ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਵਲੋਂ ਪਾਸ ਕਰਕੇ ਭੇਜੇ ਤਿੰਨ ਬਿੱਲਾਂ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ
Sunday, Jan 07, 2024 - 06:50 PM (IST)
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕਰਕੇ ਭੇਜੇ ਗਏ ਤਿੰਨ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਆਖਿਆ ਸੀ ਕਿ ਰਾਜਪਾਲ ਨੇ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ ਨੇ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ 2023, ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਮਨਜ਼ੂਰੀ ਦਿੱਤੀ ਹੈ। ਤਿੰਨ ਬਿੱਲਾਂ ਨੂੰ ਮਨਜ਼ੂਰੀ ਦੇਣ ’ਤੇ ਮੁੱਖ ਮੰਤਰੀ ਨੇ ਗਵਰਨਰ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਉਮੀਦ ਕਰਦੇ ਹਾਂ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜ਼ੁਰ ਹੋਣਗੇ।
ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਇੰਤਕਾਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਫਿਰ ਦਿੱਤੀ ਵੱਡੀ ਰਾਹਤ, ਮੁੱਖ ਮੰਤਰੀ ਨੇ ਕੀਤਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8