ਸੋਸ਼ਲ ਮੀਡੀਆ ਦੀ ਦੋਸਤੀ ਪਿਆਰ 'ਚ ਬਦਲੀ, ਪ੍ਰੇਮੀ ਵੱਲੋਂ ਧੋਖਾ ਮਿਲਣ ਮਗਰੋਂ ਪ੍ਰੇਮਿਕਾ ਨੇ ਚੁੱਕਿਆ ਖ਼ੌਫ਼ਨਾਕ ਕਦਮ

Thursday, Jul 25, 2024 - 06:40 PM (IST)

ਸੋਸ਼ਲ ਮੀਡੀਆ ਦੀ ਦੋਸਤੀ ਪਿਆਰ 'ਚ ਬਦਲੀ, ਪ੍ਰੇਮੀ ਵੱਲੋਂ ਧੋਖਾ ਮਿਲਣ ਮਗਰੋਂ ਪ੍ਰੇਮਿਕਾ ਨੇ ਚੁੱਕਿਆ ਖ਼ੌਫ਼ਨਾਕ ਕਦਮ

ਹੁਸ਼ਿਆਰਪੁਰ- ਇਥੋਂ ਦੇ ਪਿੰਡ ਸਲੇਮਪੁਰ ਦੀ ਰਹਿਣ ਵਾਲੀ ਇਕ ਪ੍ਰੇਮਿਕਾ ਨੇ ਆਪਣੇ ਪ੍ਰੇਮੀ ਤੋਂ ਦੁਖ਼ੀ ਹੋ ਕੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਕੁੜੀ ਹੁਸ਼ਿਆਰਪੁਰ ਦੇ ਇਕ ਪ੍ਰਾਈਵੇਟ ਕਾਲਜ ਵਿੱਚ ਬੀ. ਏ. ਐੱਲ. ਐੱਲ. ਬੀ. ਦੀ ਪੜ੍ਹਾਈ ਕਰ ਰਹੀ ਸੀ। ਜ਼ਹਿਰ ਖਾਣ ਤੋਂ ਬਾਅਦ ਉਸ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਮੇਹਟੀਆਣਾ ਪੁਲਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ’ਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 108 ਬੀ. ਐੱਨ. ਐੱਸ. ਤਹਿਤ ਕੇਸ ਦਰਜ ਕਰ ਲਿਆ ਹੈ। ਦੋਹਾਂ ਦੀ ਸੋਸ਼ਲ ਮੀਡੀਆ 'ਤੇ ਦੋਸਤੀ ਹੋ ਗਈ, ਜੋ ਬਾਅਦ 'ਚ ਪਿਆਰ 'ਚ ਬਦਲ ਗਈ।

ਇਹ ਵੀ ਪੜ੍ਹੋ- ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਨੂੰ ਮਿਲੀ ਜ਼ਮਾਨਤ

ਪਿੰਡ ਸਲੇਮਪੁਰ ਵਾਸੀ ਖ਼ੁਸ਼ਵਿੰਦਰ ਸਿੰਘ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਭੈਣ ਮਨੀਸ਼ਾ (21) ਬੀ. ਏ. ਐੱਲ. ਐੱਲ. ਬੀ. ਦੀ ਪੜ੍ਹਾਈ ਕਰ ਰਹੀ ਸੀ। ਇਸ ਦੌਰਾਨ ਉਸ ਦੀ ਸੋਸ਼ਲ ਮੀਡੀਆ 'ਤੇ ਅਮਨ ਕੁਮਾਰ ਵਾਸੀ ਗਡੌਲੀ ਜ਼ਿਲ੍ਹਾ ਯਮੁਨਾਨਗਰ (ਹਰਿਆਣਾ) ਨਾਲ ਦੋਸਤੀ ਹੋ ਗਈ। ਦੋਵੇਂ ਇਕ-ਦੂਜੇ ਨਾਲ ਗੱਲਾਂ ਕਰਦੇ ਸਨ। ਇਸ ਬਾਰੇ ਉਸ ਨੂੰ ਅਪ੍ਰੈਲ 2024 'ਚ ਪਤਾ ਲੱਗਾ। ਮੁਨੀਸ਼ਾ ਦੋਸਤੀ ਤੋਂ ਬਾਅਦ ਅਮਨ ਨਾਲ ਵਿਆਹ ਕਰਨਾ ਚਾਹੁੰਦੀ ਸੀ। ਜਦੋਂ ਉਸ ਨੇ ਵਿਆਹ ਦੀ ਗੱਲ ਚਲਾਈ ਤਾਂ ਉਸ ਨੇ ਕਿਹਾ ਕਿ ਉਸ ਦੀ ਅਤੇ ਤੁਹਾਡੀ ਜਾਤ ਮੇਲ ਨਹੀਂ ਖਾਂਦੀ।

ਤੁਸੀਂ ਕਿਸੇ ਹੋਰ ਭਾਈਚਾਰੇ ਨਾਲ ਸੰਬੰਧਤ ਹੋ, ਜਦਕਿ ਸਾਡਾ ਭਾਈਚਾਰਾ ਵੱਖਰਾ ਹੈ। ਵਿਆਹ ਤੋਂ ਇਨਕਾਰ ਕਰਨ 'ਤੇ ਭੈਣ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗੀ। ਮੰਗਲਵਾਰ ਦੁਪਹਿਰ ਕਰੀਬ 1.30 ਵਜੇ ਭੈਣ ਜਦੋਂ ਕਾਲਜ ਤੋਂ ਵਾਪਸ ਆਈ ਤਾਂ ਉਸ ਨੂੰ ਉਲਟੀਆਂ ਆਉਣ ਲੱਗੀਆਂ। ਪੁੱਛਣ 'ਤੇ ਉਸ ਨੇ ਦੱਸਿਆ ਕਿ ਉਸ ਨੇ ਅਮਨ ਤੋਂ ਦੁਖ਼ੀ ਹੋ ਕੇ ਦਵਾਈ ਨਿਗਲ ਲਈ ਹੈ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਪਰ ਦੇਰ ਰਾਤ ਉਸ ਦੀ ਮੌਤ ਹੋ ਗਈ। ਇਸ ਸਬੰਧੀ ਏ. ਐੱਸ. ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ ਖ਼ੁਸ਼ਵਿੰਦਰ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਅਮਨ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਟਰਾਂਸਫ਼ਾਰਮਰ 'ਤੇ ਚੜ੍ਹ ਕੇ ਬਿਜਲੀ ਠੀਕ ਕਰ ਰਹੇ ਲਾਈਨਮੈਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News