ਭਾਕਿਯੂ ਨੇ ਕੋਕਰੀ ਕਲਾਂ ''ਚ ਫੂਕਿਆ ਸਰਕਾਰ ਦਾ ਪੁਤਲਾ
Thursday, Feb 08, 2018 - 02:48 PM (IST)

ਮੋਗਾ (ਗਰੋਵਰ, ਗੋਪੀ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪਿੰਡ ਕੋਕਰੀ ਕਲਾਂ 'ਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਨੂੰ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਕਿਸਾਨ ਵਿਰੋਧੀ ਹੈ। ਆਏ ਦਿਨ ਕਿਸਾਨ ਖੁਦਕੁਸ਼ੀਆਂ ਦੇ ਰਸਤੇ 'ਤੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ 'ਚ ਕਿਸਾਨੀ ਮੰਗਾਂ ਨੂੰ ਲੈ ਕੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ੇ ਪੂਰੇ ਮੁਆਫ ਕੀਤੇ ਜਾਣ, ਬੇਘਰੇ ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕੀਤੇ ਜਾਣ। ਇਸ ਮੌਕੇ ਇਕਬਾਲ ਸਿੰਘ, ਰਣਜੀਤ ਸਿੰਘ, ਬਲਵੰਤ ਸਿੰਘ, ਨਛੱਤਰ ਸਿੰਘ, ਅਮਰਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ।