ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਕਰ ਰਹੀ ਹੈ ਪੂਰੇ : ਬਿਕਰਮ ਮੋਫਰ

04/13/2021 2:06:50 AM

ਮਾਨਸਾ, (ਸੰਦੀਪ ਮਿੱਤਲ)- ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਇਕ-ਇਕ ਕਰ ਕੇ ਪੂਰਾ ਕਰ ਰਹੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਨਣੀ ਤੈਅ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਬਿਕਰਮ ਸਿੰਘ ਮੋਫਰ ਨੇ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ‘ਆਪ’ ਵਿਧਾਨ ਸਭਾ ਚੋਣਾਂ ਜਿੱਤ ਕੇ ਸਰਕਾਰ ਬਣਾਉਣ ਦੇ ਸੁਪਨੇ ਲੈ ਰਹੀਆਂ ਹਨ ਪਰ ਉਨ੍ਹਾਂ ਦੇ ਸੁਪਨੇ ਮੁੰਗੇਰੀ ਲਾਲ ਦੇ ਸੁਪਨੇ ਬਣਕੇ ਹੀ ਰਹਿ ਜਾਣਗੇ। ਕਾਂਗਰਸ ਪਾਰਟੀ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਯੂਥ ਆਫ ਕੰਪੇਨ ਮੁਹਿੰਮ ਚਲਾ ਕੇ ਪਿੰਡਾਂ ਅੰਦਰ ਖੇਡ ਕਿੱਟਾਂ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਆਕਰਸ਼ਿਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਬਿੱਲ ਰੱਦ ਕਰੇ ਤਾਂ ਕਿ ਕਿਸਾਨ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ। ਕਣਕ ਦੀ ਖਰੀਦ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ’ਚ ਰੁਲਣ ਨਹੀਂ ਦੇਵੇਗੀ ਅਤੇ ਕਣਕ ਦਾ ਇਕ-ਇਕ ਦਾਣਾ ਖਰੀਦ ਕੀਤਾ ਜਾਵੇਗਾ। ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਵੀ ਦੇ ਰਹੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰ ਤਕ ਪੁੱਜ ਕੇ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਕੋਰੋਨਾ ਮਹਾਮਾਰੀ ਰੋਕਣ ਲਈ ਸਰਕਾਰ ਦੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕੋਰੋਨਾ ਵੈਕਸੀਨੇਸ਼ਨ ਕਰਵਾਉਣ।


Bharat Thapa

Content Editor

Related News