ਸਿਹਤ ਵਿਭਾਗ ਨੇ ਪ੍ਰਸਿੱਧ ਸਰਜਨ ਡਾ. ਰੇਖੀ ਨੂੰ ਮੈਡੀਕਲ ਸਾਇੰਸ ਦੇ ਥੰਮ੍ਹ-2021 ਐਵਾਰਡ ਨਾਲ ਕੀਤਾ ਸਨਮਾਨਿਤ

08/06/2021 10:06:23 PM

ਮਾਨਸਾ (ਸੰਦੀਪ ਮਿੱਤਲ)-ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਾਨਸਾ ਜ਼ਿਲ੍ਹੇ ਦੇ ਪ੍ਰਸਿੱਧ ਸਰਜਨ ਅਤੇ ਦੂਰਬੀਨ ਆਪ੍ਰੇਸ਼ਨਾਂ ਦੇ ਮਾਹਿਰ ਡਾ. ਤੇਜਿੰਦਰਪਾਲ ਸਿੰਘ ਰੇਖੀ ਨੂੰ ਮੈਡੀਕਲ ਸਾਇੰਸ ਦੇ ਥੰਮ੍ਹ-2021 ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਨ੍ਹਾਂ ਨੂੰ ਸਰਜਨ ਅਤੇ ਦੂਰਬੀਨ ਆਪ੍ਰੇਸ਼ਨਾਂ ਦੇ ਖੇਤਰ ’ਚ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਨ ਬਦਲੇ ਮਿਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਇਹ ਸਨਮਾਨ ਚੰਡੀਗੜ੍ਹ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਭੇਟ ਕੀਤਾ।

ਇਹ ਵੀ ਪੜ੍ਹੋ : ਅਫਗਾਨਿਸਤਾਨ : ਤਾਲਿਬਾਨ ਨੇ ਸਰਕਾਰੀ ਮੀਡੀਆ ਵਿਭਾਗ ਦੇ ਮੁਖੀ ਦਾ ਕੀਤਾ ਕਤਲ

ਇਸ ਮੌਕੇ ਸ਼੍ਰੀ ਸਿੱਧੂ ਨੇ ਕਿਹਾ ਕਿ ਅਜਿਹੇ ਤਜਰਬੇਕਾਰ ਡਾਕਟਰਾਂ ਦੀ ਬਦੌਲਤ ਹੀ ਲੋਕਾਂ ਨੂੰ ਵਧੀਆ ਅਤੇ ਸਸਤਾ ਇਲਾਜ ਮਿਲਦਾ ਹੈ। ਇਸ ਮੌਕੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਰੇਖੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਇਸ ਸਨਮਾਨ ਨਾਲ ਉਹ ਲੋਕਾਂ ਨੂੰ ਹੋਰ ਵੀ ਬਿਹਤਰ ਇਲਾਜ ਪ੍ਰਦਾਨ ਕਰਨਗੇ। ਇਸ ਮੌਕੇ ਆਈ. ਐੱਮ. ਏ. ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਅਗਰਵਾਲ ਸਭਾ ਦੇ ਪ੍ਰਸ਼ੋਤਮ ਬਾਂਸਲ, ਅਸ਼ੋਕ ਗਰਗ, ਤੀਰਥ ਸਿੰਘ ਮਿੱਤਲ, ਸੁਰਿੰਦਰ ਪਿੰਟਾ, ਸੰਜੀਵ ਪਿੰਕਾ ਆਦਿ ਨੇ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਹਨ।


Manoj

Content Editor

Related News