ਮੂਸੇ ਵਾਲਾ ਕਤਲ ਕਾਂਡ : ਲਾਰੈਂਸ ਬਿਸ਼ਨੋਈ ਤੇ ਜੱਗੂ ਨੂੰ ਬੇਗੁਨਾਹ ਕਰਾਰ ਦੇਣ ਦੀ ਪਟੀਸ਼ਨ ''ਤੇ ਸੁਣਵਾਈ ਹੁਣ 23 ਨੂੰ
Friday, Jan 05, 2024 - 06:26 PM (IST)
ਐਂਟਰਟੇਨਮੈਂਟ ਡੈਸਕ- ਸਿੱਧੂ ਮੂਸੇ ਵਾਲਾ ਕਤਲ ਕੇਸ 'ਚ ਹਰ ਤਰ੍ਹਾਂ ਦੀ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਤੋਂ ਸੁਣਵਾਈ ਹੋਈ, ਜਿਸ ਕਾਰਨ ਅੱਜ ਸਰਕਾਰੀ ਪੱਖ ਨੂੰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵਲੋਂ ਅਦਾਲਤ 'ਚ ਬੇਗੁਨਾਹ ਕਰਾਰ ਦੇਣ ਦੀ ਕੀਤੀ ਗਈ ਪਟੀਸ਼ਨ 'ਤੇ ਜਵਾਬ ਦੇਣਾ ਪਿਆ। ਹਾਲਾਂਕਿ ਅੱਜ ਵੀ ਜਵਾਬ ਨਹੀਂ ਦਿੱਤਾ ਗਿਆ, ਜਿਸ ਕਾਰਨ ਅਦਾਲਤ ਨੇ ਮੁੜ ਸੁਣਵਾਈ 23 ਜਨਵਰੀ ਨੂੰ ਤੈਅ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਮਾਡਲ ਹੱਤਿਆਕਾਂਡ : ਹੋਟਲ ਮਾਲਕ ਗ੍ਰਿਫ਼ਤਾਰ, ਲਾਸ਼ ਟਿਕਾਣੇ ਲਾਉਣ ਵਾਲੇ 2 ਮੁਲਜ਼ਮ ਫਰਾਰ
14 ਦਸੰਬਰ ਨੂੰ ਦਾਇਰ ਕੀਤੀ ਸੀ ਪਟੀਸ਼ਨ
ਦੱਸ ਦੇਈਏ ਕਿ 14 ਦਸੰਬਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਮਾਨਸਾ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਇਸ ਮਾਮਲੇ 'ਚ ਯੂ-ਟਰਨ ਲੈਂਦਿਆਂ ਕਿਹਾ ਕਿ ਉਹ ਬੇਕਸੂਰ ਹਨ ਤੇ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਲਈ ਇਸ ਮਾਮਲੇ 'ਚ ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾਣਾ ਚਾਹੀਦਾ ਹੈ।
ਸਿੱਧੂ ਦੇ ਪਿਤਾ ਨੇ ਕੀ ਕਿਹਾ ਸੀ?
ਗੈਂਗਸਟਰਾਂ ਵਲੋਂ ਪਾਈ ਪਟੀਸ਼ਨ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਹਰ ਕਿਸੇ ਨੂੰ ਆਪਣਾ ਪੱਖ ਪੇਸ਼ ਕਰਨ ਦਾ ਅਧਿਕਾਰ ਹੈ ਪਰ ਇਨ੍ਹਾਂ ਗੈਂਗਸਟਰਾਂ ਨੇ ਪਹਿਲਾਂ ਇੰਟਰਵਿਊਜ਼ ਤੇ ਫੋਨ ਕਾਲਜ਼ ਰਾਹੀਂ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਕਤਲ ਕਿਉਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਕੋਲ ਬਹੁਤ ਪੈਸਾ ਹੈ, ਇਹ ਕੁਝ ਵੀ ਕਰ ਸਕਦੇ ਹਨ, ਮਹਿੰਗੇ ਤੋਂ ਮਹਿੰਗੇ ਵਕੀਲਾਂ ਨੂੰ ਰੱਖ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।