ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਵਾਅਦਿਆਂ ਤੋਂ ਮੁਕਰ ਗਿਆ ਨੌਜਵਾਨ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

Thursday, Mar 28, 2024 - 06:27 PM (IST)

ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਵਾਅਦਿਆਂ ਤੋਂ ਮੁਕਰ ਗਿਆ ਨੌਜਵਾਨ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਘੱਲਖੁਰਦ (ਦਲਜੀਤ ਗਿੱਲ)- ਥਾਣਾ ਘੱਲਖੁਰਦ ਅਧੀਨ ਪੈਂਦੇ ਪਿੰਡ ਸੋਢੀ ਨਗਰ ਵਿਖੇ ਬੀਤੇ ਦਿਨੀਂ ਇਕ ਕੁੜੀ ਨੇ ਇਕ ਨੌਜਵਾਨ ਵੱਲੋਂ ਵਿਆਹ ਕਰਵਾਉਣ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਸੀ। ਉਕਤ ਮਾਮਲੇ ’ਚ ਪੁਲਸ ਨੇ ਮ੍ਰਿਤਕ ਕੁੜੀ ਦੇ ਪਿਤਾ ਦੇ ਬਿਆਨਾਂ ’ਤੇ ਦੋਸ਼ੀ ਨੌਜਵਾਨ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਥਾਣਾ ਘੱਲਖੁਰਦ ਦੇ ਸਬ ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਮਨਜੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਲਖਮੀਰਕੇ ਉਤਾੜ ਨੇ ਦੱਸਿਆ ਕਿ ਉਸ ਦੀ ਕੁੜੀ ਕਿਰਨਪ੍ਰੀਤ ਕੌਰ ਦੀ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਕਾਕੂ ਸਿੰਘ ਵਾਸੀ ਸੋਢੀ ਨਗਰ ਨਾਲ ਗੱਲਬਾਤ ਹੁੰਦੀ ਸੀ, ਜਿਸ ਨੇ ਕਾਫ਼ੀ ਦੇਰ ਤੱਕ ਉਸ ਨੂੰ ਵਿਆਹ ਕਰਵਾਉਣ ਦਾ ਭਰੋਸਾ ਦਿੱਤਾ ਪਰ ਬਾਅਦ ਵਿਚ ਉਸ ਨੇ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ:  ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਇਸ ਕਾਰਨ ਉਸ ਦੀ ਕੁੜੀ ਕਿਰਨਪ੍ਰੀਤ ਕੌਰ ਨੇ ਜ਼ਹਿਰੀਲੀ ਦਵਾਈ ਖਾ ਲਈ ਅਤੇ ਜਦੋਂ ਉਸ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਤਾਂ ਉਥੇ ਉਸ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  MP ਸੁਸ਼ੀਲ ਰਿੰਕੂ ਤੇ MLA ਅੰਗੁਰਾਲ ਦੇ ਪਾਰਟੀ ਛੱਡਣ ਨਾਲ 'ਆਪ' ਦੀ ਹੋਂਦ ਡਗਮਗਾਈ, BJP ਨੂੰ ਕਈ ਸੀਟਾਂ ’ਤੇ ਮਿਲੇਗਾ ਲਾਭ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News