ਸਿਹਤ ਵਿਭਾਗ ਦੀ ਟੀਮ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ 19 ਸੈਂਪਲ ਭਰੇ

Monday, Sep 18, 2017 - 11:48 AM (IST)

ਸਿਹਤ ਵਿਭਾਗ ਦੀ ਟੀਮ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ 19 ਸੈਂਪਲ ਭਰੇ


ਕੋਟਕਪੂਰਾ (ਨਰਿੰਦਰ ਬੈੜ੍ਹ)-ਪ੍ਰਮੁੱਖ ਸਕੱਤਰ ਸਿਹਤ ਤੇ ਕਮਿਸ਼ਨਰ ਫੂਡ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਕਪੂਰਾ ਅਤੇ ਫਰੀਦਕੋਟ ਵਿਖੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਕੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ। ਡਾ. ਅਮਿਤ ਜੋਸ਼ੀ ਅਸਿਸਟੈਂਟ ਕਮਿਸ਼ਨਰ ਫੂਡ ਜ਼ਿਲਾ ਫਰੀਦਕੋਟ ਅਤੇ ਡਾ. ਮੁਕਲ ਗਿੱਲ ਜ਼ਿਲਾ ਫੂਡ ਸੇਫ਼ਟੀ ਅਫ਼ਸਰ ਦੀ ਅਗਵਾਈ ਵਾਲੀ ਇਸ ਟੀਮ ਵੱਲੋਂ 4 ਦੁੱਧ, 4 ਫਲਾਂ ਤੇ 3 ਸੈਂਪਲ ਦੁੱਧ ਦੀਆਂ ਬਣੀਆਂ ਵਸਤਾਂ ਤੋਂ ਇਲਾਵਾ ਖਾਣ-ਪੀਣ ਵਾਲੀਆਂ ਅੱਠ ਹੋਰ ਵਸਤਾਂ ਦੇ ਸੈਂਪਲ ਭਰੇ ਗਏ। 

ਇਸ ਦੌਰਾਨ ਡਾ. ਅਮਿਤ ਜੋਸ਼ੀ ਤੇ ਮੁਕਲ ਗਿੱਲ ਨੇ ਦੱਸਿਆ ਕਿ ਸਿਵਲ ਸਰਜਨ ਫਰੀਦਕੋਟ ਡਾ. ਜੈ ਸਿੰਘ ਦੀਆਂ ਹਦਾਇਤਾਂ 'ਤੇ ਟੀਮ ਵੱਲੋਂ ਫ਼ਲਾਂ ਨੂੰ ਮਸਾਲਾ ਲਾ ਕੇ ਪਕਾਉਣ ਤੇ ਦੁੱਧ ਉਤਪਾਦਾਂ 'ਚ ਮਿਲਾਵਟ ਖੋਰੀ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਫ਼ਲ ਵਿਕਰੇਤਾਵਾਂ ਨੂੰ ਚਿਤਾਵਨੀ ਦਿੱਤੀ ਕਿ ਮਸਾਲਾ ਲਾ ਕੇ ਫ਼ਲ ਪਕਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜਸਵਿੰਦਰ ਸਿੰਘ ਤੇ ਤ੍ਰਿਲੋਕ ਸਿੰਘ ਹਾਜ਼ਰ ਸਨ।


Related News