ਕੋਰੋਨਾ ਸਬੰਧੀ ਸਿਹਤ ਵਿਭਾਗ ਗੰਭੀਰ ਨਹੀਂ, ਨਿਰਦੇਸ਼ਾਂ ਦੇ ਬਾਵਜੂਦ ਨਹੀਂ ਸ਼ੁਰੂ ਹੋਈ ਸੈਂਪਲਿੰਗ

Saturday, Dec 24, 2022 - 04:46 PM (IST)

ਕੋਰੋਨਾ ਸਬੰਧੀ ਸਿਹਤ ਵਿਭਾਗ ਗੰਭੀਰ ਨਹੀਂ, ਨਿਰਦੇਸ਼ਾਂ ਦੇ ਬਾਵਜੂਦ ਨਹੀਂ ਸ਼ੁਰੂ ਹੋਈ ਸੈਂਪਲਿੰਗ

ਲੁਧਿਆਣਾ (ਸਹਿਗਲ) : ਕੋਰੋਨਾ ਦੇ ਫਿਰ ਵਧੇ ਖਤਰੇ ਨੂੰ ਦੇਖਦੇ ਹੋਏ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਕੋਰੋਨਾ ਦੀ ਜਾਂਚ ਦਾ ਕੰਮ ਫਿਰ ਸ਼ੁਰੂ ਕਰ ਦਿੱਤਾ ਹੈ, ਜਦੋਂਕਿ ਜ਼ਿਲ੍ਹੇ ’ਚ ਸਿਹਤ ਵਿਭਾਗ ਅਜੇ ਗੰਭੀਰ ਨਹੀਂ ਹੋਇਆ। ਸਿਹਤ ਡਾਇਰੈਕਟੋਰੇਟ ਦੇ ਨਿਰਦੇਸ਼ਾਂ ਦੇ ਬਾਵਜੂਦ ਸੈਂਪਲ ਇਨ੍ਹਾਂ ਦੇ ਕੰਮ ਨੂੰ ਸ਼ੁਰੂ ਨਹੀਂ ਕੀਤਾ ਗਿਆ ਹੈ। ਅੱਜ ਜ਼ਿਲ੍ਹੇ ’ਚ ਕੋਰੋਨਾ ਦੇ 92 ਸੈਂਪਲ ਜਾਂਚ ਲਈ ਭੇਜੇ ਗਏ। ਇਨ੍ਹਾਂ ’ਚੋਂ ਸਿਹਤ ਵਿਭਾਗ ਵੱਲੋਂ ਸਿਰਫ਼ 19 ਸੈਂਪਲ ਰੈਪਿਡ ਐਂਟੀਜ਼ਨ ਵਿਧੀ ਨਾਲ ਕੀਤੇ ਗਏ। ਬਾਕੀ ਸਾਰੇ ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬ ਵੱਲੋਂ ਸੰਪੰਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕਿਸੇ ਵੀ ਮਰੀਜ਼ ਦੀ ਰਿਪੋਰਟ ਪਾਜ਼ੇਟਿਵ ਨਹੀਂ ਆਈ।

ਇਹ ਵੀ ਪੜ੍ਹੋ : ਮੌਸਮ ਅਪਡੇਟ :ਵੀਰਵਾਰ ਸੀਜ਼ਨ ਦਾ ਸਭ ਤੋਂ ਠੰਡਾ ਦਿਨ,ਆਉਣ ਵਾਲੇ ਦਿਨਾਂ ’ਚ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ 

ਫਿਰ ਨਮਸਤੇ ਦਾ ਦੌਰਾ ਸ਼ੁਰੂ ਹੋਇਆ, ਜਾਗਰੂਕ ਲੋਕਾਂ ਨੇ ਪਹਿਨਿਆ ਮਾਸਕ
ਕੋਰੋਨਾ ਦੇ ਅੰਦੇਸ਼ੇ ਨੂੰ ਦੇਖਦੇ ਹੋਏ ਫਿਰ ਹੱਥ ਮਿਲਾਉਣ ਦੀ ਜਗ੍ਹਾ ਨਮਸਤੇ ਕਰਨ ਵਾਲੇ ਲੋਕਾਂ ਦੀ ਗਿਣਤੀ ਵਧ ਗਈ ਹੈ। ਇਸ ਤੋਂ ਇਲਾਵਾ ਜਾਗਰੂਕ ਲੋਕਾਂ ਨੇ ਆਪਣੇ ਬਚਾਅ ਲਈ ਮਾਸਕ ਲਗਾਉਣਾ ਸ਼ੁਰੂ ਕਰ ਦਿੱਤਾ ਹੈ।
ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਕਿਹਾ ਕਿ ਕੋਰੋਨਾ ਤੋਂ ਸਾਵਧਾਨੀਆਂ ਜ਼ਰੂਰੀ ਹਨ। ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਓਮੀਕ੍ਰੋਨ ਵੇਰੀਐਂਟ ਦਾ ਇਕ ਮਰੀਜ਼ ਇਕ ਦਰਜਨ ਤੋਂ ਵੱਧ ਲੋਕਾਂ ਨੂੰ ਜਲਦ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਜਾਣੂ ਕਰਵਾਇਆ ਕਿ ਇਸ ਬੀਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਇਸ ਤੋਂ ਬਚਾਅ ਲਈ ਕੋਵਿਡ ਸਾਵਧਾਨੀਆਂ ਜਿਵੇਂ ਮਾਸਕ ਲਾਉਣਾ, ਸਮਾਜਿਕ ਦੂਰੀ, ਵਾਰਵਾਰ ਹੱਥ ਧੋਣਾ, ਬਿਨਾਂ ਕੰਮ ਕੇ ਭੀੜ ਵਾਲੀਆਂ ਥਾਵਾਂ ’ਤੇ ਨਾ ਜਾਣਾ, ਹੱਥ ਨਾ ਮਿਲਾਉਣਾ ਆਦਿ ਵਰਤਣ ਦੀ ਜ਼ਿਆਦਾ ਲੋੜ ਹੈ।

ਇਹ ਵੀ ਪੜ੍ਹੋ :  ਭਾਰਤ ਸਰਕਾਰ ਡਰੋਨਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰੇ : ਭਗਵੰਤ ਮਾਨ

ਇਸ ਬੀਮਾਰੀ ਦੇ ਲੱਛਣਾਂ ਦੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ, ਗਲੇ ਵਿਚ ਖਾਰਸ਼, ਖਾਂਸੀ ਅਤੇ ਜੁਕਾਮ ਹੈ ਤਾਂ ਅਜਿਹਾ ਵਿਅਕਤੀ ਨੂੰ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਡਾਕਟਰੀ ਮਦਦ ਲੈਣੀ ਚਾਹੀਦੀ ਹੈ। ਜੇਕਰ ਵਿਅਕਤੀ ’ਚ ਲੱਛਣ ਪਾਏ ਜਾਂਦੇ ਹਨ ਤਾਂ ਅਜਿਹੇ ਵਿਚ ਵਿਅਕਤੀ ਨੂੰ ਪਰਿਵਾਰ ਤੋਂ ਵੱਖਰੇ ਕਮਰੇ ’ਚ ਹੀ ਰਹਿਣਾ ਚਾਹੀਦਾ ਹੈ। ਹਰ ਵਿਅਕਤੀ ਨੂੰ ਆਪਣਾ ਟੀਕਾਕਰਨ ਕਰਵਾ ਲੈਣਾ ਚਾਹੀਦਾ ਹੈ ਅਤੇ ਜਿਨ੍ਹਾਂ ਦੀ ਬੂਸਟਰ ਡੋਜ਼ ਰਹਿੰਦੀ ਹੈ, ਉਨ੍ਹਾਂ ਨੂੰ ਆਪਣੀ ਬੂਸਟਰ ਡੋਜ਼ ਲਗਵਾ ਲੈਣੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ’ਚ ਕੋਰੋਨਾ ਦੇ ਉਕਤ ਲੱਛਣ ਪਾਏ ਜਾਂਦੇ ਹਨ ਤਾਂ ਉਹ ਆਪਣੇ ਨੇੜੇ ਦੇ ਹਸਪਤਾਲ ’ਚ ਕੋਵਿਡ ਸੈਂਪÇਲਿੰਗ ਕਰਵਾਏ ਤਾਂ ਕਿ ਬੀਮਾਰੀ ਦਾ ਸਮੇਂ ’ਤੇ ਪਤਾ ਲੱਗ ਸਕੇ।

ਸਵਾਈਨ ਫਲੂ ਨੇ ਚੁੱਕਿਆ ਸਿਰ, 5 ਨਵੇਂ ਮਰੀਜ਼
ਪਿਛਲੇ ਕਈ ਦਿਨਾਂ ਤੋਂ ਸ਼ਾਂਤ ਦਿਖਾਈ ਦੇ ਰਹੇ ਸਵਾਈਨ ਫਲੂ ਦੇ ਅੱਜ ਫਿਰ 5 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ ਇਕ ਮਰੀਜ਼ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ 4 ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਸਿਹਤ ਅਧਿਕਾਰੀਆਂ ਮੁਤਾਬਕ ਇਨ੍ਹਾਂ ’ਚ ਪਾਜ਼ੇਟਿਵ ਮਰੀਜ਼ ਦੂਜੇ ਜ਼ਿਲੇ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਬਾਹਰੀ ਜ਼ਿਲਿਆਂ ਦੇ 2 ਸ਼ੱਕੀ ਮਰੀਜ਼ ਸਾਹਮਣੇ ਆਏ ਹਨ। 2 ਸ਼ੱਕੀ ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ।
ਵਰਣਨਯੋਗ ਹੈ ਕਿ ਜ਼ਿਲੇ ’ਚ ਸਵਾਈਨ ਫਲੂ ਦੇ ਹੁਣ ਤੱਕ 158 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 59 ਜ਼ਿਲੇ ਦੇ ਰਹਿਣ ਵਾਲੇ ਹਨ, ਜਦੋਂਕਿ ਬਾਹਰੀ ਜ਼ਿਲਿਆਂ ਅਤੇ ਸੂਬਿਅਾਂ ਦੇ ਮਰੀਜ਼ਾਂ ਦੀ ਗਿਣਤੀ 99 ਹੋ ਗਈ ਹੈ। 755 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਇਨ੍ਹਾਂ ’ਚੋਂ 287 ਮਰੀਜ਼ ਜ਼ਿਲੇ ਦੇ ਰਹਣਿ ਵਾਲੇ ਹਨ।

ਇਹ ਵੀ ਪੜ੍ਹੋ : ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਨਾਂ ਪੰਜਾਬੀ ’ਚ ਲਿਖਣ ਦੀ ਹਦਾਇਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News