ਮਹਾਂਪੁਰਖ ਦੱਸ ਪਤੀ-ਪਤਨੀ ਨੂੰ ਕਰ ''ਤਾ ਹਿਪਨੋਟਾਈਜ, ਫਿਰ ਜੋ ਹੋਇਆ ਸੁਣ ਕੇ ਨਹੀਂ ਹੋਵੇਗਾ ਯਕੀਨ

Tuesday, Mar 11, 2025 - 04:29 PM (IST)

ਮਹਾਂਪੁਰਖ ਦੱਸ ਪਤੀ-ਪਤਨੀ ਨੂੰ ਕਰ ''ਤਾ ਹਿਪਨੋਟਾਈਜ, ਫਿਰ ਜੋ ਹੋਇਆ ਸੁਣ ਕੇ ਨਹੀਂ ਹੋਵੇਗਾ ਯਕੀਨ

ਦੀਨਾਨਗਰ (ਹਰਜਿੰਦਰ ਗੋਰਾਇਆ)- ਨੌਸਰਬਾਜ਼ ਕਿਸੇ ਨਾ ਕਿਸੇ ਤਰੀਕੇ ਨਾਲ ਆਮ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਦੀਨਾਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਨੇ ਇੱਕ ਜੋੜੇ ਨੂੰ ਹਿਪਨੋਟਾਈਜ਼ ਕੀਤਾ ਅਤੇ ਉਨ੍ਹਾਂ ਦੀਆਂ ਸੋਨੇ ਦੀਆਂ ਮੁੰਦਰੀਆਂ ਖੋਹ ਲਈਆਂ। ਜਾਣਕਾਰੀ ਅਨੁਸਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਦਾ ਦੀਨਾਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਅੱਖ ਦਾ ਆਪ੍ਰੇਸ਼ਨ ਹੋਇਆ ਸੀ। ਉਹ ਆਪਣੀ ਪਤਨੀ  ਨਾਲ ਗੁਰਦਾਸਪੁਰ ਤੋਂ ਦੀਨਾਨਗਰ ਉਸਦਾ ਪਤਾ ਲੈਣ ਲਈ ਜਾ ਰਿਹਾ ਸੀ। ਜਦੋਂ ਉਹ ਦੀਨਾਨਗਰ ਜੀਟੀ ਰੋਡ ’ਤੇ ਸਥਿਤ ਇੱਕ ਨਿੱਜੀ ਕਾਲਜ ਦੇ ਨੇੜੇ ਪਹੁੰਚੇ ਤਾਂ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਆਵਾਜ਼ ਮਾਰ ਕੇ ਰੋਕ ਲਿਆ। ਉਸਨੇ ਉਸਨੂੰ ਪੁੱਛਿਆ ਕਿ ਦੀਨਾਨਗਰ ਵਿੱਚ ਸਤਿਸੰਗ ਕਿੱਥੇ ਹੋ ਰਿਹਾ ਹੈ। ਉਹ ਇਹ ਕਹਿ ਕੇ ਅੱਗੇ ਵਧ ਗਿਆ ਕਿ ਉਸਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। 

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ ਜਸਦੀਪ ਸਿੰਘ ਗਿੱਲ

ਇਸ ਦੌਰਾਨ ਇੱਕ ਮੋਟਰਸਾਈਕਲ ’ਤੇ ਸਵਾਰ ਇੱਕ ਔਰਤ ਅਤੇ ਇੱਕ ਆਦਮੀ ਨੇ ਉਨ੍ਹਾਂ ਨੂੰ ਰੋਕਿਆ। ਮੁਲਜ਼ਮਾਂ ਨੇ ਉਸਨੂੰ ਦੱਸਿਆ ਕਿ ਉਸਨੇ ਉਕਤ ਵਿਅਕਤੀ ਦੀ ਗੱਲ ਚੰਗੀ ਤਰ੍ਹਾਂ ਨਹੀਂ ਸੁਣੀ। ਉਹ ਇੱਕ ਮਹਾਂਪੁਰਖ ਹੈ। ਇਸ ਦੌਰਾਨ ਮੁਲਜ਼ਮਾਂ ਨੇ ਉਸਨੂੰ ਹਿਪਨੋਟਾਈਜ਼ ਕਰ ਲਿਆ। ਦੋਵਾਂ ਪਤੀ-ਪਤਨੀ ਨੇ ਆਪਣੀਆਂ ਅੰਗੂਠੀਆਂ ਲਾਹ ਕੇ ਮੁਲਜ਼ਮਾਂ ਨੂੰ ਦੇ ਦਿੱਤੀਆਂ। ਕੁਝ ਸਮੇਂ ਬਾਅਦ ਜਦੋਂ ਉਨ੍ਹਾਂ ਨੂੰ ਆਪਣੇ ਨਾਲ ਹੋਈ ਧੋਖਾਧੜੀ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਪੁਲਸ ਕੋਲ ਪਹੁੰਚ ਕੀਤੀ ਅਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਇਹ ਵੀ ਪੜ੍ਹੋ- ਵਿਜੀਲੈਂਸ ਵਿਭਾਗ ਦੀ ਮਿਹਨਤ ਦੇ ਫਿਰ ਜਾਂਦਾ ਪਾਣੀ, ਜਦ ਅਦਾਲਤ ’ਚ ਮੁਕਰ ਜਾਂਦੇ ਨੇ ਗਵਾਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News