ਧੱਕੇ ਨਾਲ ਕੋਰੋਨਾ ਟੈਸਟ ਕਰਨ ਵਾਲੀ ਸਿਹਤ ਵਿਭਾਗ ਦੀ ਟੀਮ ਨੂੰ ਕਿਸਾਨਾਂ ਨੇ ਘੇਰਿਆ
Friday, Apr 02, 2021 - 08:30 PM (IST)
ਬਰੇਟਾ (ਬਾਂਸਲ)-ਪਿੰਡ ਬਖਸ਼ੀਵਾਲਾ ਨਹਿਰ ਦੇ ਨਜ਼ਦੀਕ ਅੰਤਰਰਾਸ਼ਟਰੀ ਪੁਲਸ ਨਾਕੇ ਦੌਰਾਨ ਹਰਿਆਣੇ ਵਾਲੇ ਪਾਸਿਓਂ ਪੰਜਾਬ ਵਿਚ ਦਾਖਲ ਹੋਣ ਵਾਲੇ ਰਾਹਗੀਰਾਂ ਦੇ ਧੱਕੇ ਨਾਲ ਕੋਰੋਨਾ ਸੈਂਪਲ ਲੈਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸਿਹਤ ਮਹਿਕਮੇ ਦੀ ਟੀਮ ਨੂੰ ਕਈ ਘੰਟੇ ਘੇਰ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ-ਦੁਨੀਆ ਲਈ ਖੁੱਲ੍ਹੀ ਸਭ ਤੋਂ ਵੱਡੀ ਦੂਰਬੀਨ, ਜਾਣੋਂ ਕੀ ਹੈ ਖਾਸੀਅਤ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮੇਜਰ ਸਿੰਘ ਗੋਬਿੰਦਪੁਰਾ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦਾ ਕੋਰੋਨਾ ਟੈਸਟ ਕਰਨਾ ਹੈ ਤਾਂ ਉਸ ਨੂੰ ਹਸਪਤਾਲ ਵਿਚ ਲਿਜਾ ਕੇ ਕੀਤਾ ਜਾਵੇ ਪਰ ਰਾਹ ਜਾਂਦੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਠੀਕ ਨਹੀਂ ਹੈ, ਜਿਸ ਦਾ ਅਸੀਂ ਡਟ ਕੇ ਵਿਰੋਧ ਕਰਦੇ ਹਾਂ।
ਇਹ ਵੀ ਪੜ੍ਹੋ-ਕੋਰੋਨਾ ਮਹਾਮਾਰੀ ਦੇ ਲੰਬੇ ਸਮੇਂ ਤੱਕ ਰਹਿਣ ਦਾ ਖਤਰਾ ਹੈ : WHO ਅਧਿਕਾਰੀ
ਇਸ ਮੌਕੇ ਐੱਸ. ਐੱਮ. ਓ. ਬੁਢਲਾਡਾ ਗੁਰਚੇਤਨ ਪ੍ਰਕਾਸ਼ ਵੱਲੋਂ ਮੌਕੇ ’ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਭਰੋਸੇ ਤੋਂ ਬਾਅਦ ਯੂਨੀਅਨ ਵੱਲੋਂ ਘਿਰਾਓ ਸਮਾਪਤ ਕਰ ਦਿੱਤਾ ਗਿਆ। ਡਾਕਟਰੀ ਟੀਮ ਨੇ ਦੱਸਿਆ ਕਿ ਵਿਭਾਗ ਵੱਲੋਂ ਰੋਜ਼ਾਨਾ 300 ਕੋਰੋਨਾ ਟੈਸਟ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ। ਇਸ ਮੌਕੇ ਕਿਸਾਨ ਆਗੂ ਜਸਵਿੰਦਰ ਕੌਰ ਬਹਾਦਰਪੁਰ, ਲੀਲਾ ਸਿੰਘ, ਸੁੱਖਾ ਸਿੰਘ, ਭੋਲਾ ਸਿੰਘ, ਚਰਨਜੀਤ ਸਿੰਘ ਬਖਸ਼ੀਵਾਲਾ ਆਦਿ ਹਾਜ਼ਰ ਸਨ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।