ਹਵਾਈ ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ, ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲਿਆ ਵੱਡਾ ਫ਼ੈਸਲਾ
Thursday, Dec 22, 2022 - 01:11 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ)- ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਆਰ.ਟੀ.ਪੀ.ਸੀ.ਆਰ ਟੈਸਟਿੰਗ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਹੈ। ਜਦਕਿ ਵਿਭਾਗ ਦੀਆਂ ਸਾਰੀਆਂ ਮੀਟਿੰਗਾਂ 'ਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਅਜਨਾਲਾ ਤੋਂ ਹੈਰਾਨੀਜਨਕ ਮਾਮਲਾ : ਤਿੰਨ ਦਿਨ ਬਾਅਦ ਕਬਰ ’ਚੋਂ ਕੱਢਣੀ ਪਈ ਔਰਤ ਦੀ ਲਾਸ਼, ਜਾਣੋ ਵਜ੍ਹਾ
ਇਸ ਤੋਂ ਇਲਾਵਾ ਸਾਰਿਆਂ ਦੀ ਓ.ਪੀ.ਡੀ. 'ਚ ਆਉਣ ਵਾਲੇ ਮਰੀਜ਼ਾਂ ਦੇ ਰੈਪਿਡ ਟੈਸਟ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪੱਧਰ 'ਤੇ ਵੀ ਦੋ ਵਿਸ਼ੇਸ਼ ਕਮੇਟੀਆਂ ਬਣਾਈਆਂ ਗਈਆਂ ਹਨ ਜਿਸ 'ਚ ਅਧਿਕਾਰੀਆਂ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।