ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Sunday, Apr 16, 2023 - 09:17 PM (IST)

ਅੰਮ੍ਰਿਤਸਰ (ਸਰਬਜੀਤ) : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅੱਜ ਆਪਣੀ ਪੰਜਾਬ ਫੇਰੀ ਦੌਰਾਨ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਗਵਰਨਰ ਦੀ ਸੁਰੱਖਿਆ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਪੂਰੇ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਸੁਰੱਖਿਆ ਦਸਤਿਆਂ ਨੇ ਆਪਣੇ ਘੇਰੇ ਦੇ ਵਿੱਚ ਰੱਖਿਆ ਹੋਇਆ ਸੀ।