ਪ੍ਰੇਸ਼ਾਨ ਵਿਅਕਤੀ ਨੇ ਲਿਆ ਫਾਹਾ

09/11/2017 6:26:41 AM

ਬੇਗੋਵਾਲ, (ਰਜਿੰਦਰ)- ਕਸਬਾ ਬੇਗੋਵਾਲ 'ਚ ਅੱਜ ਇਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਖਤਮ ਕਰ ਲਈ। ਘਟਨਾ ਦਾ ਪਤਾ ਲੱਗਣ 'ਤੇ ਏ. ਐੱਸ. ਪੀ. ਭੁਲੱਥ ਗੌਰਵ ਤੂਰਾ, ਥਾਣਾ ਬੇਗੋਵਾਲ ਦੇ ਏ. ਐੱਸ. ਆਈ. ਰਘਬੀਰ ਸਿੰਘ ਤੇ ਬਖਸ਼ੀਸ਼ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪੁੱਜੇ।  ਇਕੱਤਰ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਵਾਰਡ ਨੰਬਰ 2 ਬੇਗੋਵਾਲ ਨੇ ਅੱਜ ਆਪਣੇ ਘਰ 'ਚ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਸੰਬੰਧੀ ਬੇਗੋਵਾਲ ਪੁਲਸ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਮ੍ਰਿਤਕ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੇ ਚਲਦਿਆਂ ਅੱਜ ਉਸ ਨੇ ਫਾਹਾ ਲੈ ਲਿਆ ਅਤੇ ਇਸ ਸੰਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।


Related News