ਸਿਹਤ ਵਿਭਾਗ ਨੇ ਡੇਂਗੂ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

07/02/2024 12:25:28 PM

ਬਠਿੰਡਾ (ਸੁਖਵਿੰਦਰ) : ਸਿਹਤ ਵਿਭਾਗ ਵੱਲੋਂ ਬਠਿੰਡਾ ਦੇ ਧੋਬੀ ਬਾਜ਼ਾਰ, ਹਸਪਤਾਲ ਬਾਜ਼ਾਰ, ਮੇਨ ਬਾਜ਼ਾਰ, ਡਾਕਖਾਨਾ ਮਾਰਕੀਟ ਅਤੇ ਨਵੀਂ ਬਸਤੀ 'ਚ ਡੇਂਗੂ ਦੀ ਨਿਗਰਾਨੀ ਅਤੇ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਦੀ ਦੇਖ-ਰੇਖ ਹੇਠ ਵੱਖ-ਵੱਖ ਬਾਜ਼ਾਰਾਂ 'ਚ ਡੇਂਗੂ ਬਰੀਡਿੰਗ ਸਾਈਟਾਂ ਦੀ ਸ਼ਨਾਖ਼ਤ ਕੀਤੀ ਗਈ ਅਤੇ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਉਪਾਅ ਕੀਤੇ ਗਏ। ਇਸ ਦੇ ਨਾਲ ਹੀ ਡੇਂਗੂ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰ ਸ਼ੁੱਕਰਵਾਰ ਨੂੰ ਪਾਣੀ ਦੇ ਸੋਮਿਆਂ ਨੂੰ ਸੁਕਾ ਕੇ ਦੁਬਾਰਾ ਭਰ ਕੇ ਵਰਤਿਆ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨਵੀਂ ਬਸਤੀ ਵਿਚ ਸੜਕ ’ਤੇ ਫੈਲੇ ਪਾਣੀ ਦਾ ਗੰਭੀਰ ਨੋਟਿਸ ਲੈਂਦਿਆਂ ਤੁਰੰਤ ਇਸ ਦਾ ਛਿੜਕਾਅ ਕਰਵਾਇਆ ਅਤੇ ਨਗਰ ਨਿਗਮ ਦੀ ਟੀਮ ਨੂੰ ਇਲਾਕੇ ਵਿਚ ਫੌਗਿੰਗ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਸਮੱਗਰੀ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਇਸ ਸਮੇਂ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਮੌਕੇ ਡਾ. ਮਯੰਕਜੋਤ ਸਿੰਘ, ਐੱਸ.ਆਈ. ਸੁਖਪਾਲ ਸਿੰਘ, ਭੁਪਿੰਦਰ ਸਿੰਘ ਅਤੇ ਹੋਰ ਕਰਮਚਾਰੀ ਹਾਜ਼ਰ ਸਨ।


Babita

Content Editor

Related News