ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਆਵੇਗਾ ਜਥਾ, ਅਟਾਰੀ ਸਰਹੱਦ ਰਾਹੀਂ ਹੋਵੇਗੀ ਵਾਪਸੀ

Sunday, Apr 19, 2026 - 11:50 AM (IST)

ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਆਵੇਗਾ ਜਥਾ, ਅਟਾਰੀ ਸਰਹੱਦ ਰਾਹੀਂ ਹੋਵੇਗੀ ਵਾਪਸੀ

ਅੰਮ੍ਰਿਤਸਰ (ਜ.ਬ.): ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਗਿਆ 2236 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ-ਵਾਹਗਾ ਸਾਂਝੀ ਚੈਕ ਪੋਸਟ ਰਾਹੀਂ ਭਾਰਤ ਵਾਪਸ ਪਰਤੇਗਾ। ਜ਼ਿਕਰਯੋਗ ਹੈ ਕਿ ਇਹ ਜਥਾ 10 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਦੱਸਣਯੋਗ ਹੈ ਕਿ ਇਸ ਜਥੇ ਵਿੱਚੋਂ 1763 ਸ਼ਰਧਾਲੂ ਪੰਜਾਬ ਨਾਲ ਸੰਬੰਧਿਤ ਸਨ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅਗਵਾਈ ਹੇਠ ਪਾਕਿਸਤਾਨ ਗਏ ਸਨ।

ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸਰੋਤਾਂ ਅਨੁਸਾਰ, ਇਹ ਜਥਾ 10 ਅਪ੍ਰੈਲ ਨੂੰ ਭਾਰਤ ਤੋਂ ਰਵਾਨਾ ਹੋਇਆ ਸੀ ਅਤੇ 19 ਅਪ੍ਰੈਲ ਨੂੰ ਆਪਣੀ ਧਾਰਮਿਕ ਯਾਤਰਾ ਸੰਪੂਰਣ ਕਰਕੇ ਵਾਪਸ ਪਰਤ ਰਿਹਾ ਹੈ। ਪਾਕਿਸਤਾਨ ਵਿੱਚ ਆਪਣੇ ਠਹਿਰਾਅ ਦੌਰਾਨ ਸ਼ਰਧਾਲੂਆਂ ਨੇ ਗੁਰੂ ਸਾਹਿਬਾਨ ਦੀਆਂ ਪਵਿੱਤਰ ਯਾਦਾਂ ਨਾਲ ਜੁੜੇ ਵੱਖ-ਵੱਖ ਪ੍ਰਮੁੱਖ ਗੁਰਧਾਮਾਂ ਦੇ ਦਰਸ਼ਨ ਕੀਤੇ। ਇਸ ਯਾਤਰਾ ਨੇ ਨਾ ਸਿਰਫ਼ ਉਨ੍ਹਾਂ ਦੀ ਧਾਰਮਿਕ ਆਸਥਾ ਨੂੰ ਮਜ਼ਬੂਤ ਕੀਤਾ, ਸਗੋਂ ਉਨ੍ਹਾਂ ਨੂੰ ਆਪਣੇ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਨਜ਼ਦੀਕ ਤੌਰ ‘ਤੇ ਜੁੜਨ ਦਾ ਮੌਕਾ ਵੀ ਦਿੱਤਾ।

ਇਹ ਵੀ ਪੜ੍ਹੋ- ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News