ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ 'ਚ ਪੁੱਜੇ ਪੰਜਾਬ ਦੇ ਰਾਜਪਾਲ ਨੇ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

Thursday, Jul 25, 2024 - 01:48 PM (IST)

ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ 'ਚ ਪੁੱਜੇ ਪੰਜਾਬ ਦੇ ਰਾਜਪਾਲ ਨੇ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਫਿਰੋਜ਼ਪੁਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਬਾਰੇਕੇ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਨਸ਼ੇ ਦੇ ਖ਼ਾਤਮੇ ਨੂੰ ਲੈ ਕੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡੀ. ਜੀ. ਪੀ. ਪੰਜਾਬ, ਸਕੱਤਰ ਅਨੁਰਾਗ ਵਰਮਾ, ਵਿਧਾਇਕ ਅਤੇ ਪੁਲਸ ਦੇ ਅਧਿਕਾਰੀ ਮੌਜੂਦ ਸਨ। ਰਾਜਪਾਲ ਨੇ ਕਮੇਟੀਆਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਪਿੰਡ 'ਚੋਂ ਪੂਰੀ ਤਰ੍ਹਾਂ ਨਸ਼ਾ ਖ਼ਤਮ ਕਰਨ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ ਅਤੇ ਇਹ ਇਨਾਮ ਰਾਜਪਾਲ ਦੇ ਫੰਡ 'ਚੋਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ 'ਚ ਫੈਲਿਆ ਡਾਇਰੀਆ, ਹੁਣ ਤੱਕ 34 ਮਾਮਲੇ ਆਏ ਸਾਹਮਣੇ, ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ

ਉਨ੍ਹਾਂ ਕਿਹਾ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਪੰਜਾਬ ਦੇ ਸਰਹੱਦੀ ਪਿੰਡਾਂ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਰਾਜਪਾਲ ਨੇ ਇਹ ਵੀ ਕਿਹਾ ਕਿ ਜੇਕਰ ਸਰਹੱਦ ਪਾਰੋਂ ਆਉਣ ਵਾਲੇ ਡਰੋਨ ਨੂੰ ਕੋਈ ਫੜ੍ਹਦਾ ਹੈ ਤਾਂ ਉਸ ਨੂੰ ਵੀ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਸ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਜ਼ਰੂਰੀ ਖ਼ਬਰ, ਲਗਾਤਾਰ ਫੈਲ ਰਹੀ ਇਹ ਬੀਮਾਰੀ, ਖ਼ੁਦ ਦਾ ਰੱਖੋ ਧਿਆਨ

ਉਨ੍ਹਾਂ ਕਿਹਾ ਕਿ ਪੁਲਸ ਦੇ ਨਾਲ-ਨਾਲ ਆਮ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਕਿਉਂਕਿ ਸਾਨੂੰ ਆਉਣ ਵਾਲੀਆਂ ਪੀੜ੍ਹੀਆਂ ਦਾ ਖ਼ਿਆਲ ਰੱਖਦੇ ਹੋਏ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਅਕਸਰ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਦੌਰੇ 'ਤੇ ਰਹਿੰਦੇ ਪਰ ਇਸ ਵਾਰ ਚੋਣ ਜ਼ਾਬਤਾ ਲੱਗਾ ਹੋਣ ਕਾਰਨ ਉਨ੍ਹਾਂ ਨੂੰ ਦੌਰਾ ਕਰਨ ਲਈ ਥੋੜ੍ਹੀ ਦੇਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News