ਪੰਜਾਬ 'ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਟਲੀ, ਜਾਣੋ ਹੁਣ ਕਦੋਂ ਹੋਵੇਗੀ

Thursday, Oct 10, 2024 - 06:50 PM (IST)

ਪੰਜਾਬ 'ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਟਲੀ, ਜਾਣੋ ਹੁਣ ਕਦੋਂ ਹੋਵੇਗੀ

ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਪੰਜਾਬ 'ਚ ਪੰਚਾਇਤੀ ਚੋਣਾਂ ਨਾਲ ਜੁੜੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਹੋਣ ਵਾਲੀ ਸੁਣਵਾਈ ਟਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਅੱਜ ਅਦਾਲਤ 'ਚ ਪੰਚਾਇਤੀ ਚੋਣਾਂ ਨਾਲ ਜੁੜੇ 100 ਤੋਂ ਵੱਧ ਮਾਮਿਲਆਂ ਦੀ ਸੁਣਵਾਈ ਹੋਣੀ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਣਵਾਈ ਟਲਣ ਦਾ ਮੁੱਖ ਕਾਰਨ ਇਹ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਾ ਦਿੱਤੀ ਸੀ ਪਰ ਇਸ ਸਬੰਧੀ ਵਿਸਥਾਰ ਪੂਰਵਕ ਹੁਕਮ ਜਾਰੀ ਨਹੀਂ ਕੀਤੇ ਗਏ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਰਤਨ ਟਾਟਾ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ

ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਸ਼ਾਮ ਤੱਕ ਇਸ ਸਬੰਧੀ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਪੰਜਾਬ 'ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਸਿੰਬਲ 'ਤੇ ਵੀ ਚੋਣਾਂ ਨਹੀਂ ਹੋ ਰਹੀਆਂ ਹਨ। ਦੱਸ ਦੇਈਏ ਕਿ ਸੂਬੇ 'ਚ ਇਸ ਸਮੇਂ 13937 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ 'ਤੇ ਚੋਣਾਂ ਹੋ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਪੰਚਾਇਤੀ ਚੋਣਾਂ ਦੇ ਮਾਮਲੇ 'ਤੇ ਸੁਣਵਾਈ ਅੱਜ, 100 ਤੋਂ ਵੱਧ ਪਟੀਸ਼ਨਾਂ ਦਾਇਰ

15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ 'ਚ ਕੁੱਲ 1 ਕਰੋੜ, 33 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਦੌਰਾਨ 96 ਹਜ਼ਾਰ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਚੋਣਾਂ ਤੱਕ ਸਾਰੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਚੋਣਾਂ ਵਾਲੇ ਦਿਨ ਪੰਜਾਬ 'ਚ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News