ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
Sunday, Sep 13, 2026 - 08:57 AM (IST)
ਜਲੰਧਰ (ਰੱਤਾ) : ਮਿਲਾਵਟੀ ਅਤੇ ਘਟੀਆ ਕਿਸਮ ਦੇ ਖੁਰਾਕੀ ਪਦਾਰਥਾਂ ਦੀ ਵਿਕਰੀ ’ਤੇ ਰੋਕ ਲਗਾਉਣ ਲਈ ਜਾਰੀ ਮੁਹਿੰਮ ਤਹਿਤ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ਨੀਵਾਰ ਨੂੰ ਹਲਵਾਈਆਂ ਦੀਆਂ ਦੁਕਾਨਾਂ ’ਤੇ ਦਬਿਸ਼ ਦਿੰਦੇ ਹੋਏ ਸ਼ੱਕ ਦੇ ਆਧਾਰ ’ਤੇ 75 ਕਿਲੋ ਪਨੀਰ ਜ਼ਬਤ ਕੀਤਾ ਅਤੇ ਖੋਆ ਅਤੇ ਪਨੀਰ ਦੇ 14 ਸੈਂਪਲ ਵੀ ਭਰੇ। ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੇ ਆਦੇਸ਼ ਅਨੁਸਾਰ ਸਹਾਇਕ ਕਮਿਸ਼ਨਰ ਫੂਡ ਰਾਜਿੰਦਰਪਾਲ ਸਿੰਘ ਦੀ ਅਗਵਾਈ ਵਿਚ ਫੂਡ ਸੇਫਟੀ ਅਧਿਕਾਰੀ ਮੁਕੁਲ ਗਿੱਲ, ਰੌਬਿਨ ਕੁਮਾਰ ਅਤੇ ਰਾਸ਼ੂ ਮਹਾਜਨ ਦੀ ਟੀਮ ਨੇ ਕਿਸ਼ਨਪੁਰਾ ਚੌਕ ਤੋਂ 50 ਕਿਲੋ ਪਨੀਰ ਅਤੇ ਕੈਂਟ ਇਲਾਕੇ ਤੋਂ ਇਕ ਵਾਹਨ ਅਤੇ ਹਲਵਾਈ ਦੀ ਦੁਕਾਨ ਤੋਂ 25 ਕਿਲੋ ਪਨੀਰ ਆਪਣੇ ਕਬਜ਼ੇ ਵਿਚ ਲਿਆ ਹੈ।
ਇਸ ਤੋਂ ਇਲਾਵਾ ਟੀਮ ਨੇ ਸੰਤੋਖਪੁਰਾ ਅਤੇ ਗੁਰੂ ਤੇਗ ਬਹਾਦਰ ਨਗਰ ਸਥਿਤ ਹਲਵਾਈਆਂ ਦੀਆਂ ਦੁਕਾਨਾਂ ’ਤੇ ਚੈਕਿੰਗ ਕਰਦੇ ਹੋਏ ਉਥੋਂ ਖੋਆ ਤੇ ਪਨੀਰ ਦੇ 14 ਸੈਂਪਲ ਭਰੇ। ਟੀਮ ਵੱਲੋਂ ਭਰੇ ਗਏ ਸਾਰੇ ਸੈਂਪਲ ਗੁਣਵੱਤਾ ਚੈੱਕ ਕਰਨ ਲਈ ਸਟੇਟ ਲੈਬੋਰੇਟਰੀ ਭੇਜੇ ਗਏ ਹਨ ਅਤੇ ਜਿਨ੍ਹਾਂ ਦੇ ਸੈਂਪਲ ਫੇਲ ਹੋਣਗੇ, ਉਨ੍ਹਾਂ ਦੁਕਾਨਦਾਰਾਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸਕੂਲ 'ਚ ਮੋਬਾਈਲ ਲਿਜਾਣ 'ਤੇ ਪਈਆਂ ਝਿੜਕਾਂ ਤਾਂ ਲੁਕ ਗਈਆਂ ਵਿਦਿਆਰਥਣਾਂ, ਪੁਲਸ ਨੇ ਅੱਧੀ ਰਾਤ ਨੂੰ ਲੱਭਿਆ
ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਫੂਡ ਸਟੈਂਡਰਡ ਸੇਫਟੀ ਐਕਟ 2006 ਤਹਿਤ ਹੋਵੇਗੀ ਕਾਨੂੰਨੀ ਕਾਰਵਾਈ
ਸਹਾਇਕ ਕਮਿਸ਼ਨਰ ਫੂਡ ਰਾਜਿੰਦਰਪਾਲ ਸਿੰਘ ਨੇ ਖੁਰਾਕੀ ਪਦਾਰਥ ਬਣਾਉਣ ਅਤੇ ਵੇਚਣ ਵਾਲਿਆਂ ਨੂੰ ਇਕ ਵਾਰ ਫਿਰ ਚਿਤਾਵਨੀ ਿਦੰਦਿਆਂ ਕਿਹਾ ਕਿ ਖੁਰਾਕੀ ਪਦਾਰਥਾਂ ਦੇ ਸੈਂਪਲ ਭਰਨ ਦੀ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਦੁਕਾਨਦਾਰ ਮਿਲਾਵਟੀ ਜਾਂ ਘਟੀਆ ਕਿਸਮ ਦੇ ਖੁਰਾਕੀ ਪਦਾਰਥ ਨਾ ਵੇਚੇ, ਨਹੀਂ ਤਾਂ ਅਜਿਹੇ ਦੁਕਾਨਦਾਰਾਂ ਖ਼ਿਲਾਫ਼ ਫੂਡ ਸਟੈਂਡਰਡ ਸੇਫਟੀ ਐਕਟ 2006 ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਹਾਇਕ ਕਮਿਸ਼ਨਰ ਫੂਡ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਜ਼ਿਲੇ ਦੇ ਸਾਰੇ ਫੂਡ ਬਿਜ਼ਨੈੱਸ ਆਪ੍ਰੇਟਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਉਹ ਆਪਣਾ ਫੂਡ ਸੇਫਟੀ ਲਾਇਸੈਸ ਦੁਕਾਨ ’ਤੇ ਲਗਾ ਕੇ ਰੱਖਣ ਅਤੇ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
