੰਮ 'ਤੇ ਗਿਆ ਹੋਇਆ ਸੀ। 

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਦੂਜੇ ਪਾਸੇ ਉਸ ਦੀ ਰਿਸ਼ਤੇਦਾਰੀ ਵਿਚ ਮੌਤ ਹੋਣ ਕਰਕੇ ਉਸ ਦੀ ਘਰਵਾਲੀ ਵੀ ਗਈ ਹੋਈ ਸੀ। ਘਰ ਵਿਚ ਉਸ ਦੀ ਕੁੜੀ ਸੁਨੀਤਾ ਇਕੱਲੀ ਸੀ। ਉਸ ਦੀ ਪਤਨੀ ਸ਼ਾਮ ਨੂੰ ਕਰੀਬ 7 ਵਜੇ ਜਦੋਂ ਵਾਪਸ ਘਰ ਆਈ ਤਾਂ ਉਸ ਨੇ ਵੇਖਿਆ ਕਿ ਸੁਨੀਤਾ ਦੀ ਲਾਸ਼ ਕਮਰੇ ਵਿਚ ਦੁਪੱਟਾ ਲਗਾ ਪੱਖੇ ਨਾਲ ਲਟਕ ਰਹੀ ਸੀ। ਜਦ ਦੁਪੱਟਾ ਕੱਟ ਕੇ ਥੱਲੇ ਉਤਾਰਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਨੂੰ ਯਕੀਨ ਹੈ ਕਿ ਉਸ ਦੀ ਕੁੜੀ ਦੀ ਮੌਤ ਦੋਸ਼ੀ ਵਿਜੈ ਕੁਮਾਰ ਪੁੱਤਰ ਗੁਰਚਰਨ ਸਿੰਘ ਕਾਰਨ ਹੋਈ ਹੈ। 

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਇਸ ਦੌਰਾਨ ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਵਿਜੈ ਕੁਮਾਰ, ਜੋ ਉਸ ਦਾ ਰਿਸ਼ਦੇਦਾਰ ਹੈ, ਉਹ ਅਕਸਰ ਸਾਡੇ ਘਰ ਆਉਂਦਾ-ਰਹਿੰਦਾ ਸੀ। ਉਹ ਸਾਡੀ ਕੁੜੀ ’ਤੇ ਮਾੜੀ ਨਜ਼ਰ ਰੱਖਦਾ ਸੀ, ਜਿਸ ਤੋਂ ਦੁਖੀ ਹੋ ਕੇ ਉਸ ਦੀ ਕੁੜੀ ਨੇ ਖ਼ੁਦਕੁਸ਼ੀ ਕਰ ਲਈ। ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ - ਸਲਮਾਨ ਦੇ ਘਰ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦੇ ਵੱਡੇ ਦੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News