ਡ੍ਰਿੰਕ ਐਂਡ ਡਰਾਈਵ ''ਤੇ ਸਰਕਾਰ ਦੀ ਸਖ਼ਤੀ, ਸਾਵਧਾਨੀ ਨਹੀਂ ਵਰਤੀ ਤਾਂ ਵਾਹਨ ਹੋਣਗੇ ਜ਼ਬਤ

11/10/2023 6:28:43 PM

ਚੰਡੀਗੜ੍ਹ- ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਟ੍ਰੈਫ਼ਿਕ ਪੁਲਸ 10 ਨਵੰਬਰ ਯਾਨੀ ਅੱਜ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਇਸ ਮਹਿੰਮ 'ਚ ਸ਼ਰਾਬ ਪੀ ਕੇ ਅਤੇ ਓਵਰ ਸਪੀਡ ਵਾਹਨ ਚਲਾਉਣ ਵਾਲਿਆਂ ਨੂੰ ਕਾਬੂ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਕਰ ਫੜੇ ਗਏ ਮੁਲਜ਼ਮ ਵੱਲੋਂ ਕਿਸੇ ਸਿਆਸਤਦਾਨਾਂ ਅਤੇ ਉੱਚ ਅਧਿਕਾਰੀਆਂ ਤੋਂ ਫੋਨ ਕਰਵਾਉਣ ਦਾ ਵੀ ਕੋਈ ਅਸਰ ਨਹੀਂ ਹੋਵੇਗਾ। ਮੁਲਜ਼ਮਾਂ ਨੂੰ ਛੱਡਣ ਦੀ ਸਿਫ਼ਾਰਸ਼ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-   ਦੀਵਾਲੀ ਤੋਂ ਪਹਿਲਾਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਚਿੰਤਾਜਨਕ ਖ਼ਬਰ

ਏਡੀਜੀਪੀ ਟ੍ਰੈਫ਼ਿਕ ਏ.ਐੱਸ ਰਾਏ ਅਨੁਸਾਰ ਡ੍ਰਿੰਕ ਐਂਡ ਡਰਾਈਵਿੰਗ ਅਤੇ ਓਵਰ ਸਪੀਡ ਕਰਨ ਵਾਲੇ ਵਾਹਨਾਂ ਨੂੰ ਜ਼ਬਤ ਕੀਤਾ ਜਾਵੇਗਾ। ਕਾਰਵਾਈ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਸ ਨੂੰ 40 ਲੇਜ਼ਰ ਸਪੀਡ ਗਨ ਅਤੇ 669 ਅਲਕੋਮੀਟਰ ਮਿਲੇ ਚੁੱਕੇ ਹਨ। ਸ਼ਰਾਬ ਦੇ ਨਸ਼ੇ 'ਚ ਆਪਣੀ ਅਤੇ ਦੂਜਿਆਂ ਦੀ ਜਾਨ ਨੂੰ ਖ਼ਤਰਾ ਪੈਦਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਇਸ ਮੁਹਿੰਮ 'ਤੇ ਕਿਸੇ ਸਿਆਸਤਦਾਨਾਂ ਅਤੇ ਉੱਚ ਅਧਿਕਾਰੀਆਂ ਵੱਲੋਂ ਫੋਨ ਕਰਨ ਜਾਂ ਕਰਵਾਉਣ ਦਾ ਕੰਮ ਅਸਰ ਨਹੀਂ ਕਰੇਗਾ ਸਗੋਂ ਸਿਫ਼ਾਰਸ਼ ਕਰਨ ਵਾਲੇ ਲੋਕਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਟੀਮਾਂ ਬਣਾ ਕੇ ਚਲਾਨ ਕੱਟਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਚਲਾਨ ਕੱਟਣ ਲਈ ਵਾਹਨ ਵੀ ਜ਼ਬਤ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੁਕਮ ਦਿੱਤੇ ਸਨ ਕਿ ਸ਼ਰਾਬ ਪੀ ਕੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ-  ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਣ ਮਿਲੇਗੀ ਇਹ ਖ਼ਾਸ ਸਹੂਲਤ

ਪੰਜਾਬ ਸਰਕਾਰ ਨੇ ਡ੍ਰਿੰਕ ਅਤੇ ਡਰਾਈਵਿੰਗ ਅਤੇ ਤੇਜ਼ ਰਫ਼ਤਾਰ ਵਾਹਨਾਂ 'ਤੇ ਨਕੇਲ ਕੱਸਣ ਲਈ 2.5 ਕਰੋੜ ਰੁਪਏ ਤੋਂ ਵੱਧ ਦੇ ਹਾਈਟੈਕ ਉਪਕਰਨ ਖ਼ਰੀਦੇ ਹਨ। ਇਹ ਸਾਮਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸੌਂਪ ਦਿੱਤਾ ਗਿਆ ਹੈ। ਟ੍ਰੈਫਿਕ ਵਿੰਗ ਅਨੁਸਾਰ 10 ਨਵੰਬਰ ਤੋਂ ਪਹਿਲਾਂ ਲੋਕਾਂ ਨੂੰ ਵਿਸ਼ੇਸ਼ ਤੌਰ ’ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਰੋਡ ਸੇਫਟੀ ਫੋਰਸ ਦੀ ਟਰੇਨਿੰਗ ਵੀ ਪੂਰੀ ਹੋ ਚੁੱਕੀ ਹੈ, ਜਿਨ੍ਹਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਨੂੰ ਵੀ ਅਲਾਟ ਕੀਤਾ ਗਿਆ ਹੈ। ਨਾਕਿਆਂ 'ਤੇ ਵੀਡੀਓਗ੍ਰਾਫੀ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ 1 ਕਰੋੜ 61 ਲੱਖ ਰੁਪਏ ਦੀਆਂ 40 ਲੇਜ਼ਰ ਸਪੀਡ ਗਨ ਅਤੇ ਕਰੀਬ 1 ਕਰੋੜ ਰੁਪਏ ਦੀਆਂ 669 ਅਲਕੋਮੀਟਰਾਂ ਦੀ ਖ਼ਰੀਦ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan