ਸਰਕਾਰ ਦੀ ਝੂਠੀ ਕਾਰਵਾਈ ਅਦਾਰਾ ਪੰਜਾਬ ਕੇਸਰੀ ਦਾ ਕੁਝ ਨਹੀਂ ਵਿਗਾੜ ਸਕਦੀ : ਹਰਿੰਦਰ ਸਹੋਤਾ
Monday, Jan 19, 2026 - 02:05 AM (IST)
ਟਾਂਡਾ ਉੜਮੁੜ (ਮੋਮੀ) : 'ਪੰਜਾਬ ਦੀ ਮੌਜੂਦਾ ਮਾਨ ਸਰਕਾਰ ਵੱਲੋਂ ਪੰਜਾਬ, ਪੰਜਾਬੀਅਤ, ਦੇਸ਼ ਤੇ ਕੌਮ ਦੀ ਸੇਵਾ ਕਰਨ ਵਾਲੇ ਅਦਾਰਾ ਪੰਜਾਬ ਕੇਸਰੀ ਦੀਆਂ ਥਾਵਾਂ 'ਤੇ ਕੀਤੀਆਂ ਜਾ ਰਹੀਆਂ ਝੂਠੀਆਂ ਰੇਡਾਂ ਅਤੇ ਕਾਰਵਾਈਆਂ ਪੰਜਾਬ ਕੇਸਰੀ ਦਾ ਕੁਝ ਨਹੀਂ ਵਿਗਾੜ ਸਕਦੀਆਂ।' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਬੰਧਕੀ ਸਕੱਤਰ ਹਰਿੰਦਰ ਸਿੰਘ ਸਹੋਤਾ ਨੇ ਗੱਲਬਾਤ ਕਰਦੇ ਹੋਏ ਕੀਤਾ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਨੂੰ ਠੀਕ ਤੇ ਸਹੀ ਢੰਗ ਨਾਲ ਚਲਾਉਣ ਦੀ ਬਜਾਏ ਪ੍ਰੈਸ ਦੀ ਆਜ਼ਾਦੀ ਤੇ ਹਮਲਾ ਕਰ ਰਹੀ ਹੈ ਜੋ ਕਿ ਅੱਤ ਨਿੰਦਣਯੋਗ ਵਰਤਾਰਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਕੇਂਦਰੀ ਜੇਲ੍ਹ ਦੇ ਬਾਹਰੋਂ ਫਰਾਰ ਹੋਇਆ ਹਵਾਲਾਤੀ, ਪੁਲਸ ਨੇ ਜਾਲ ਵਿਛਾ ਕੇ ਮੁੜ ਕੀਤਾ ਕਾਬੂ
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ਼ਾਰੇ 'ਤੇ ਪੰਜਾਬ ਕੇਸਰੀ ਗਰੁੱਪ ਦੇ ਬਠਿੰਡਾ ਸਥਿਤ ਪ੍ਰਿੰਟਿੰਗ ਪ੍ਰੈੱਸ, ਦਫਤਰ 'ਤੇ ਕੀਤੀ ਘਿਨਾਉਣੀ ਅਤੇ ਝੂਠੀ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਫਰੰਟ 'ਤੇ ਫੇਲ ਹੋਈ ਹੈ ਅਤੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਸਰਕਾਰ ਵੱਲੋਂ ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਹਮਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਇੱਕ ਅਜਿਹਾ ਅਦਾਰਾ ਹੈ ਜਿਸ ਨੇ ਹਮੇਸ਼ਾ ਹੀ ਦੇਸ਼ ਕੌਮ, ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਬਿਨਾਂ ਕਿਸੇ ਡਰ ਭੈ ਅਤੇ ਲਾਲਚ ਤੋਂ ਬਗੈਰ ਕੀਤੀ ਹੈ ਅਤੇ ਕਿਸੇ ਵੀ ਹਾਲਾਤਾਂ ਵਿੱਚ ਪੰਜਾਬ ਕੇਸਰੀ ਨੇ ਸਰਕਾਰਾਂ ਅੱਗੇ ਈਨ ਨਹੀਂ ਮੰਨੀ। ਇਸ ਕਰਕੇ ਸਰਕਾਰ ਨੂੰ ਸੱਤਾ ਦਾ ਨਸ਼ਾ ਤਿਆਗ ਕਰਕੇ ਘਿਨਾਉਣੀਆਂ ਕਾਰਵਾਈਆਂ ਬੰਦ ਕਰਨੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : Railway New Rules: ਟਿਕਟ ਕੈਂਸਲ ਕੀਤੀ ਤਾਂ ਡੁੱਬ ਜਾਵੇਗਾ ਪੂਰਾ ਪੈਸਾ! ਰੇਲਵੇ ਨੇ ਬੰਦ ਕੀਤੀ ਇਹ ਸਹੂਲਤ
ਪ੍ਰਬੰਧਕੀ ਸਕੱਤਰ ਹਰਿੰਦਰ ਸਹੋਤਾ ਨੇ ਹੋਰ ਕਿਹਾ ਕਿ ਜੇਕਰ ਅੱਜ ਪੰਜਾਬ ਅੰਦਰ ਕਾਨੂੰਨ ਵਿਵਸਥਾ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਹਰ ਪਾਸੇ ਕਤਲੋਗਾਰਤ ਦੀਆਂ ਘਟਨਾਵਾਂ ਨਿੱਤ ਦਿਨ-ਦਿਹਾੜੇ ਹੀ ਵਾਪਰ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਵਿੱਚ ਡਰ ਅਤੇ ਭੈਅ ਦਾ ਮਾਹੌਲ ਪੈਦਾ ਹੋਇਆ ਹੈ। ਜੇਕਰ ਗੱਲ ਕਰੀਏ ਅੱਜ ਦੇ ਹਾਲਾਤਾਂ ਦੀ ਤਾਂ ਕੋਈ ਵੀ ਆਮ ਖਾਸ ਵਿਅਕਤੀ ਸੁਰੱਖਿਅਤ ਨਹੀਂ ਹੈ। ਉਸ ਤੋਂ ਇਲਾਵਾ ਉਨਾਂ ਹੋਰ ਕਿਹਾ ਕਿ ਜੇਕਰ ਗੱਲ ਕਰੀਏ ਪੰਜਾਬ ਵਿੱਚ ਵਿਕਾਸ ਦੀ ਤਾਂ ਅੱਜ ਪੰਜਾਬ ਹਰ ਤੇ ਵਿਕਾਸ ਪੱਖੋਂ ਸੱਖਣਾ ਹੈ ਅਤੇ ਲਗਾਤਾਰ ਕਰਜ਼ੇ ਦੀ ਮਾਰ ਹੇਠ ਆ ਰਿਹਾ ਹੈ ਜੋ ਕਿ ਆਉਣ ਵਾਲੇ ਸਮੇਂ ਲਈ ਪੰਜਾਬ ਵਾਸਤੇ ਬਹੁਤ ਹੀ ਘਾਤਕ ਸਾਬਤ ਹੋਵੇਗਾ। ਸਾਬਕਾ ਸੰਸਦੀ ਸਕੱਤਰ ਧੁੱਗਾ ਨੇ ਰਾਜਪਾਲ ਪੰਜਾਬ ਤੋਂ ਮੰਗ ਕੀਤੀ ਕਿ ਸਰਕਾਰ ਦੀਆਂ ਇਹਨਾਂ ਕਾਰਵਾਈਆਂ 'ਤੇ ਲਗਾਮ ਲਗਾਈ ਜਾਵੇ ਤਾਂ ਜੋ ਪ੍ਰੈਸ ਦੀ ਆਜ਼ਾਦੀ ਨੂੰ ਹਮੇਸ਼ਾ ਲਈ ਬਹਾਲ ਰੱਖਿਆ ਜਾਵੇ। ਇਸ ਮੌਕੇ ਉਨਾਂ ਨੇ ਪੰਜਾਬ ਕੇਸਰੀ ਗਰੁੱਪ ਦੇ ਪ੍ਰਬੰਧਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਘੜੀ ਵਿੱਚ ਉਨਾਂ ਦੇ ਨਾਲ ਹਨ ਅਤੇ ਕੋਈ ਵੀ ਕੁਰਬਾਨੀ ਕਰਨ ਨੂੰ ਸਰਕਾਰ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਲਈ ਹਰੇਕ ਸੰਘਰਸ਼ ਕਰਨ ਲਈ ਤਿਆਰ ਹਨ।
