ਜਲੰਧਰ 'ਚ ਕੁੜੀ ਨੇ ਸ਼ਰੇਆਮ ਕੀਤੇ ਹਵਾਈ ਫਾਇਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੂੰ ਪਈਆਂ ਭਾਜੜਾਂ

Wednesday, Oct 05, 2022 - 01:01 PM (IST)

ਜਲੰਧਰ 'ਚ ਕੁੜੀ ਨੇ ਸ਼ਰੇਆਮ ਕੀਤੇ ਹਵਾਈ ਫਾਇਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੂੰ ਪਈਆਂ ਭਾਜੜਾਂ

ਜਲੰਧਰ (ਬਿਊਰੋ)– ਸੋਸ਼ਲ ਮੀਡੀਆ ’ਤੇ ਇਕ ਕੁੜੀ ਵੱਲੋਂ ਹਵਾਈ ਫਾਇਰ ਕਰਨ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਹਾਲਾਂਕਿ ਇਹ ਪਤਾ ਨਹੀਂ ਲੱਗਾ ਕਿ ਵੀਡੀਓ ਖ਼ੁਦ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਗਈ ਜਾਂ ਕਿਸੇ ਹੋਰ ਨੇ ਵਾਇਰਲ ਕਰ ਦਿੱਤੀ। ਵੀਡੀਓ ਵਿਚ ਇਕ ਕੁੜੀ ਹਵਾ ਵਿਚ ਫਾਇਰ ਕਰਦੀ ਵਿਖਾਈ ਦੇ ਰਹੀ ਹੈ। ਵੀਡੀਓ ਵਿਚ ਕੁੜੀ ਦੇ ਪਿਸਤੌਲ ਨਾਲ ਫਾਇਰ ਕਰਨ ਦੌਰਾਨ ਉਸ ਦੇ ਪਿੱਛੇ ਕਿਸੇ ਮਰਦ ਦੀ ਆਵਾਜ਼ ਵੀ ਆ ਰਹੀ ਹੈ, ਜਿਹੜਾ ਕਿ ਉਸ ਨੂੰ ਫਾਇਰ ਕਰਨ ਲਈ ਹੱਲਾਸ਼ੇਰੀ ਦੇ ਰਿਹਾ ਹੈ ਅਤੇ ਉਸ ਦਾ ਸਾਥੀ ਵੀਡੀਓ ਬਣਾ ਰਿਹਾ ਹੈ। ਇਹ ਵੀਡੀਓ ਜਲੰਧਰ ਦੀ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਕੁੜੀ ਜਲੰਧਰ ਦੇ ਇਕ ਵੱਡੇ ਟਰੈਵਲ ਏਜੰਟ ਦੀ ਰਿਸ਼ਤੇਦਾਰ ਹੈ, ਜਿਸ ਨੇ ਗੋਲ਼ੀ ਚਲਾਈ। ਜਿਹੜੇ ਹਥਿਆਰ ਨਾਲ ਉਹ ਗੋਲ਼ੀ ਚਲਾ ਰਹੀ ਹੈ, ਉਹ ਕਿਸੇ ਡਾਕਟਰ ਦਾ ਲਾਇਸੈਂਸੀ ਹਥਿਆਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਠੱਗਾਂ ਨੇ ਲੱਭਿਆ ਠੱਗੀ ਦਾ ਨਵਾਂ ਤਰੀਕਾ, ਵਟਸਐਪ ’ਤੇ ਕਪੂਰਥਲਾ ਦੇ DC ਦੀ ਤਸਵੀਰ ਲਗਾ ਇੰਝ ਕਰ ਰਹੇ ਨੇ ਠੱਗੀ

PunjabKesari

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੁੜੀ ਐੱਨ. ਆਰ. ਆਈ. ਪਰਿਵਾਰ ਨਾਲ ਸੰਬੰਧਤ ਹੈ ਅਤੇ ਉਹ ਵੀ ਜਲਦ ਵਿਦੇਸ਼ ਜਾਣ ਵਾਲੀ ਹੈ। ਕੁੜੀ ਦਾ ਵੀਜ਼ਾ ਲੱਗਾ ਸੀ ਅਤੇ ਵਿਦੇਸ਼ ਜਾਣ ਦੀ ਖ਼ੁਸ਼ੀ ਵਿਚ ਉਸ ਨੇ ਹਵਾਈ ਫਾਇਰ ਕੀਤਾ। ਇਹ ਵੀਡੀਓ ਪੁਲਸ ਕੋਲ ਵੀ ਪਹੁੰਚ ਚੁੱਕੀ ਹੈ। ਇਸ ਸਬੰਧੀ ਉੱਚ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਇਹ ਸਾਫ਼ ਨਹੀਂ ਹੋ ਰਿਹਾ ਕਿ ਵੀਡੀਓ ਕਿਥੋਂ ਦਾ ਹੈ ਅਤੇ ਗੋਲ਼ੀ ਚਲਾਉਣ ਵਾਲੀ ਲੜਕੀ ਕੌਣ ਹੈ? ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾ ਰਹੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਕਿਸ ਇਲਾਕੇ ਦੀ ਵੀਡੀਓ ਹੈ। ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਦੁਬਈ ’ਚ ਬੈਠ ਫੇਸਬੁੱਕ ’ਤੇ ਇਤਰਾਜ਼ਯੋਗ ਪੋਸਟਾਂ ਪਾ ਰਿਹਾ ਸੀ ਸ਼ਖ਼ਸ, ਟਾਰਗੇਟ 'ਤੇ ਰਾਜਨੇਤਾ ਸਣੇ ਨੇ ਇਹ ਲੋਕ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News