ਨਗਰ ਕੌਂਸਲ ਖੰਨਾ ਅਤੇ ਮਲੋਟ ’ਚ ਕੂੜੇ ਦਾ ਨਿਪਟਾਰਾ ਕਰਨ ਲਈ ਸਰਕਾਰ ਖਰਚੇਗੀ 5.46 ਕਰੋੜ ਰੁਪਏ

02/10/2023 11:16:21 AM

ਚੰਡੀਗੜ੍ਹ (ਰਮਨਜੀਤ ਸਿੰਘ) : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਖੰਨਾ ਅਤੇ ਮਲੋਟ ਦੀਆਂ ਡੰਪ ਸਾਈਟਾਂ ’ਤੇ ਠੋਸ ਰਹਿੰਦ-ਖੂੰਹਦ/ਕੂੜੇ ਦੇ ਨਿਪਟਾਰੇ ਅਤੇ ਹੋਰ ਕੰਮਾਂ ’ਤੇ ਲਗਭਗ 5.46 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਕਾਰਨ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਖੰਨਾ ਦੀਆਂ ਡੰਪ ਸਾਈਟਾਂ ’ਤੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ’ਤੇ ਲਗਭਗ 3.15 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ, 16 ਟੀ.ਜੀ.ਵੀ.ਡਬਲਿਊ ਬੀ.ਐਸ.-6 ਟਰੱਕ ਕੈਬਿਨ ਚੈਸੀ ’ਤੇ ਮਾਊਂਟ ਕੀਤੀ 8000 ਲੀਟਰ ਟੈਂਕ ਸਮਰੱਥਾ ਦੀ ਸੀਵਰ ਸਕਸ਼ਨ ਕਮ ਜੈਟਿੰਗ ਮਸ਼ੀਨ ਪ੍ਰਦਾਨ ਕਰਨ ਅਤੇ ਸੰਚਾਲਣ ਲਈ ਤਕਰੀਬਨ 59 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : ਮਾਨ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਡਾ. ਨਿੱਜਰ    

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਨਗਰ ਕੌਂਸਲ, ਮਲੋਟ ਦੀਆਂ ਡੰਪ ਸਾਈਟਾਂ ’ਤੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.72 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਥਾਨਕ ਸਰਕਾਰਾਂ ਵਿਭਾਗ ਵਲੋਂ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਟੈਂਡਰ ਵਿਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸ ਦੀ ਸਾਰੀ ਜਾਣਕਾਰੀ ਇਸ ਵੈੱਬਸਾਈਟ ’ਤੇ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਕੈਨੇਡਾ ’ਚ ਆਰਥਿਕ ਮੰਦੀ ਦਾ ਖਮਿਆਜਾ ਭੁਗਤ ਰਹੇ ਭਾਰਤੀ ਵਿਦਿਆਰਥੀ, ਲੱਖਾਂ ਵਿਦਿਆਰਥੀ ਭੁੱਖਮਰੀ ਦੀ ਕਗਾਰ ’ਤੇ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News