ਪ੍ਰੇਮਿਕਾ ਦੇ ਪਿਤਾ ਵੱਲੋਂ ਜ਼ਲੀਲ ਕਰਨ ਤੋਂ ਖ਼ਫ਼ਾ ਨੌਜਵਾਨ ਨੇ ਗਲ਼ ਲਾਈ ਮੌਤ

Thursday, Mar 30, 2023 - 02:39 PM (IST)

ਪਟਿਆਲਾ- ਰਣਜੀਤ ਨਗਰ ਦੇ ਰਹਿਣ ਵਾਲੇ 20 ਸਾਲਾ ਬੀ.ਏ ਦੂਜੇ ਸਾਲ ਦੇ ਵਿਦਿਆਰਥੀ ਵੱਲੋਂ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਥਾਣਾ ਤ੍ਰਿਪੜੀ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ’ਤੇ ਮੁੰਡੇ ਦੀ ਪ੍ਰੇਮਿਕਾ ਦੇ ਪਿਤਾ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਸਿਮਰਨਜੀਤ ਸਿੰਘ ਦੇ ਪਰਿਵਾਰ ਅਨੁਸਾਰ ਉਨ੍ਹਾਂ ਦੇ ਪੁੱਤਰ ਅਤੇ ਇਲਾਕੇ ਦੀ ਇਕ ਕੁੜੀ ਵਿਚਾਲੇ ਪਿਛਲੇ ਤਿੰਨ ਸਾਲਾਂ ਤੋਂ ਪ੍ਰੇਮ ਸਬੰਧ ਸਨ। ਦੋਵੇਂ ਇਕ-ਦੂਜੇ ਨਾਲ ਵਿਆਹ ਕਰਵਾਉਣਾ ਚਾਹੁੰਦਾ ਸਨ ਅਤੇ ਸਾਰੇ ਉਨ੍ਹਾਂ ਦੇ ਵਿਆਹ ਲਈ ਤਿਆਰ ਸਨ, ਪਰ ਕੁੜੀ ਦਾ ਪਿਤਾ ਵਿਆਹ ਦੇ ਖ਼ਿਲਾਫ਼ ਸੀ, ਜਿਸ ਕਾਰਨ ਉਸ ਦਾ ਮੁੰਡਾ ਸਿਮਰਨਜੀਤ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸ ਪ੍ਰੇਸ਼ਾਨੀ ਦੇ ਚਲਦਿਆਂ 26 ਮਾਰਚ ਨੂੰ ਉਸ ਨੇ ਕਮਰੇ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕੀਤਾ ਰਿਹਾਅ

ਇਸ ਦੌਰਾਨ ਸਿਮਰਨਜੀਤ ਸਿੰਘ ਦੇ ਪਿਤਾ ਧਰਮਿੰਦਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਸਿਮਰਨਜੀਤ ਉਸ ਦਾ ਵੱਡਾ ਪੁੱਤਰ ਸੀ ਅਤੇ ਕੁੜੀ ਸਕੂਲ ਸਮੇਂ ਤੋਂ ਹੀ ਉਸ ਦੇ ਪੁੱਤਰ ਨਾਲ ਪੜ੍ਹ ਰਹੀ ਹੈ। ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ। ਇਸ ਸਬੰਧੀ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਇਕ ਮਹੀਨਾ ਪਹਿਲਾਂ ਉਸ ਨੂੰ ਆਪਣੇ ਘਰ ਬੁਲਾਇਆ ਸੀ, ਜਿੱਥੇ ਕੁੜੀ ਦੇ ਪਿਤਾ ਨੇ ਉਸ ਦੇ ਪੁੱਤਰ ਨੂੰ ਕਈ ਧਮਕੀਆਂ ਦਿੱਤੀਆਂ ਸਨ, ਪਰ ਕੁੜੀ ਨੇ ਸਿਮਰਨਜੀਤ ਦਾ ਸਾਥ ਨਹੀਂ ਛੱਡਿਆ। 

ਇਹ ਵੀ ਪੜ੍ਹੋ- 9 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ‘ਗੁਰੂ ਕ੍ਰਿਪਾ ਯਾਤਰਾ’ ਟ੍ਰੇਨ, ਇਨ੍ਹਾਂ ਤਖ਼ਤਾਂ ਦੇ ਹੋ ਸਕਣਗੇ ਦਰਸ਼ਨ

ਇਸ ਤੋਂ ਬਾਅਦ ਕੁੜੀ ਦੇ ਪਰਿਵਾਰ ਵਾਲਿਆਂ ਨੇ ਸਿਮਰਨਜੀਤ ਨੂੰ ਘਰ ਬੁਲਾ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਰੋਜ਼ਾਨਾ ਧਮਕੀਆਂ ਦਿੰਦੇ ਰਹੇ, ਜਿਸ ਤੋਂ ਬਾਅਦ ਸਿਮਰਨਜੀਤ ਨੇ ਖੁਦਕੁਸ਼ੀ ਕਰ ਲਈ । ਥਾਣਾ ਤ੍ਰਿਪੜੀ ਦੇ ਇੰਚਾਰਜ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਫ਼ਿਲਹਾਲ ਘਰੋਂ ਫ਼ਰਾਰ ਹੈ।

ਇਹ ਵੀ ਪੜ੍ਹੋ- ਪਠਾਨਕੋਟ 'ਚ 15 ਸਾਲਾ ਨਾਬਾਲਿਗ ਨੇ ਕੀਤੀ ਅਜਿਹੀ ਕਰਤੂਤ ਦੇਖ ਹੋਵੋਗੇ ਹੈਰਾਨ, ਤਸਵੀਰਾਂ ਹੋਈਆਂ cctv 'ਚ ਕੈਦ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

 


Shivani Bassan

Content Editor

Related News