ਡਰੱਗ ਐਂਡ ਕਾਸਮੈਟਿਕ ਐਕਟ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਮੁਸਤੈਦ, 4.90 ਲੱਖ ਦੀਆਂ ਦਵਾਈਆਂ ਜ਼ਬਤ
Thursday, Jul 11, 2024 - 12:43 PM (IST)
ਅੰਮ੍ਰਿਤਸਰ (ਦਲਜੀਤ)-ਸਿਹਤ ਵਿਭਾਗ ਦਾ ਡਰੱਗ ਵਿੰਗ ਡਰੱਗ ਐਂਡ ਕਾਸਮੈਟਿਕ ਐਕਟ ਨੂੰ ਲੈ ਕੇ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਜ਼ੋਨਲ ਲਾਇਸੈਂਸ ਅਥਾਰਟੀ ਕਰਨ ਸਚਦੇਵਾ ਦੀ ਅਗਵਾਈ ਵਾਲੀ ਟੀਮ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਦਵਾਈ ਵਾਲੀ ਮਾਰਕੀਟ ਵਿਚ ਅਚਨਚੇਤ ਛਾਪੇਮਾਰੀ ਕੀਤੀ ਗਈ। ਟੀਮ ਨੇ ਇਸ ਦੌਰਾਨ ਜਿਥੇ ਤਿੰਨ ਕਿਸਮ ਦੀਆਂ ਮਿਆਦ ਪੁਗ ਚੁੱਕੀਆਂ ਦਵਾਈਆਂ ਬਰਾਮਦ ਕੀਤੀਆਂ, ਉਥੇ ਹੀ ਸ਼ੱਕੀ ਹਾਲਾਤ ਵਿਚ ਪਾਏ ਗਏ 25 ਹਜ਼ਾਰ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ। ਵਿਭਾਗ ਅਨੁਸਾਰ ਸੀਲ ਕੀਤੀਆਂ ਦਵਾਈਆਂ ਦੀ ਕੀਮਤ 4 ਲੱਖ 90 ਹਜ਼ਾਰ ਦੇ ਕਰੀਬ ਹੈ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ
ਜ਼ੋਨਲ ਲਾਇਸੈਂਸ ਅਥਾਰਟੀ ਕਰਨ ਸਚਦੇਵਾ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਦਵਾਈਆਂ ਦੀ ਮਾਰਕੀਟ ਵਿਚ ਅਚਨਚੇਤ ਚੈਕਿੰਗ ਕੀਤੀ ਗਈ। ਡਰੱਗ ਇੰਸਪੈਕਟਰ ਅੰਮ੍ਰਿਤਸਰ-2 ਰੋਹਿਤ ਸ਼ਰਮਾ ਵੱਲੋਂ ਜਦੋਂ ਮੈਸਰਜ਼ ਸਵਾਮੀ ਟ੍ਰੇਡਰਜ਼, ਅੰਮ੍ਰਿਤਸਰ ਪਲਾਜ਼ਾ ਮਾਰਕੀਟ, ਕੱਟੜਾ ਘਨ੍ਹਈਆ ਵਿਚ ਵਿਕਰੀ ਅਤੇ ਵੰਡਣ ਲਈ ਰੱਖੀਆਂ ਮਿਆਦ ਪੁੱਗ ਚੁੱਕੀਆਂ ਤਿੰਨ ਕਿਸਮਾਂ ਦੀਆਂ ਦਵਾਈਆਂ ਪਾਈਆਂ ਗਈਆਂ। ਇਸ ਤੋਂ ਇਲਾਵਾ, ਪ੍ਰੀਗਾਬਾਲਿਨ ਵਾਲੀ ਇਕ ਕਿਸਮ ਦੀ ਨਸ਼ੀਲੇ ਪਦਾਰਥਾਂ ਦੇ ਅਨੁਸਾਰੀ ਵਿਕਰੀ ਰਿਕਾਰਡ ਨੂੰ ਜ਼ਬਤ ਕੀਤਾ ਗਿਆ ਸੀ। ਕੁੱਲ 25000 ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ ਗਏ, ਜਿਨ੍ਹਾਂ ਦੀ ਬਾਜ਼ਾਰੀ ਕੀਮਤ ਲਗਭਗ 4,90,000 ਹੈ।
ਇਹ ਵੀ ਪੜ੍ਹੋ- ਫੌਜੀ ਦੀ ਘਰਵਾਲੀ ਨੇ ਆਸ਼ਕ ਨਾਲ ਮਿਲ ਕੇ ਕਰ 'ਤਾ ਵੱਡਾ ਕਾਂਡ, ਖ਼ਬਰ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)
ਕਰਨ ਸਚਦੇਵਾ ਨੇ ਦੱਸਿਆ ਕਿ ਡਰੱਗਜ਼ ਐਂਡ ਕਾਸਮੈਟਿਕਸ ਐਕਟ 1940/ਰੂਲਜ਼ 1945 ਤਹਿਤ ਕਾਰਵਾਈ ਕਰਨ ਲਈ ਕੇਸ ਲਾਇਸੈਂਸਿੰਗ ਅਥਾਰਟੀ ਨੂੰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰੱਗ ਵਿੰਗ ਐਕਟ ਨੂੰ ਸਖਤੀ ਨਾਲ ਜ਼ਿਲੇ ਵਿਚ ਲਾਗੂ ਕਰਵਾਉਣ ਦੇ ਲਈ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਵਿਭਾਗ ਦੀਆਂ ਟੀਮਾਂ ਦਿਨ ਰਾਤ ਜ਼ਿਲੇ ਵਿਚ ਛਾਪੇਮਾਰੀ ਕਰ ਰਹੀਆਂ ਹਨ। ਪਿਛਲੇ ਸਮੇਂ ਦੌਰਾਨ ਦੋ ਦੁਕਾਨਾਂ ਨੂੰ ਐਕਟ ਦੇ ਉਲਟ ਕੰਮ ਕਰਨ ’ਤੇ ਬੰਦ ਵੀ ਕਰਵਾਇਆ ਗਿਆ ਹੈ। ਿਜਹੜਾ ਦੁਕਾਨਦਾਰ ਬਿਨਾਂ ਫਾਰਮਾਸਿਸਟ ਤੋਂ ਕੰਮ ਕਰ ਰਹੇ ਹਨ, ਉਨ੍ਹਾਂ ਖਿਲਾਫ ਵੀ ਸਖਤੀ ਨਾਲ ਐਕਟ ਦੇ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ
ਉਨ੍ਹਾਂ ਮੈਡੀਕਲ ਸਟੋਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਦਵਾਈਆਂ ਦਾ ਸੇਲ ਅਤੇ ਪ੍ਰਚੇਜ ਦਾ ਰਿਕਾਰਡ ਮੁਕੰਮਲ ਰੱਖਣ ਅਤੇ ਮੈਡੀਕਲ ਸਟੋਰ ’ਤੇ ਫਾਰਮਾਸਿਸਟ ਦੀ ਹਾਜ਼ਰੀ ਯਕੀਨੀ ਬਣਾਉਣ। ਮੈਡੀਕਲ ਸਟੋਰ ਵਾਲੇ ਬਿਨਾਂ ਡਾਕਟਰ ਦੀ ਪਰਚੀ ਤੋਂ ਕੋਈ ਵੀ ਦਵਾਈ ਨਹੀਂ ਵੇਚ ਸਕਦੇ। ਕਰਨ ਸਚਦੇਵਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਚੈਕਿੰਗ ਮੁਹਿੰਮ ਹੋਰ ਤੇਜ਼ੀ ਨਾਲ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਬਿਨਾਂ ਲਾਇਸੈਂਸ ਕੋਈ ਮੈਡੀਕਲ ਸਟੋਰ ਚੱਲ ਰਿਹਾ ਹੈ ਜਾਂ ਨਸ਼ੀਲੇ ਪਦਾਰਥ ਵੇਚ ਰਿਹਾ ਹੈ ਤਾਂ ਉਸ ਦੀ ਜਾਣਕਾਰੀ ਵਿਭਾਗ ਨੂੰ ਦਿੱਤੀ ਜਾਵੇ, ਵਿਭਾਗ ਵੱਲੋਂ ਸ਼ਿਕਾਇਤ ਕਰਤਾ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8