ਕਿਸਾਨ ਅੰਦੋਲਨ ਨੂੰ ਦਬਾਉਣ ਲਈ ਸਰਕਾਰ ਕਿਸ ਹੱਦ ਤੱਕ ਡਿੱਗ ਸਕਦੀ ਹੈ, ਅੱਜ ਫਿਰ ਹੋਇਆ ਸਾਬਤ : ਟਿਕੈਤ

Sunday, Oct 03, 2021 - 09:07 PM (IST)

ਕਿਸਾਨ ਅੰਦੋਲਨ ਨੂੰ ਦਬਾਉਣ ਲਈ ਸਰਕਾਰ ਕਿਸ ਹੱਦ ਤੱਕ ਡਿੱਗ ਸਕਦੀ ਹੈ, ਅੱਜ ਫਿਰ ਹੋਇਆ ਸਾਬਤ : ਟਿਕੈਤ

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਆਗੂਆਂ ਅਤੇ ਪੂਰੇ ਦੇਸ਼ 'ਚ ਰੋਸ ਦੀ ਲਹਿਰ ਹੈ ਅਤੇ ਉਨ੍ਹਾਂ ਵੱਲੋਂ ਇਸ ਘਟਨਾ ਨੂੰ ਅਨਮਨੁੱਖਤਾ ਨਾਲ ਜੋੜਦੇ ਹੋਏ ਇਸ ਦੀ ਘੋਰ ਨਿੰਦਾ ਕੀਤੀ ਜਾ ਰਹੀ ਹੈ। 

PunjabKesari

ਇਹ ਵੀ ਪੜ੍ਹੋ- ਪੰਜਾਬ 'ਚ 58 ਸਾਲ ਤੋਂ ਵੱਧ ਉਮਰ ਦੇ ਸਰਕਾਰੀ ਕਰਮਚਾਰੀਆਂ ਦੀ ਹੋਵੇਗੀ ਛੁੱਟੀ
ਬੀ. ਕੇ. ਯੂ. ਆਗੂ ਰਾਕੇਸ਼ ਟਿਕੈਤ ਵੱਲੋਂ ਵੀ ਲਖੀਮਪੁਰ ਖੀਰੀ ਦੀ ਘਟਨਾ ਨੂੰ ਬਹੁਤ ਹੀ ਦੁਖਦਾਈ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਰਕਾਰ ਦੇ ਜ਼ਾਲਮ ਅਤੇ ਗੈਰ-ਜਮਹੂਰੀ ਚਿਹਰੇ ਨੂੰ ਬੇਨਕਾਬ ਕਰ ਦਿੱਤਾ ਹੈ, ਕਿ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਸਰਕਾਰ ਕਿਸ ਹੱਦ ਤੱਕ ਡਿੱਗ ਸਕਦੀ ਹੈ ਇਹ ਅੱਜ ਫਿਰ ਸਰਕਾਰ ਅਤੇ ਸਰਕਾਰ ਵਿੱਚ ਬੈਠੇ ਲੋਕਾਂ ਨੇ ਦੱਸ ਦਿੱਤਾ ਹੈ। 

ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ SBI ਨੇ ਮਨਾਇਆ 'ਐੱਨ.ਪੀ.ਐੱਸ. ਦਿਵਸ'

ਟਿਕੈਤ ਨੇ ਕਿਹਾ ਪਰ ਸਰਕਾਰ ਇਹ ਭੁੱਲ ਰਹੀ ਹੈ ਕਿ ਅਸੀਂ ਆਪਣੇ ਅਧਿਕਾਰਾਂ ਲਈ ਮੁਗਲਾਂ ਅਤੇ ਫਿਰੰਗੀਆਂ ਅੱਗੇ ਵੀ ਨਹੀਂ ਝੁਕੇ, ਸਰਕਾਰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ ਤਾਂ ਚੰਗਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮਰ ਸਕਦਾ ਹੈ ਪਰ ਡਰਨ ਵਾਲਾ ਨਹੀਂ। ਸਰਕਾਰ ਨੂੰ ਹੋਸ਼ ਵਿੱਚ ਆਉਣਾ ਚਾਹੀਦਾ ਹੈ ਅਤੇ ਕਿਸਾਨਾਂ ਦੇ ਕਾਤਲਾਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਟਿਕੈਤ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜਿੱਤ ਕਿਸਾਨਾਂ ਦੀ ਹੀ ਹੋਵੇਗੀ।


author

Bharat Thapa

Content Editor

Related News