ਚੰਡੀਗੜ੍ਹ ਪੇਪਰ ਦੇਣ ਜਾਂਦੀ ਕੁੜੀ ਨੂੰ ਅਚਾਨਕ ਆਈ ਮੌਤ, ਧਾਹਾਂ ਮਾਰਦੀ ਮਾਂ ਨੂੰ ਦੇਖ ਹਰ ਕਿਸੇ ਦੇ ਨਿਕਲੇ ਹੰਝੂ

Sunday, Jul 28, 2024 - 10:35 AM (IST)

ਚੰਡੀਗੜ੍ਹ ਪੇਪਰ ਦੇਣ ਜਾਂਦੀ ਕੁੜੀ ਨੂੰ ਅਚਾਨਕ ਆਈ ਮੌਤ, ਧਾਹਾਂ ਮਾਰਦੀ ਮਾਂ ਨੂੰ ਦੇਖ ਹਰ ਕਿਸੇ ਦੇ ਨਿਕਲੇ ਹੰਝੂ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਤੋਂ ਚੰਡੀਗੜ੍ਹ ਸਰਕਾਰੀ ਅਧਿਆਪਕ ਦੀ ਪ੍ਰੀਖਿਆ ਦੇਣ ਜਾ ਰਹੀ ਇਕ ਕੁੜੀ ਨਾਲ ਦਰਦਨਾਕ ਹਾਦਸਾ ਵਾਪਰਿਆ। ਕੁੜੀ ਦਾ ਪੈਰ ਫਿਸਲਣ ਕਾਰਨ ਉਹ ਰੇਲਗੱਡੀ ਹੇਠ ਆ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਰਿਵਿਕਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਸੂਬੇ 'ਚ ਪਵੇਗਾ ਭਾਰੀ ਮੀਂਹ, ਇਨ੍ਹਾਂ 11 ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਕੁੜੀ ਦੇ ਪਰਿਵਾਰਕ ਮੈਂਬਰਾਂ ਅਤੇ ਮਹਿਲਾ ਪੁਲਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਗੁਰੂਹਰਸਹਾਏ ਦੀ ਰਹਿਣ ਵਾਲੀ ਰਿਵਿਕਾ ਜਦੋਂ ਫਿਰੋਜ਼ਪੁਰ ਦੇ ਰੇਲਵੇ ਸਟੇਸ਼ਨ ’ਤੇ ਰੇਲਗੱਡੀ ’ਤੇ ਚੜ੍ਹਨ ਲੱਗੀ ਤਾਂ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਰੇਲਗੱਡੀ ਹੇਠ ਆ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ’ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਉਨ੍ਹਾ ਦੱਸਿਆ ਕਿ ਉਹ ਆਪਣੇ ਮਾਪਿਆਂ ਦੀ ਇਕਲੌਤੀ ਧੀ ਸੀ, ਜਿਸ ਨੂੰ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਪੜ੍ਹਾਇਆ ਸੀ। ਪੁਲਸ ਨੇ ਕੁੜੀ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News