ਭੇਦਭਰੀ ਹਾਲਤ ’ਚ ਨਹਿਰ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

Friday, Apr 08, 2022 - 09:36 AM (IST)

ਭੇਦਭਰੀ ਹਾਲਤ ’ਚ ਨਹਿਰ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਬਟਾਲਾ/ਧਿਆਨਪੁਰ/ਡੇਰਾ ਬਾਬਾ ਨਾਨਕ (ਬੇਰੀ, ਬਲਵਿੰਦਰ, ਮਾਂਗਟ) : ਪਿੰਡ ਗਿੱਲਾਵਾਲੀ ਨਹਿਰ ਦੇ ਨਜ਼ਦੀਕ ਇਕ ਨੌਜਵਾਨ ਦੀ ਅੱਧ ਸੜੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਡੀ. ਐੱਸ. ਪੀ. ਫਤਿਹਗੜ੍ਹ ਚੂੜੀਆਂ ਲਖਵਿੰਦਰ ਸਿੰਘ ਅਤੇ ਪੁਲਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ. ਐੱਚ. ਓ. ਬਲਜੀਤ ਸਿੰਘ ਪੁਲਸ ਪਾਰਟੀ ਸਮੇਤ ਘਟਨਾਸਥਲ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਲਵਪ੍ਰੀਤ ਸਿੰਘ (27) ਪੁੱਤਰ ਸਤਨਾਮ ਸਿੰਘ ਵਾਸੀ ਕਾਲਾ ਅਫਗਾਨਾ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾ ਦਮਨਪ੍ਰੀਤ ਸਿੰਘ ਵਾਸੀ ਕਾਲਾ ਅਫਗਾਨਾ ਨੇ ਦੱਸਿਆ ਕਿ ਪਿੰਡ ਦਾ ਇਕ ਨੌਜਵਾਨ ਉਸਦੇ ਭਰਾ ਲਵਪ੍ਰੀਤ ਸਿੰਘ ਨੂੰ ਘਰੋਂ ਬੁਲਾਕੇ ਆਪਣੇ ਨਾਲ ਲੈ ਕੇ ਆਇਆ ਸੀ ਅਤੇ ਬਾਅਦ ਦੁਪਹਿਰ ਪੁਲਸ ਥਾਣਾ ਕੋਟਲੀ ਸੂਰਤ ਮੱਲ੍ਹੀ ਵੱਲੋਂ ਉਸਨੂੰ ਸੂਚਿਤ ਕੀਤਾ ਗਿਆ ਕਿ ਉਸਦੇ ਭਰਾ ਦੀ ਲਾਸ਼ ਗਿੱਲਾਵਾਲੀ ਨਹਿਰ ਦੇ ਕਿਨਾਰੇ ਪਈ ਹੈ ਅਤੇ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਭਰਾ ਦੀ ਅੱਧ ਸੜੀ ਲਾਸ਼ ਝਾੜੀਆਂ ’ਚ ਪਈ ਹੋਈ ਸੀ।

ਇਹ ਵੀ ਪੜ੍ਹੋ : ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ

ਇਸ ਸਬੰਧੀ ਐੱਸ. ਐੱਚ. ਓ. ਬਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਭਰਾ ਦਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪ੍ਰੀਤ ਵਾਸੀ ਕਾਲਾ ਅਫਗਾਨਾ ਵਿਰੁੱਧ ਧਾਰਾ-302, 201 ਕੇਸ ਦਰਜ ਕਰ ਦਿੱਤਾ ਹੈ ਅਤੇ ਪੁਲਸ ਵੱਲੋਂ ਜਲਦ ਹੀ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਦਾਜ ਦੀ ਭੇਟ ਚੜੀ ਇਕ ਹੋਰ ਵਿਆਹੁਤਾ, ਸਹੁਰਿਆਂ ਤੋਂ ਦੁਖੀ 20 ਸਾਲਾ ਮੁਟਿਆਰ ਨੇ ਦੁਨੀਆ ਨੂੰ ਕਿਹਾ ਅਲਵਿਦਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News