ਵਿਆਹ ਤੋਂ ਪਹਿਲਾਂ ਕੁੜੀ ਨੇ ਕੀਤੀ ਖ਼ੁਦਕੁਸ਼ੀ, Suicide ਨੋਟ ਪੜ੍ਹ ਕੇ ਪੂਰੇ ਪਰਿਵਾਰ ਦੇ ਉੱਡੇ ਹੋਸ਼

Sunday, Jul 28, 2024 - 12:55 PM (IST)

ਵਿਆਹ ਤੋਂ ਪਹਿਲਾਂ ਕੁੜੀ ਨੇ ਕੀਤੀ ਖ਼ੁਦਕੁਸ਼ੀ, Suicide ਨੋਟ ਪੜ੍ਹ ਕੇ ਪੂਰੇ ਪਰਿਵਾਰ ਦੇ ਉੱਡੇ ਹੋਸ਼

ਚੰਡੀਗੜ੍ਹ (ਪ੍ਰੀਕਸ਼ਿਤ) : ਬੁੜੈਲ ਦੇ ਇਕ ਘਰ 'ਚ ਆਪਣੇ ਪਰਿਵਾਰ ਸਮੇਤ ਰਹਿ ਰਹੀ ਕੁੜੀ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਖ਼ੁਲਾਸਾ ਉਸ ਸਮੇਂ ਹੋਇਆ, ਜਦੋਂ ਉਸ ਦਾ ਵੱਡਾ ਭਰਾ ਰਾਤ ਨੂੰ ਹਸਪਤਾਲ ਤੋਂ ਡਿਊਟੀ ਖ਼ਤਮ ਕਰਕੇ ਘਰ ਪੁੱਜਿਆ। ਕਾਫੀ ਖੜਕਾਉਣ 'ਤੇ ਵੀ ਜਦੋਂ ਗੇਟ ਨਾ ਖੁੱਲ੍ਹਿਆ ਤਾਂ ਉਸ ਨੇ ਖਿੜਕੀ 'ਚੋਂ ਝਾਕ ਕੇ ਦੇਖਿਆ ਤਾਂ ਉਸ ਦੀ ਭੈਣ ਲਟਕਦੀ ਮਿਲੀ। ਇਸ ਮਗਰੋਂ ਗੁਆਂਢ 'ਚ ਰਹਿੰਦੇ ਲੋਕਾਂ ਦੀ ਮਦਦ ਨਾਲ ਉਹ ਖਿੜਕੀ ਦਾ ਸ਼ੀਸ਼ਾ ਖੋਲ੍ਹ ਕੇ ਅੰਦਰ ਦਾਖ਼ਲ ਹੋਇਆ। ਉੱਥੇ ਮੌਜੂਦ ਲੋਕਾਂ ਨੇ ਕੁੜੀ ਨੂੰ ਫ਼ਾਹੇ ਤੋਂ ਹੇਠਾਂ ਉਤਾਰਿਆ ਅਤੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਪ੍ਰਿਆ (26) ਵਾਸੀ ਬੁੜੈਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਸੂਬੇ 'ਚ ਪਵੇਗਾ ਭਾਰੀ ਮੀਂਹ, ਇਨ੍ਹਾਂ 11 ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਮਰੇ 'ਚੋਂ ਇਕ ਖ਼ੁਦਕੁਸ਼ੀ ਨੋਟ ਮਿਲਿਆ। ਭਰਾ ਨੇ ਘਟਨਾ ਦੀ ਸੂਚਨਾ ਮਾਂ ਅਤੇ ਪੁਲਸ ਨੂੰ ਦਿੱਤੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਵੱਲੋਂ ਲਿਖੇ ਖ਼ੁਦਕੁਸ਼ੀ ਨੋਟ 'ਚ ਕਿਸੇ ਨੂੰ ਵੀ ਆਪਣੀ ਮੌਤ ਦੇ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ ਹੈ। ਪੁਲਸ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਸ ਮੁਤਾਬਕ ਪ੍ਰਿਆ ਆਪਣੀ ਮਾਂ, ਭਰਾ ਅਤੇ ਮਤਰੇਏ ਪਿਤਾ ਨਾਲ ਬੁੜੈਲ 'ਚ ਰਹਿੰਦੀ ਸੀ। ਉਸ ਦੀ ਮਾਂ ਘਰ 'ਚ ਕੰਮ ਕਰਦੀ ਹੈ ਅਤੇ ਉਸ ਦਾ ਵੱਡਾ ਭਰਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ 'ਚ ਕੰਮ ਕਰਦਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਉਸ ਨੇ ਅਜਿਹਾ ਕਦਮ ਕਿਉਂ ਚੁੱਕਿਆ। ਉਸ ਦਾ ਜਲਦੀ ਹੀ ਵਿਆਹ ਹੋਣ ਵਾਲਾ ਸੀ ਅਤੇ ਉਸ ਨੂੰ ਮੁੰਡਾ ਵੀ ਪਸੰਦ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਇਕ ਦਿਨ ਪਹਿਲਾਂ 26 ਜੁਲਾਈ ਨੂੰ ਪ੍ਰਿਆ ਦੀ ਮਾਂ ਆਪਣੇ ਛੋਟੇ ਪੁੱਤਰ ਨਾਲ ਉਸ ਦੇ ਮਾਮੇ ਦੇ ਘਰ ਗਈ ਸੀ। ਉਸ ਦੀ ਮਾਂ ਨੇ ਵੀ ਉਸ ਨੂੰ ਨਾਲ ਜਾਣ ਲਈ ਕਿਹਾ ਸੀ ਪਰ ਉਹ ਇਹ ਕਹਿ ਕੇ ਨਾਲ ਨਹੀਂ ਗਈ ਕਿ ਉਸ ਦਾ ਮਨ ਨਹੀਂ ਹੈ ਅਤੇ ਉਹ ਠੀਕ ਨਹੀਂ ਹੈ। ਜਦੋਂ ਇਹ ਘਟਨਾ ਵਾਪਰੀ, ਉਸ ਸਮੇਂ ਛੋਟਾ ਭਰਾ ਮਾਂ ਨਾਲ ਆਪਣੇ ਮਾਮੇ ਦੇ ਘਰ ਗਿਆ ਹੋਇਆ ਸੀ ਅਤੇ ਵੱਡਾ ਭਰਾ ਡਿਊਟੀ 'ਤੇ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਪੇਪਰ ਦੇਣ ਜਾਂਦੀ ਕੁੜੀ ਨੂੰ ਅਚਾਨਕ ਆਈ ਮੌਤ, ਧਾਹਾਂ ਮਾਰਦੀ ਮਾਂ ਨੂੰ ਦੇਖ ਹਰ ਕਿਸੇ ਦੇ ਨਿਕਲੇ ਹੰਝੂ
2 ਦਿਨ ਤੱਕ ਲਿਖਿਆ ਖ਼ੁਦਕੁਸ਼ੀ ਨੋਟ
ਪੁਲਸ ਨੂੰ ਜਾਂਚ ਦੇ ਦੌਰਾਨ ਮ੍ਰਿਤਕ ਕੁੜੀ ਦੇ ਘਰ ਤੋਂ ਜੋ ਖ਼ੁਦਕੁਸ਼ੀ ਮਿਲਿਆ ਹੈ, ਉਹ ਕੁੜੀ ਨੇ 2 ਦਿਨ ਤੱਕ ਲਿਖਿਆ ਹੈ। ਸਭ ਤੋਂ ਪਹਿਲਾਂ ਉਸ ਨੇ 25 ਜੁਲਾਈ ਨੂੰ ਲਿਖੇ ਗਏ ਖ਼ੁਦਕੁਸ਼ੀ ਨੋਟ 'ਚ ਕਿਹਾ ਕਿ ਮਾਂ ਮੈਨੂੰ ਮੁਆਫ਼ ਕਰਨਾ, ਮੈਂ ਮਰਨਾ ਨਹੀਂ ਚਾਹੁੰਦੀ ਸੀ, ਪਰ ਮੈਂ ਕੀ ਕਰਾਂ ਮੇਰੀ ਲਾਈਫ ਵਿਚ ਬਹੁਤ ਪਰੇਸ਼ਾਨੀਆਂ ਹਨ, ਮੈਂ ਕੀ ਕਰਦੀ। ਇਸ ਤੋਂ ਬਾਅਦ 26 ਜੁਲਾਈ ਨੂੰ ਉਸ ਨੇ ਖ਼ੁਦਕੁਸ਼ੀ ਨੋਟ 'ਚ ਅੱਗੇ ਲਿਖਿਆ ਕਿ ਮੇਰੇ ਕੋਲ ਕੋਈ ਅਜਿਹਾ ਵੀ ਨਹੀਂ ਸੀ, ਜਿਸ ਨਾਲ ਮੈਂ ਆਪਣੀ ਫੀਲਿੰਗ ਸ਼ੇਅਰ ਕਰਾਂ। ਮੈਂ ਸਿਰਫ਼ ਖੁਸ਼ ਰਹਿਣ ਦਾ ਦਿਖਾਵਾ ਕਰਦੀ ਸੀ, ਮੈਨੂੰ ਮੁਆਫ਼ ਕਰਨਾ। ਇਹ ਨੋਟ ਪੜ੍ਹ ਕੇ ਪੂਰੇ ਪਰਿਵਾਰ ਦੇ ਹੋਸ਼ ਉੱਡ ਗਏ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਸਮਝ ਨਹੀਂ ਆ ਰਿਹਾ ਕਿ ਆਖ਼ਰ ਉਨ੍ਹਾਂ ਦੀ ਧੀ ਨੇ ਇੰਨਾ ਵੱਡਾ ਕਦਮ ਕਿਉਂ ਚੁੱਕ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News