ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਮਿਲੇ ਪੰਜਾਬ ਦੇ ਰਾਜਪਾਲ, ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਕਹੀਆਂ ਇਹ ਗੱਲਾਂ

Tuesday, Sep 13, 2022 - 06:39 PM (IST)

ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਮਿਲੇ ਪੰਜਾਬ ਦੇ ਰਾਜਪਾਲ, ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਕਹੀਆਂ ਇਹ ਗੱਲਾਂ

ਫਿਰੋਜ਼ਪੁਰ ( ਕੁਮਾਰ) : ਪੰਜਾਬ 'ਚ ਰੇਤ ਦੀ ਗੈਰ-ਕਾਨੂੰਨੀ ਨਿਕਾਸੀ ਹੋ ਰਹੀ ਹੈ ਤੇ ਪਾਕਿਸਤਾਨ ਤੋਂ ਹਥਿਆਰ ਆ ਰਹੇ ਹਨ, ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੈ। ਭਾਰਤੀ ਫੌਜ ਨੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਹੈ। ਹੁਣ ਪੰਜਾਬ 'ਚ ਰੇਤ ਦੀ ਗੈਰ-ਕਾਨੂੰਨੀ ਨਿਕਾਸੀ ਨਹੀਂ ਹੋਣ ਦਿੱਤੀ ਜਾਵੇਗੀ। ਹਥਿਆਰ ਤੇ ਨਸ਼ੀਲੇ ਪਦਾਰਥਾਂ ਨੂੰ ਪਾਕਿਸਤਾਨ ਤੋਂ ਪੰਜਾਬ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜੈਨੇਸਿਸ ਡੈਂਟਲ ਕਾਲਜ ਵਿਖੇ ਸਰਪੰਚਾਂ, ਪੰਚਾਂ ਤੇ ਪਤਵੰਤਿਆਂ ਨੂੰ ਸੰਬੋਧਨ ਕਰਨ ਉਪਰੰਤ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਚੀਫ਼ ਸੈਕਟਰੀ ਪੰਜਾਬ, ਫ਼ਿਰੋਜ਼ਪੁਰ ਦੇ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ, ਜੈਨੇਸਿਸ ਡੈਂਟਲ ਕਾਲਜ ਦੇ ਮਾਲਕ ਸੀਏ ਐਡਵੋਕੇਟ ਵਰਿੰਦਰ ਸਿੰਘਾਲ, ਐਡਵੋਕੇਟ ਗਗਨ ਸਿੰਘਾਲ, ਵਿਧਾਇਕ ਰਜ਼ਨੀਸ਼ ਦਹੀਆ ਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਹਾਜ਼ਰ ਸਨ। 

ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਨੇ ਬਹਾਦਰੀ ਨਾਲ ਝਪਟਮਾਰਾਂ ਦਾ ਕੀਤਾ ਮੁਕਾਬਲਾ, ਦੇਖੋ ਵੀਡੀਓ

ਰਾਜਪਾਲ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਭਾਰਤੀ ਫੌਜ ਨੇ ਕਿਹਾ ਹੈ ਕਿ ਰੇਤਾ ਦੀ ਨਾਜਾਇਜ਼ ਨਿਕਾਸੀ ਕਾਰਨ ਉਨ੍ਹਾਂ ਦੇ ਬੰਕਰ ਖ਼ਤਰੇ 'ਚ ਹਨ ਤੇ ਦੇਸ਼ ਦੀ ਸੁਰੱਖਿਆ ਸਾਡੇ ਲਈ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਰੇਤਾ ਦੀ ਨਾਜਾਇਜ਼ ਨਿਕਾਸੀ ਕਰਨ ਵਾਲੇ ਲੋਕਾਂ ਚ ਦੇਸ਼ ਵਿਰੋਧੀ ਅਨਸਰ ਵੀ ਆ ਸਕਦੇ ਹਨ। ਇਸ ਲਈ ਰੇਤ ਦੀ ਨਾਜਾਇਜ਼ ਨਿਕਾਸੀ ਨੂੰ ਰੋਕਣਾ ਤੇ ਪਾਕਿਸਤਾਨ ਵੱਲੋਂ ਭੇਜੇ ਜਾ ਰਹੇ ਹਥਿਆਰਾਂ ਤੇ ਨਸ਼ੇ ਨੂੰ ਰੋਕਣਾ ਸਾਡੀ ਪਹਿਲ ਹੈ। ਰਾਜਪਾਲ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਕਿਸਤਾਨ ਤੋਂ ਹਥਿਆਰ ਤੇ ਨਸ਼ਾ ਮੰਗਵਾਉਣ ਵਾਲੇ ਸਾਡੇ ਆਪਣੇ ਹੀ ਲੋਕ ਹਨ। ਉਨ੍ਹਾਂ ਕਿਹਾ ਕਿ ਹਰ ਸਰਹੱਦੀ ਪਿੰਡ ਚ 11-11 ਮੈਂਬਰਾਂ ਦੀ ਕਮੇਟੀ ਬਣਾਈ ਜਾਵੇ ਤੇ ਉਹ ਆਪਣੇ ਇਲਾਕੇ ਚ ਸ਼ੱਕੀ ਲੋਕਾਂ ਤੇ ਤਿੱਖੀ ਨਜ਼ਰ ਰੱਖਣ, ਜੇਕਰ ਅਜਿਹੇ ਲੋਕ ਪਾਕਿਸਤਾਨ ਤਸਕਰਾਂ ਤੋਂ ਹਥਿਆਰ ਤੇ ਨਸ਼ੀਲਾ ਪਦਾਰਥ ਮੰਗਵਾਉਂਦੇ ਹਨ ਤੁਰੰਤ ਪੰਜਾਬ ਦੇ ਡੀਜੀਪੀ ਜਾਂ ਸਬੰਧਿਤ ਜ਼ਿਲ੍ਹੇ ਦੇ ਐਸ.ਐਸ.ਪੀ ਨੂੰ ਸੂਚਨਾ ਦਿੱਤੀ ਜਾਵੇ।

ਇਹ ਵੀ ਪੜ੍ਹੋ : ਲੜਕੀ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਵਾਲੀਆਂ 2 ਔਰਤਾਂ ਸਣੇ 5 ਗ੍ਰਿਫ਼ਤਾਰ, ਕਾਰ ਵੀ ਕੀਤੀ ਬਰਾਮਦ

ਰਾਜਪਾਲ ਨੇ ਕਿਹਾ ਕਿ ਅਸੀਂ ਜਿਸ ਦੇਸ਼ ਚ ਰਹਿਣੇ ਹਾਂ ਸਾਨੂੰ ਉਸ ਦੇਸ਼ ਦੀ ਆਨ-ਬਾਨ ਤੇ ਸ਼ਾਨ ਲਈ ਸਮਰਪਿਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਦੇ ਲੋਕਾਂ ਦੀ ਮਿਲੀਭੁਗਤ ਤੋਂ ਬਿਨਾਂ ਨਾ ਤਾਂ ਨਾਜਾਇਜ਼ ਮਾਈਨਿੰਗ ਹੋ ਸਕਦੀ ਹੈ ਤੇ ਨਾ ਹੀ ਪਾਕਿਸਤਾਨ ਤੋਂ ਹਥਿਆਰ ਜਾਂ ਨਸ਼ੀਲਾ ਪਦਾਰਥ ਮੰਗਵਾਇਆ ਜਾ ਸਕਦਾ ਹੈ। ਉਨ੍ਹਾਂ ਨਸ਼ਿਲਾ ਪਦਾਰਥ ਅਤੇ ਹਥਿਆਰ ਮੰਗਵਾਉਣ ਵਾਲੇ ਲੋਕਾਂ ਅਤੇ ਰੇਤ ਦੀ ਨਾਜਾਇਜ਼ ਨਿਕਾਸੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਰਾਜਪਾਲ ਪੰਜਾਬ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿਚ ਕੁਝ ਪੁਲਿਸ ਮੁਲਾਜ਼ਮਾਂ ਦਾ ਵੀ ਹੱਥ ਹੋ ਸਕਦਾ ਹੈ। ਉਨ੍ਹਾਂ ਡੀ.ਜੀ.ਪੀ.ਪੰਜਾਬ ਨੂੰ ਕਿਹਾ ਗਿਆ ਹੈ ਕਿ ਜਿਹੜੇ ਪੁਲਿਸ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਥਾਂ 'ਤੇ ਤਾਇਨਾਤ ਹਨ ਅਤੇ ਉਨ੍ਹਾਂ ਦੀ ਡਿਊਟੀ ਸਹੀ ਨਹੀਂ ਹੈ, ਉਨ੍ਹਾਂ ਮੁਲਾਜ਼ਮਾਂ ਦਾ ਤਬਾਦਲਾ ਕੀਤਾ ਜਾਵੇ।

ਇਹ ਵੀ ਪੜ੍ਹੋ : ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਘੇਰੀ ਪੰਜਾਬ ਸਰਕਾਰ, ਲਾਏ ਇਲਜ਼ਾਮ

ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਫੌਜ ਵਿੱਚ ਭਰਤੀ ਲਈ ਸ਼ੁਰੂ ਕੀਤੀ ਗਈ ਅਗਨੀਪੱਥ ਸਕੀਮ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਇਹ ਯੋਜਨਾ ਨੌਜਵਾਨਾਂ ਦੇ ਭਵਿੱਖ ਨੂੰ ਉਜਵਲ ਬਣਾਉਣ ਵਾਲੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਨੇ ਇਸ ਯੋਜਨਾ ਤਹਿਤ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਨੌਜਵਾਨਾਂ ਦਾ ਕੋਟਾ ਵਧਾਉਣ ਦੀ ਸਲਾਹ ਦਿੱਤੀ ਹੈ ਤੇ ਇਸ ਸਬੰਧੀ ਉਹ ਕੇਂਦਰ ਸਰਕਾਰ ਨਾਲ ਗੱਲ ਕਰਕੇ ਮੰਗ ਕਰਨਗੇ ਕਿ ਅਗਨੀਪੱਥ ਸਕੀਮ ਵਿੱਚ ਪੰਜਾਬ ਦੇ ਨੌਜਵਾਨਾਂ ਦਾ ਕੋਟਾ ਵਧਾਇਆ ਜਾਵੇ। ਇਸ ਮੌਕੇ ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਰਾਜਪਾਲ ਪੰਜਾਬ ਨੂੰ ਸੌਂਪਦਿਆਂ ਹੁਸੈਨੀਵਾਲਾ ਭਾਰਤ-ਪਾਕਿ ਸਰਹੱਦ ਨੂੰ ਖੋਲ੍ਹਣ ਦੀ ਮੰਗ ਕੀਤੀ।
 


author

Manoj

Content Editor

Related News