ਹਸਪਤਾਲ ’ਚ ਪੇਟ ਦਰਦ ਤੋਂ ਬਾਅਦ ਚੈੱਕਅਪ ਲਈ ਪਹੁੰਚੀ ਕੁੜੀ, ਰਿਪੋਰਟ ਜਾਣ ਹੈਰਾਨ ਰਹਿ ਗਿਆ ਪਰਿਵਾਰ

Sunday, Jul 30, 2023 - 03:42 PM (IST)

ਹਸਪਤਾਲ ’ਚ ਪੇਟ ਦਰਦ ਤੋਂ ਬਾਅਦ ਚੈੱਕਅਪ ਲਈ ਪਹੁੰਚੀ ਕੁੜੀ, ਰਿਪੋਰਟ ਜਾਣ ਹੈਰਾਨ ਰਹਿ ਗਿਆ ਪਰਿਵਾਰ

ਚੰਡੀਗੜ੍ਹ (ਸੁਸ਼ੀਲ ਰਾਜ) : ਰਾਮਦਰਬਾਰ ਦੇ ਨੌਜਵਾਨ ਨੇ ਦੋ ਸਾਲ ਪਹਿਲਾਂ ਨਾਬਾਲਿਗ ਕੁੜੀ ਨਾਲ ਵਿਆਹ ਕਰਵਾਇਆ ਸੀ। ਕੁੜੀ 5 ਮਹੀਨਿਆਂ ਦੀ ਗਰਭਵਤੀ ਹੋ ਗਈ ਅਤੇ ਆਪਣੀ ਸੱਸ ਨਾਲ ਸੈਕਟਰ-45 ਹਸਪਤਾਲ ’ਚ ਚੈੱਕਅੱਪ ਲਈ ਗਈ ਤਾਂ ਡਾਕਟਰਾਂ ਨੇ ਪੁਲਸ ਨੂੰ ਬੁਲਾਇਆ। ਸੈਕਟਰ-31 ਥਾਣੇ ਦੀ ਪੁਲਸ ਨੇ ਪਤੀ ਸੋਹਿਤ ਖ਼ਿਲਾਫ਼ ਜਬਰ-ਜ਼ਨਾਹ ਅਤੇ ਪੋਸਕੋ ਐਕਟ ਦੀਆਂ ਧਾਰਾਵਾਂ ਅਧੀਨ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਕੁੜੀ ਦੇ ਅਦਾਲਤ ’ਚ 164 ਦੀ ਕਾਰਵਾਈ ਕਰ ਕੇ ਬਿਆਨ ਦਰਜ ਕਰਵਾਏ, ਜਿਸ ’ਚ ਕੁੜੀਨੇ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ ਮਰਜ਼ੀ ਨਾਲ ਸੋਹਿਤ ਕੋਲ ਰਹਿ ਰਹੀ ਸੀ ਅਤੇ ਦੋਵਾਂ ਦਾ ਵਿਆਹ ਹੋ ਗਿਆ। ਜ਼ਿਲ੍ਹਾ ਅਦਾਲਤ ਨੇ ਸੋਹਿਤ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਹਵਾ ਪ੍ਰਦੂਸ਼ਣ ਕੰਟਰੋਲ ਕਰਨ ਲਈ 4 ਸਾਲਾਂ ’ਚ ਮਿਲੇ 24 ਕਰੋੜ, ਲੋਕਸਭਾ ’ਚ ਇਕ ਸਵਾਲ ਦੇ ਜਵਾਬ ’ਚ ਦਿੱਤੀ ਜਾਣਕਾਰੀ

ਆਧਾਰ ਕਾਰਡ ’ਚ ਉਮਰ ਨਿਕਲੀ 17 ਸਾਲ
ਰਾਮਦਰਬਾਰ ਦੀ ਰਹਿਣ ਵਾਲੀ ਕੁੜੀ ਪੇਟ ’ਚ ਦਰਦ ਹੋਣ ਕਾਰਨ ਸ਼ੁੱਕਰਵਾਰ ਰਾਤ ਨੂੰ ਆਪਣੀ ਸੱਸ ਨਾਲ ਸੈਕਟਰ-45 ਹਸਪਤਾਲ ਵਿਚ ਚੈੱਕਅੱਪ ਲਈ ਆਈ ਸੀ। ਜਦੋਂ ਡਾਕਟਰਾਂ ਨੇ ਕੁੜੀ ਦਾ ਆਧਾਰ ਕਾਰਡ ਮੰਗਿਆ ਤਾਂ ਉਸ ਦੀ ਉਮਰ 17 ਸਾਲ ਪਾਈ ਗਈ। ਡਾਕਟਰਾਂ ਨੇ ਨਾਬਾਲਿਗ ਕੁੜੀ ਦੇ ਗਰਭਵਤੀ ਹੋਣ ਦੀ ਸੂਚਨਾ ਸੈਕਟਰ-31 ਥਾਣੇ ਦੀ ਪੁਲਸ ਨੂੰ ਦਿੱਤੀ। ਪੁਲਸ ਟੀਮ ਤੁਰੰਤ ਹਸਪਤਾਲ ਪਹੁੰਚ ਗਈ। ਕੁੜੀ ਨੇ ਦੱਸਿਆ ਕਿ ਉਸ ਦਾ ਵਿਆਹ ਰਾਮਦਰਬਾਰ ਵਾਸੀ ਸੋਹਿਤ ਨਾਲ ਹੋਇਆ ਹੈ। ਦੋਵਾਂ ਧਿਰਾਂ ਦੇ ਰਿਸ਼ਤੇਦਾਰਾਂ ਨੇ ਸਹਿਮਤੀ ਨਾਲ ਵਿਆਹ ਕਰਵਾਇਆ ਹੈ। ਕੁੜੀ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਵਾਰ-ਵਾਰ ਪੁਲਸ ਨੂੰ ਮਾਮਲਾ ਦਰਜ ਨਾ ਕਰਨ ਦੀ ਬੇਨਤੀ ਕੀਤੀ ਪਰ ਨਾਬਾਲਿਗ ਹੋਣ ਕਾਰਨ ਪੁਲਸ ਨੇ ਉਸ ਦੇ ਪਤੀ ਸੋਹਿਤ ਖ਼ਿਲਾਫ਼ ਜਬਰ-ਜ਼ਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ : ਪਤੀ ਨਾਲ ਮਾਮੂਲੀ ਤਕਰਾਰ ਤੋਂ ਬਾਅਦ 3 ਬੱਚਿਆਂ ਦੀ ਮਾਂ ਨੇ ਕੀਤੀ ਖੁਦਕੁਸ਼ੀ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News