ਪੰਜਾਬ ਵਾਸੀ ਦੇਣ ਧਿਆਨ, ਸਿਹਤ ਵਿਭਾਗ ਨੇ ਜਾਰੀ ਕੀਤੀ ਅਹਿਮ ਐਡਵਾਇਜ਼ਰੀ

Wednesday, Oct 30, 2024 - 06:35 PM (IST)

ਫਿਰੋਜ਼ਪੁਰ  (ਖੁੱਲਰ)- ਜਿਵੇਂ-ਜਿਵੇਂ ਮੌਸਮ ਠੰਡਾ ਹੁੰਦਾ ਜਾ ਰਿਹਾ ਹੈ, ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ। ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਵੱਲੋਂ ਇਸ ਸਬੰਧੀ ਐਡਵਾਇਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਕਰਕੇ ਅਤੇ ਤਿਉਹਾਰ ਕਾਰਨ ਸਥਿਤੀ ਹੋਰ ਵਿਗੜ ਜਾਂਦੀ ਹੈ। ਵਿਗੜਦੀ ਹਵਾ ਗੁਣਵੱਤਾ ਸੂਚਕ ਅੰਕ ਉਨ੍ਹਾਂ ਲੋਕਾਂ ਵਿੱਚ ਰੋਗ ਅਤੇ ਮੌਤ ਦੇ ਦਰ ਨੂੰ ਵਧਾਉਂਦਾ ਹੈ, ਜੋ ਇਸ ਦੇ ਸੰਪਰਕ 'ਚ ਆਉਂਦੇ ਹਨ, ਖ਼ਾਸ ਕਰਕੇ ਕਮਜ਼ੋਰ ਆਬਾਦੀ ਜਿਵੇਂ ਕਿ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ, ਲੰਬੇ ਸਮੇਂ ਤੋਂ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਲੋਕ ਹਨ।

ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਵਾਲੀਆਂ ਥਾਵਾਂ ਤੋਂ ਪਰਹੇਜ਼ ਕਰੋ ਜਿਵੇਂ ਕਿ ਪ੍ਰਦੂਸ਼ਣ ਫੈਲਾਉਣ ਵਾਲੇ ਖੇਤਰਾਂ ਨੇੜੇ ਹੌਲੀ ਅਤੇ ਭਾਰੀ ਟ੍ਰੈਫਿਕ ਵਾਲੀਆਂ ਸੜਕਾਂ। ਦਿਨ ਲਈ ਆਪਣੀਆਂ ਬਾਹਰੀ ਗਤੀਵਿਧੀਆਂ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਹਵਾ ਗੁਣਵੱਤਾ ਸੂਚਕ ਅੰਕ ਦੀ ਜਾਂਚ ਕਰਨ ਲਈ ਵੈੱਬਸਾਈਟ ਸੀ. ਪੀ. ਸੀ. ਬੀ. ਦੀ ਵਰਤੋਂ ਕਰੋ।  ਖ਼ਰਾਬ ਤੋਂ ਗੰਭੀਰ ਹਵਾ ਪ੍ਰਦੂਸ਼ਣ ਦੇ ਦਿਨਾਂ 'ਚ ਬਾਹਰ ਸਵੇਰ ਅਤੇ ਦੇਰ ਸ਼ਾਮ ਸੈਰ ਕਰਨ ਤੋਂ ਪ੍ਰਹੇਜ਼ ਕਰੋ। ਜਾਗਿੰਗ, ਦੌੜਨ ਜਾਂ ਹੋਰ ਮਿਹਨਤ ਵਾਲੀਆਂ ਸਰੀਰਕ ਗਤੀਵਿਧੀਆਂ ਤੋਂ ਪ੍ਰਹੇਜ਼ ਕਰੋ। ਸਵੇਰ ਅਤੇ ਦੇਰ ਸ਼ਾਮ ਸਮੇਂ ਬਾਹਰੀ ਦਰਵਾਜ਼ੇ ਅਤੇ ਖਿੜਕੀਆਂ ਖੋਲ੍ਹਣ ਤੋਂ ਪਰਹੇਜ਼ ਕਰੋ। ਜੇ ਵਿਅਕਤੀ ਨੂੰ ਸਾਹ ਲੈਣ ਵਿੱਚ ਮੁਸ਼ਕਿਲ, ਖੰਘ, ਛਾਤੀ 'ਚ ਬੇਆਰਾਮੀ ਜਾਂ ਦਰਦ ਹੁੰਦਾ ਹੈ, ਚੱਕਰ ਆਉਣਾ, ਅੱਖਾਂ ਵਿੱਚ ਜਲਣ (ਲਾਲ ਜਾਂ ਪਾਣੀ) ਤਾਂ ਤੁਰੰਤ ਨਜ਼ਦੀਕੀ ਡਾਕਟਰ ਨਾਲ ਸਲਾਹ ਕਰੋ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather

ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਵਰਗੇ ਉੱਚ ਜ਼ੋਖ਼ਮ ਵਾਲੇ ਲੋਕਾਂ ਨੂੰ ਜਿੱਥੋਂ ਤੱਕ ਸੰਭਵ ਹੋ ਸਕੇ ਬਾਹਰੀ ਗਤੀਵਿਧੀਆਂ ਨੂੰ ਸੀਮਤ ਕਰਨਾ ਚਾਹੀਦਾ ਹੈ। ਕਿਸੇ ਵੀ ਕਿਸਮ ਦੀ ਲੱਕੜ, ਪੱਤਿਆਂ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੁੱਲ੍ਹੇ ਵਾਤਾਵਰਣ 'ਚ ਸਾੜਨ ਤੋਂ ਪਰਹੇਜ਼ ਕਰੋ ਜੋ ਹਵਾ ਪ੍ਰਦੂਸ਼ਣ ਨੂੰ ਹੋਰ ਵਿਗਾੜ ਸਕਦਾ ਹੈ। ਪ੍ਰਦੂਸ਼ਣ ਦੇ ਹਾਨੀਕਾਰਕ ਪ੍ਰਭਾਵਾਂ ਨੂੰ ਘਟਾਉਣ ਲਈ ਐਂਟੀਆਕਸੀਡੈਂਟਾਂ ਨਾਲ ਭਰਪੂਰ ਮੌਸਮੀ ਫਲ ਅਤੇ ਸਬਜ਼ੀਆਂ ਖਾਓ ਅਤੇ ਹਾਈਡ੍ਰੇਸ਼ਨ ਬਣਾਈ ਰੱਖਣ ਲਈ ਲੋੜੀਂਦਾ ਪਾਣੀ ਪੀਓ। ਸਿਗਰਟ, ਬੀੜੀ ਅਤੇ ਹੋਰ ਸਬੰਧਤ ਤੰਬਾਕੂ ਉਤਪਾਦਾਂ ਨੂੰ ਪੀਣਾ ਬੰਦ ਕਰੋ ਜੋ ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਨੂੰ ਵਧਾਉਂਦੇ ਹਨ। ਜ਼ਿਆਦਾ ਟ੍ਰੈਫਿਕ ਖੇਤਰਾਂ ਦੇ ਨੇੜੇ ਕਸਰਤ ਕਰਨ ਤੋਂ ਪ੍ਰਹੇਜ਼ ਕਰੋ, ਜਿੱਥੇ ਹਵਾ ਪ੍ਰਦੂਸ਼ਣ ਦਾ ਸੰਪਰਕ ਆਮ ਤੌਰ ’ਤੇ ਵਧੇਰੇ ਹੁੰਦਾ ਹੈ। ਸਾਫ਼ ਸਾਹ ਲੈਣ ਲਈ ਜ਼ਿਆਦਾ ਰੁੱਖ ਲਗਾਉਣ ਨਾਲ ਸਿਹਤ ’ਤੇ ਹਵਾ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, ਪਿਤਾ ਜਤਿੰਦਰਪਾਲ ਢਿੱਲੋਂ ਨੇ ਖੋਲ੍ਹੇ ਵੱਡੇ ਰਾਜ਼
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


shivani attri

Content Editor

Related News