ਰਾਜਪਾਲ ਨੇ ਹਜ਼ਾਰਾਂ ਪੁਲਸ ਮੁਲਾਜ਼ਮਾਂ ਨੂੰ ਕੀਤਾ ਖ਼ੁਸ਼, ਭੱਤਿਆਂ ਨੂੰ ਲੈ ਕੇ ਕੀਤਾ ਵੱਡਾ ਐਲਾਨ

03/02/2024 10:03:52 AM

ਚੰਡੀਗੜ੍ਹ (ਪ੍ਰੀਕਸ਼ਿਤ) : ਯੂ.ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਪੁਲਸ ਮੁਲਾਜ਼ਮਾਂ ਦੇ ਸਾਰੇ ਭੱਤਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਚੰਡੀਗੜ੍ਹ ਪੁਲਸ ਦੇ ਕਰੀਬ 6 ਹਜ਼ਾਰ ਮੁਲਾਜ਼ਮ ਅਤੇ ਅਧਿਕਾਰੀ ਲਾਭ ਲੈ ਸਕਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਤਾਰ-ਤਾਰ ਹੋਏ ਰਿਸ਼ਤੇ, ਛੋਟੇ ਭਰਾ ਨੇ ਸੱਬਲ ਨਾਲ ਮੌਤ ਦੇ ਘਾਟ ਉਤਾਰਿਆ ਵੱਡਾ ਭਰਾ

ਰਾਜਪਾਲ ਦੇ ਫ਼ੈਸਲੇ ਨਾਲ ਚੰਡੀਗੜ੍ਹ ਪੁਲਸ ਮੁਲਾਜ਼ਮਾਂ ਵਿਚ ਖੁਸ਼ੀ ਦੀ ਲਹਿਰ ਹੈ। ਦੱਸਿਆ ਗਿਆ ਕਿ ਚੰਡੀਗੜ੍ਹ ਪ੍ਰਸ਼ਾਸਕ ਨੇ ਕੇਂਦਰੀ ਪੁਲਸ ਬਲਾਂ ਦੇ ਬਰਾਬਰ ਰਾਸ਼ਨ ਦੀ ਰਕਮ, ਪਹਿਰਾਵਾ ਭੱਤਾ, 13ਵੀਂ ਤਨਖ਼ਾਹ ਅਤੇ ਬੱਚਿਆਂ ਦੀ ਪੜ੍ਹਾਈ ਸਮੇਤ ਸਾਰੇ ਭੱਤਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, 17 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਇਸ ਨਾਲ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਹਰ ਮਹੀਨੇ 4 ਤੋਂ 5 ਹਜ਼ਾਰ ਰੁਪਏ ਦਾ ਮੁਨਾਫ਼ਾ ਹੋਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

Babita

This news is Content Editor Babita