ਜਿੱਥੇ ਵੱਜ ਰਹੀਆਂ ਸੀ ਸ਼ਹਿਨਾਈਆਂ ਉਸੇ ਘਰ ਪਏ ਮੌਤ ਦੇ ਵੈਣ, ਵਿਆਹ ਤੋਂ 10 ਦਿਨ ਬਾਅਦ ਲਾੜੇ ਦੀ ਹੋਈ ਮੌਤ

Saturday, Dec 03, 2022 - 06:30 PM (IST)

ਬਨੂੜ (ਗੁਰਪਾਲ) : ਥਾਣਾ ਬਨੂੜ ਅਧੀਨ ਪੈਂਦੇ ਪਿੰਡ ਧਰਮਗੜ੍ਹ ਦੇ 26 ਸਾਲਾ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿਚੋਂ ਮਿਲੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਧਰਮਗੜ੍ਹ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਵਸਨੀਕ ਸ਼ਿੰਗਾਰਾ ਸਿੰਘ ਦੇ ਇਕਲੌਤੇ ਨੌਜਵਾਨ ਪੁੱਤਰ ਸਤਵਿੰਦਰ ਸਿੰਘ ਦਾ ਵਿਆਹ 21 ਨਵੰਬਰ ਨੂੰ ਹੋਇਆ ਸੀ ਅਤੇ ਉਹ 24 ਨਵੰਬਰ ਦਿਨ ਵੀਰਵਾਰ ਨੂੰ ਘਰ ਤੋਂ ਅਚਾਨਕ ਮੋਟਰਸਾਈਕਲ ਸਮੇਤ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਸਤਵਿੰਦਰ ਸਿੰਘ ਘਰ ਨਾ ਪਹੁੰਚਿਆ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਮੋਬਾਈਲ ’ਤੇ ਫੋਨ ਕੀਤਾ ਤਾਂ ਅੱਗੋਂ ਭਾਖੜਾ ਨਹਿਰ ਦੇ ਕਿਨਾਰੇ ਬੈਠੇ ਡਬੋਲੀਏ ਵਲੋਂ ਚੁੱਕਿਆ ਗਿਆ ਅਤੇ ਉਸ ਨੇ ਦੱਸਿਆ ਕਿ ਮੋਟਰਸਾਇਕਲ ਅਤੇ ਮੋਬਾਇਲ ਨਹਿਰ ਦੇ ਕਿਨਾਰੇ ਪਿਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿਚ ਹਾਹਾਕਾਰ ਮਚ ਗਈ ਤੇ ਉਹ ਗੰਡਿਆ ਖੇੜੀ ਨੇੜਿਓਂ ਗੁਜ਼ਰਦੀ ਭਾਖੜਾ ਨਹਿਰ ਦੇ ਕਿਨਾਰੇ ਪਹੁੰਚੇ ਅਤੇ ਦੇਖਿਆ ਕਿ ਉਥੇ ਮੋਟਰਸਾਇਕਲ ਖੜ੍ਹਾ ਹੈ ਅਤੇ ਮੋਬਾਇਲ ਵੀ ਪਿਆ ਸੀ। 

ਇਹ ਵੀ ਪੜ੍ਹੋ : ਅਮਰੀਕਾ ’ਚ ਡਿਟੇਨ ਕੀਤੇ ਗੈਂਗਸਟਰ ਗੋਲਡੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਇਸ ਬਾਰੇ ਥਾਣਾ ਗੰਡਿਆ ਖੇੜੀ ਦੀ ਪੁਲਸ ਨੂੰ ਸੂਚਿਤ ਕੀਤਾ ਅਤੇ ਨੌਜਵਾਨ ਦੀ ਭਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਿੰਨੇ ਦਿਨਾਂ ਬਾਅਦ ਵੀ ਨੌਜਵਾਨ ਦੀ ਕੋਈ ਉੱਘ-ਸੁੱਘ ਨਹੀਂ ਲੱਗੀ ਸੀ, ਅੱਜ ਸਵੇਰੇ ਉਨ੍ਹਾਂ ਨੂੰ ਫੋਨ ਆਇਆ ਕਿ ਮੰਡੋਲੀ ਨੇੜਿਓਂ ਗੁਜ਼ਰ ਰਹੀ ਨਹਿਰ ਵਿਚ ਕਿਸੇ ਨੌਜਵਾਨ ਦੀ ਲਾਸ਼ ਤੈਰ ਰਹੀ ਹੈ। ਬਾਅਦ ਵਿਚ ਡਬੌਲੀਏ ਵਲੋਂ ਇਸ ਨਹਿਰ ਵਿਚੋਂ ਲਾਸ਼ ਨੂੰ ਬਾਹਰ ਕੱਢਿਆ ਗਿਆ ਤਾਂ ਪਰਿਵਾਰਕ ਮੈਂਬਰਾਂ ਨੇ ਜਾ ਕੇ ਇਸ ਲਾਸ ਦੀ ਸ਼ਨਾਖਤ ਕੀਤੀ ਤਾਂ ਉਹ ਸਤਵਿੰਦਰ ਸਿੰਘ ਦੀ ਹੀ ਸੀ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਸੁਤਵਿੰਦਰ ਸਿੰਘ ਦੀ ਲਾਸ਼ ਮਿਲਣ ਦੀ ਖਬਰ ਜਦੋਂ ਪਿੰਡ ਵਿਚ ਪਹੁੰਚੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਕਿਉਂਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਬੜੇ ਸਾਊ ਸੁਭਾਅ ਦਾ ਸੀ। ਕੁੱਝ ਦਿਨ ਪਹਿਲਾਂ ਜਿਸ ਵਿਚ ਵਿਚ ਵਿਆਹ ਦੀ ਸ਼ਹਿਨਾਈਆਂ ਵੱਜ ਰਹੀਆਂ ਸਨ, ਉਸੇ ਘਰ ਵਿਚ ਮਾਤਮ ਦੇਖ ਕੇ ਹਰ ਕਿਸੇ ਦੀ ਅੱਖ ਨਮ ਸੀ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀ, ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ਦਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News