ਮੰਤਰੀ ਧਾਲੀਵਾਲ ਦਾ ਵੱਡਾ ਐਲਾਨ, ਰਾਵੀ ਦਰਿਆ ਦੀ ਭੇਟ ਚੜੀਆਂ ਜ਼ਮੀਨਾਂ ਦਾ ਮੁਆਵਜ਼ਾ ਦੇਵੇਗੀ ਸਰਕਾਰ

06/04/2023 2:58:27 PM

ਅਜਨਾਲਾ (ਫਰਿਆਦ)- ਰਾਵੀ ਦਰਿਆ ਦੇ ਕੰਢੇ ਪੈਂਦੀਆਂ ਜ਼ਮੀਨਾਂ ਪਾਣੀ ਦੇ ਵਹਾਅ ਕਾਰਨ ਰੁੜ ਰਹੀਆਂ ਹਨ, ਜਿਸ ਨੂੰ ਰੋਕਣ ਲਈ ਪੱਥਰ ਦੇ ਸਪੱਰ ਬਣਾਏ ਜਾਣਗੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਐਲਾਨ ਅਜਨਾਲਾ ਹਲਕੇ ਦੀਆਂ ਰਾਵੀ ਦਰਿਆ ਦੀ ਭੇਟ ਚੜੀਆਂ ਜ਼ਮੀਨਾਂ ਦਾ ਮੌਕਾ ਵੇਖਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਬੀਤੇ ਦਿਨ ਡਿਪਟੀ ਕਮਿਸਨਰ ਅਮਿਤ ਤਲਵਾੜ , ਐਸ. ਡੀ .ਐੱਮ. ਅਰਵਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਇਹ ਵਾਕਿਆ ਵੇਖਣ ਪੁੱਜੇ ਸਨ, ਤਾਂ ਜੋ ਇਸ ਮਸਲੇ ਦਾ ਕੋਈ ਫੌਰੀ ਹੱਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਹੋਪਰਜ਼ ਰੈਸਟੋਰੈਂਟ ’ਚ ਮੁੜ ਪੁਲਸ ਦਾ ਛਾਪਾ, ਪਹਿਲਾਂ ਮੈਨੇਜਰ ਤੇ ਹੁਣ ਮਾਲਕ ਨਾਮਜ਼ਦ, ਵਧੀਆਂ ਧਾਰਾਵਾਂ

ਮੰਤਰੀ ਧਾਲੀਵਾਲ ਨੇ ਕਿਹਾ ਮੈਂ ਇਹ ਮਸਲਾ ਕੁੱਝ ਮਹੀਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ 'ਚ ਲਿਆ ਕੇ ਬਿਆਸ, ਸਤਲੁਜ ਅਤੇ ਰਾਵੀ ਦਰਿਆ ਦੀ ਭੇਟ ਚੜੀਆਂ ਜ਼ਮੀਨਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਸੀ, ਜਿਸ ਦਾ ਉਨ੍ਹਾਂ ਹਾਂ ਪੱਖੀ ਹੁੰਗਾਰਾ ਦਿੰਦੇ ਅਧਿਕਾਰੀਆਂ ਨੂੰ ਇਸ ਮੁੱਦੇ ਦਾ ਕੋਈ ਚੰਗਾ ਹੱਲ ਦੇਣ ਦੀ ਹਦਾਇਤ ਕਰਦੇ ਕਿਹਾ ਹੈ ਕਿ ਇਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਬੰਬ ਮਿਲਣ ਦੀ ਅਫ਼ਵਾਹ, ਪੁਲਸ ਨੇ ਨਿਹੰਗ ਸਣੇ 4 ਨਾਬਾਲਗਾਂ ਨੂੰ ਲਿਆ ਹਿਰਾਸਤ 'ਚ

ਉਨ੍ਹਾਂ ਕੇਂਦਰ ਸਰਕਾਰ ਵੱਲੋਂ ਰਾਜ ਦੀ ਰਿਣ ਯੋਜਨਾ ਵਿੱਚ ਕੀਤੀ ਗਈ ਕਟੌਤੀ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੰਦੇ ਹੋਏ ਕਿਹਾ ਕਿ ਪਹਿਲਾਂ ਆਰ .ਡੀ .ਐੱਫ਼. 'ਚ ਕਟੌਤੀ ਅਤੇ ਹੁਣ ਕਰਜ਼ਾ ਯੋਜਨਾ ਵਿੱਚ ਕਟੌਤੀ ਕਰਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਇਸ ਮੌਕੇ ਸੀਨੀ.ਆਪ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਓ.ਐੱਸ.ਡੀ. ਰਾਜੀਵ ਮਦਾਨ, ਓ.ਐੱਸ.ਡੀ.ਚਰਨਜੀਤ ਸਿੰਘ ਸਿੱਧੂ,ਸ਼ਹਿਰੀ ਆਪ ਪ੍ਰਧਾਨ ਦੀਪਕ ਚੈਨਪੁਰੀਆ, ਸੁਰਜੀਤ ਸਿੰਘ ਪੰਨੂ ਗੱਗੋਮਾਹਲ ਆਦਿ ਹਾਜ਼ਰ ਸਨ। 

ਇਹ ਵੀ ਪੜ੍ਹੋ-  ਗਰਮੀਆਂ ਦੀਆਂ ਛੁੱਟੀਆਂ 'ਚ ਅੰਮ੍ਰਿਤਸਰ ਤੋਂ ਜੈਨਗਰ ਤੇ ਅਜ਼ਮੇਰ ਤੋਂ ਦਰਭੰਗਾ ਤੱਕ ਚੱਲਣਗੀਆਂ 2 ਸਪੈਸ਼ਲ ਰੇਲਗੱਡੀਆਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News