Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ ਸੱਦਿਆ ਵਿਦੇਸ਼ ਤੇ ਫਿਰ ਹੋਇਆ...

Sunday, Jun 22, 2025 - 02:45 PM (IST)

Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ ਸੱਦਿਆ ਵਿਦੇਸ਼ ਤੇ ਫਿਰ ਹੋਇਆ...

ਗੜ੍ਹਸ਼ੰਕਰ/ਮਾਹਿਲਪੁਰ (ਭਾਰਦਵਾਜ/ਜਸਵੀਰ)-ਕੁਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸੈਲਾ ਕਲਾਂ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਮਾਹਿਲਪੁਰ ਪੁਲਸ ਨੇ ਨਵਜੋਤ ਕੌਰ ਪੁੱਤਰੀ ਬਲਵਿੰਦਰ ਸਿੰਘ, ਪ੍ਰਭਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਗਿਆਨ ਸਿੰਘ, ਰਾਜਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਬੁਰਜ ਅਰਾਈਆਂ ਥਾਣਾ ਕਿਲਾ ਲਾਲ ਸਿੰਘ ਜ਼ਿਲ੍ਹਾ ਬਟਾਲਾ, ਲਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਬੇਵੀ ਵਾਸੀ ਜੁਹਰਾ, ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਖ਼ਿਲਾਫ਼ ਧਾਰਾ 108(1), 318(4) ਬੀ. ਐੱਨ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ ਨਹੀਂ ਬਚਿਆ

PunjabKesari

ਕੁਲਵਿੰਦਰ ਸਿੰਘ ਨੇ ਮਾਹਿਲਪੁਰ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਦੱਸਿਆ ਕਿ ਉਸ ਦੇ ਪੁੱਤਰ ਕਰਨਵੀਰ ਸਿੰਘ ਨੂੰ ਕੈਨੇਡਾ ਭੇਜਣ ਲਈ ਲਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਬੇਵੀ ਰਾਹੀਂ ਆਈਲੈਟਸ ਵਿਚ ਸਾਢੇ ਛੇ ਬੈਂਡ ਵਾਲੀ ਲੜਕੀ ਨਵਜੋਤ ਕੌਰ ਨਾਲ ਗੱਲਬਾਤ ਹੋਈ ਸੀ ਅਤੇ ਮੰਗਣੀ ਦੀ ਰਸਮ 15 ਮਈ 2022 ਨੂੰ ਕੀਤੀ ਗਈ ਸੀ, ਜਿਸ ਦਾ ਖ਼ਰਚਾ ਉਸ ਨੇ ਖ਼ੁਦ 50 ਹਜ਼ਾਰ ਰੁਪਏ ਚੁੱਕਿਆ ਸੀ। ਉਸ ਨੇ ਦੱਸਿਆ ਕਿ ਉਸ ਨੇ ਨਵਜੋਤ ਕੌਰ ਨੂੰ ਕੈਨੇਡਾ ਭੇਜਣ ਲਈ ਲਗਭਗ 27 ਲੱਖ ਰੁਪਏ ਖ਼ਰਚ ਕੀਤੇ ਸਨ, ਜਿਸ ਤੋਂ ਬਾਅਦ ਉਹ ਕੈਨੇਡਾ ਚਲੀ ਗਈ ਅਤੇ ਮੇਰੇ ਸਾਲੇ ਗੁਰਮੁਖ ਸਿੰਘ ਕੋਲ ਰਹਿਣ ਲੱਗੀ।

ਇਹ ਵੀ ਪੜ੍ਹੋ: ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV ਨੇ ਉਡਾਏ ਹੋਸ਼

ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਉਹ ਉਸ ਦਾ ਸਾਰਾ ਖ਼ਰਚਾ ਚੁੱਕਦਾ ਸੀ ਅਤੇ ਉਹ ਮੇਰੇ ਪੁੱਤਰ ਅਤੇ ਪਰਿਵਾਰ ਨਾਲ ਗੱਲ ਕਰਦੀ ਸੀ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਫੋਨ ਕਰਨਾ ਬੰਦ ਕਰ ਦਿੱਤਾ ਅਤੇ ਲੜਕੇ ਕਰਨਵੀਰ ਸਿੰਘ ਨੂੰ ਕੈਨੇਡਾ ਬੁਲਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਕਰਨਵੀਰ ਸਿੰਘ ਨੇ ਮਾਨਸਿਕ ਤਣਾਅ ਕਾਰਨ 19-20 ਜੂਨ ਦੀ ਰਾਤ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਕੁਲਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਨਵਜੋਤ ਕੌਰ ਅਤੇ ਉਸ ਦੇ ਪਰਿਵਾਰ ਨੇ ਉਸ ਦੇ ਪੁੱਤਰ ਨੂੰ ਵਿਦੇਸ਼ ਬੁਲਾਉਣ ਲਈ ਜ਼ੁਬਾਨੀ ਸਮਝੌਤਾ ਕੀਤਾ ਸੀ ਪਰ ਕੈਨੇਡਾ ਜਾਣ ਤੋਂ ਬਾਅਦ ਉਸ ਨੇ ਅਤੇ ਉਸ ਦੇ ਪਰਿਵਾਰ ਨੇ ਕਰਨਵੀਰ ਸਿੰਘ ਦਾ ਕੈਨੇਡਾ ਸੱਦਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਬੇਨਤੀ ਕੀਤੀ ਕਿ ਉਸ ਦੇ ਪੁੱਤਰ ਕਰਨਵੀਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਜਿਸ ਸਬੰਧੀ ਥਾਣਾ ਮਾਹਿਲਪੁਰ ਵਿਚ ਉਕਤ ਸਾਰੇ 6 ਜਣਿਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News