ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਵੁਕ ਹੋਏ ਹੰਸ ਰਾਜ ਹੰਸ, ਕਿਹਾ ''1 ਜੂਨ ਤਕ ਜਿਊਂਦਾ ਰਿਹਾ ਤਾਂ...''

Friday, May 24, 2024 - 06:33 PM (IST)

ਮੋਗਾ : ਕਿਸਾਨਾਂ ਵਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਦੇ ਚੱਲਦੇ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਭਾਵੁਕ ਹੋ ਗਏ ਹਨ। ਦਰਅਸਲ ਭਾਜਪਾ ਉਮੀਦਵਾਰ ਮੋਗਾ ਦੇ ਪਿੰਡ ਦੌਲਤਪੁਰਾ ਵਿਚ ਪਹੁੰਚੇ ਹੋਏ ਸਨ, ਇਥੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਹੰਸ ਰਾਜ ਹੰਸ ਭਾਵੁਕ ਹੋ ਗਏ ਅਤੇ ਉਨ੍ਹਾਂ ਕਿਹਾ ਕਿ ਉਹ ਕਈ ਵਾਰ ਕਿਸਾਨਾਂ ਅੱਗੇ ਹੱਥ ਵੀ ਜੋੜੇ ਅਤੇ ਮੁਆਫੀ ਵੀ ਮੰਗੀ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਜੇਕਰ ਮੈਂ 1 ਜੂਨ ਤਕ ਜਿਊਂਦਾ ਰਿਹਾ ਤਾਂ ਜ਼ਰੂਰ ਮਿਲਾਂਗਾ। ਜੇ ਮੈਨੂੰ ਕੁਝ ਹੋ ਗਿਆ ਤਾਂ ਮੇਰੀ ਸੋਚ ਨੂੰ ਜਿਊਂਦਾ ਰੱਖਿਓ। ਮੇਰਾ ਸਿਰ ਕਿਸਾਨਾਂ ਅੱਗੇ ਹਾਜ਼ਰ ਹੈ। 

ਇਹ ਵੀ ਪੜ੍ਹੋ : ਪਟਿਆਲਾ 'ਚ ਕੇਕ ਖਾਣ ਤੋਂ ਬਾਅਦ ਹੋਈ ਬੱਚੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਫਾਈਨਲ ਰਿਪੋਰਟ

ਦੱਸਣਯੋਗ ਹੈ ਕਿ ਐੱਮ. ਐੱਸ. ਪੀ. ਦਾ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਵਿਚ ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ ਕੀਤਾ ਗਿਆ ਹੈ। ਸਿਰਫ ਹੰਸ ਰਾਜ ਹੰਸ ਹੀ ਨਹੀਂ ਸਗੋਂ ਭਾਜਪਾ ਦੇ ਸਾਰੇ ਉਮੀਦਵਾਰਾਂ ਦਾ ਕਿਸਾਨਾਂ ਵੱਲੋਂ ਘਿਰਾਓ ਕਰਕੇ ਸਵਾਲ ਜਵਾਬ ਕੀਤੇ ਜਾ ਰਹੇ ਹਨ। ਇਥੇ ਹੀ ਬਸ ਨਹੀਂ ਪੰਜਾਬ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰੈਲੀਆਂ ਦਾ ਵੀ ਕਿਸਾਨਾਂ ਵਲੋਂ ਵਿਰੋਧ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਕਿਸਾਨਾਂ ਦਾ ਆਖਣਾ ਹੈ ਕਿ ਜਿਹੜਾ ਵੀ ਭਾਜਪਾ ਆਗੂ ਪੰਜਾਬ ਵਿਚ ਚੋਣ ਪ੍ਰਚਾਰ ਕਰੇਗੀ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਨਵੀਂ ਬੋਲੈਰੋ ਲੈ ਕੇ ਮੱਥਾ ਟੇਕਣ ਗਈ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 4 ਦੀ ਮੌਤ, ਬੱਚਾ ਪਾਣੀ 'ਚ ਰੁੜਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News