ਨੌਜਵਾਨ ਦੀ ਕਹੀ ਗੱਲ ਤੋਂ ਖਫ਼ਾ ਕੁੜੀ ਨੇ ਜੜ੍ਹਿਆ ਥੱਪੜ, ਹੈਰਾਨ ਕਰੇਗੀ ਗੁਰਦਾਸਪੁਰ ਦੀ ਇਹ ਘਟਨਾ

Friday, May 26, 2023 - 12:41 PM (IST)

ਨੌਜਵਾਨ ਦੀ ਕਹੀ ਗੱਲ ਤੋਂ ਖਫ਼ਾ ਕੁੜੀ ਨੇ ਜੜ੍ਹਿਆ ਥੱਪੜ, ਹੈਰਾਨ ਕਰੇਗੀ ਗੁਰਦਾਸਪੁਰ ਦੀ ਇਹ ਘਟਨਾ

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਅਕਸਰ ਹੀ ਕੋਈ ਨਾ ਕੋਈ ਘਟਨਾ ਵਾਪਰਦੀ ਰਹਿੰਦੀ ਹੈ। ਇਹ ਹਸਪਤਾਲ ਆਪਣੇ ਕਾਰਨਾਮੇ ਕਰਕੇ ਪੂਰੇ ਪੰਜਾਬ 'ਚ ਮਸ਼ਹੂਰ ਹੋ ਚੁੱਕਾ ਹੈ। ਹੁਣ ਸਿਵਲ ਹਸਪਤਾਲ ਗੁਰਦਾਸਪੁਰ ਤੋਂ ਇਕ ਹੋਰ ਘਟਨਾ ਸਾਹਮਣੇ ਆਈ ਹੈ, ਜਿੱਥੇ ਲੋਕਾਂ ਦੀ ਲਾਈਨ 'ਚੋਂ ਇਕ ਕੁੜੀ ਬਾਹਰ ਨਿਕਲ ਕੇ ਦਵਾਈ ਲੈਣ ਲੱਗੀ ਤਾਂ ਇਕ ਨੌਜਵਾਨ ਨੇ ਕਿਹਾ ਕਿ ਅਸੀਂ ਸਾਰੇ ਦਵਾਈ ਲਾਈਨ 'ਚ ਖੜ੍ਹੇ ਹੋ ਕੇ ਲੈ ਰਹੇ ਹਾਂ, ਤੁਸੀਂ ਵੀ ਲਾਈਨ 'ਚ ਖੜ੍ਹੇ ਹੋਵੋ। 

ਇਹ ਵੀ ਪੜ੍ਹੋ-  ਤਰਨਤਾਰਨ ਵਿਖੇ ਮੁਲਜ਼ਮ ਨੂੰ ਫੜਨ ਗਈ ਮਹਿਲਾ ਸਬ ਇੰਸਪੈਕਟਰ ਨਾਲ ਹੋਈ ਬਦਸਲੂਕੀ

ਇਹ ਸੁਣ ਕੇ ਕੁੜੀ ਨੇ ਗੁੱਸੇ 'ਚ ਆ ਕੇ ਨੌਜਵਾਨ ਦੇ ਥੱਪੜ ਜੜ੍ਹ ਦਿੱਤਾ ਅਤੇ ਨੇੜੇ ਖੜ੍ਹੇ ਲੋਕਾਂ ਨੇ ਵੀਡੀਓ ਬਣਾ ਲਈ, ਜਿਸ ਤੋਂ ਬਾਅਦ ਇਹ ਵੀਡੀਓ ਵਾਇਰਲ ਹੋ ਗਈ।  ਜਾਣਕਾਰੀ ਅਨੁਸਾਰ ਕੁੜੀ ਨੇ ਜਿਸ ਨੌਜਵਾਨ ਦੇ ਥੱਪੜ ਮਾਰਿਆ ਸੀ ਉਹ ਬੀ.ਐੱਸ.ਐੱਫ਼ ਦਾ ਜਵਾਨ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨੌਜਵਾਨ ਤੋਂ ਦੁਖੀ ਹੋ 2 ਬੱਚਿਆਂ ਦੀ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸਿਵਲ ਹਸਪਤਾਲ ਗੁਰਦਾਸਪੁਰ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਨੌਜਵਾਨ ਦਾ ਕੋਈ ਕਸੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਘਟਨਾ ਦੌਰਾਨ ਮੌਜੂਦ ਸੀ ਤੇ ਕੁੜੀ ਲਾਈਨ 'ਚੋਂ ਬਾਹਰ ਨਿਕਲ ਕੇ ਸਿੱਧਾ ਦਵਾਈ ਲੈਣ ਲਈ ਅੰਦਰ ਜਾ ਰਹੀ ਸੀ, ਪਰ ਨੌਜਵਾਨ ਨੇ ਕਿਹਾ ਕਿ ਤੁਸੀਂ ਲਾਈਨ 'ਚ ਖੜ੍ਹੇ ਹੋ ਕੇ ਦਵਾਈ ਲੈ ਲਓ, ਕੁੜੀ ਨੂੰ ਇੰਨੀ ਛੋਟੀ ਜਿਹੀ ਗੱਲ 'ਤੇ ਗੁੱਸਾ ਆ ਗਿਆ ਅਤੇ ਉਸ ਨੇ ਨੌਜਵਾਨ ਦੇ ਥੱਪੜ ਮਾਰ ਦਿੱਤਾ।

ਇਹ ਵੀ ਪੜ੍ਹੋ- ਬੰਬੀਹਾ ਗਰੁੱਪ ਨੇ ਲਈ ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਪੋਸਟ ਪਾ ਕੇ ਕਹੀ ਇਹ ਗੱਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News